Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:36 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 4 ਅਗਸਤ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 17 July, 2024, 03:51 PM

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ 4 ਅਗਸਤ ਨੂੰ
ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ
ਪਟਿਆਲਾ : ਜ਼ਿਲ੍ਹੇ ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਵਿੱਚ 04 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 06 ਵਜੇ ਤਕ ਕਰਵਾਏ ਜਾਣਗੇ
ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ
(12 ਤੋਂ 14 ਸਾਲ) ਲੈ ਸਕਦੇ ਨੇ ਹਿੱਸਾ ਪਟਿਆਲਾ, 17 ਜੁਲਾਈ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਸਹਿਯੋਗ ਨਾਲ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ । ਜਿਸ ਤਹਿਤ ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਊਡ ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਕਰਵਾਏ ਜਾਣਗੇ ਪਟਿਆਲਾ ਜ਼ਿਲ੍ਹੇ ਦੇ ਨਾਲ ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫ਼ਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਵੀ ਇਹਨਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ 'ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ। ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਹਨਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ
ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਹਨਾਂ ਦਾ ਰਹਿਣਾ, ਖੁਰਾਕ, ਟਰੇਨਿੰਗ, ਖੇਡ ਦਾ ਸਾਜੋ ਸਮਾਨ ਮੁਫ਼ਤ ਦਿੱਤਾ
ਜਾਵੇਗਾ। ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੀ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ
ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਜ਼ਿਲ੍ਹਿਆਂ ਵਿੱਚ ਟਰਾਇਲ
ਕਰਵਾਏ ਜਾਣਗੇ ਤੇ ਇਹਨਾਂ ਦੇ ਨਾਲ ਲੱਗਦੇ ਜ਼ਿਲ੍ਹੇ ਦੇ ਖਿਡਾਰੀ ਟਰਾਇਲਾਂ ਵਿੱਚ ਹਿੱਸਾ ਲੈ ਸਕਦੇ ਹਨ। ਜਿਵੇਂ ਕਿ ਪਟਿਆਲਾ ਜ਼ਿਲ੍ਹੇ ਦੇ ਨਾਲ
ਲੱਗਦੇ ਜ਼ਿਲ੍ਹੇ ਸੰਗਰੂਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮਾਲੇਰਕੋਟਲਾ, ਫਤਿਹਗੜ੍ਹ ਸਾਹਿਬ ਦੇ ਲੜਕੇ ਲੜਕੀਆਂ (12 ਤੋਂ 14 ਸਾਲ) ਜਨਮ
ਮਿਤੀ 2010,2011,2012, ਹਿੱਸਾ ਲੈ ਸਕਦੇ ਹਨ। ਇਹਨਾਂ ਟਰਾਇਲਾਂ ਵਿੱਚ ਖਿਡਾਰੀਆਂ ਨੂੰ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ)
ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਜਾਵੇਗੀ। ਪਟਿਆਲਾ ਜ਼ਿਲ੍ਹੇ ਦੇ ਟਰਾਇਲ ਪੋਲੋ ਗਰਊਡ,
ਪਟਿਆਲਾ ਵਿੱਚ 4 ਅਗਸਤ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲਣਗੇ, ਭਾਗ ਲੈਣ ਵਾਲੇ ਚਾਹਵਾਨ ਖਿਡਾਰੀ ਆਪਣੀ ਯੋਗਤਾ, ਉਮਰ ਦੇ
ਸਬੂਤ ਦੇ ਸਬੰਧਤ ਸਰਟੀਫਿਕੇਟ, 04 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ 4 ਅਗਸਤ ਨੂੰ ਪੋਲੋ ਗਰਊਡ ਪਟਿਆਲਾ ਦੇ ਸਟੇਡੀਅਮ ਵਿੱਚ ਰਿਪੋਰਟ
ਕਰਨ ਤੇ ਵਧੇਰੇ ਜਾਣਕਾਰੀ ਲਈ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਮੇਟੀ ਇੰਚਾਰਜ ਬਖਸ਼ੀਸ਼ ਸਿੰਘ ਨਾਲ ਫੋਨ ਨੰਬਰ 98724-09600 ਤੇ
ਸੰਪਰਕ ਕਰ ਸਕਦੇ ਹਨ ।



Scroll to Top