Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:32 pm

+91 90915 01313 , +91 90916 01313

punjabbanni@gmail.com
punjabbani@yahoo.com

ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ 'ਚ ਜਾਨਵਰਾਂ ਉਤੇ ਜ਼ੁਲਮ ਰੋਕਣ ਲਈ ਵਿਆਪਕ ਉਪਰਾਲੇ ਕਰਨ 'ਤੇ ਜ਼ੋਰ

ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ 'ਚ ਜਾਨਵਰਾਂ ਉਤੇ ਜ਼ੁਲਮ ਰੋਕਣ ਲਈ ਵਿਆਪਕ ਉਪਰਾਲੇ ਕਰਨ 'ਤੇ ਜ਼ੋਰ

ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ ‘ਚ ਜਾਨਵਰਾਂ ਉਤੇ ਜ਼ੁਲਮ ਰੋਕਣ ਲਈ ਵਿਆਪਕ ਉਪਰਾਲੇ ਕਰਨ ‘ਤੇ ਜ਼ੋਰ
ਪਟਿਆਲਾ 17 ਜੁਲਾਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸੋਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੀ ਇੱਥੇ ਹੋਈ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਪਸ਼ੂ ਭਲਾਈ ਦੇ ਉਪਰਾਲਿਆਂ ਨੂੰ ਵਧਾਉਣ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ । ਡਿਪਟੀ ਕਮਿਸ਼ਨਰ ਨੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਰਸ਼ਨ ਸਿੰਘ ਨੂੰ ਹਦਾਇਤ ਕੀਤੀ ਕਿ ਪਸ਼ੂਆਂ/ਜਾਨਵਰਾਂ ‘ਤੇ ਜ਼ੁਲਮ ਨੂੰ ਰੋਕਣ ਲਈ ਵਿਆਪਕ ਉਪਰਾਲੇ ਕੀਤੇ ਜਾਣ। ਉਨ੍ਹਾਂ ਨੇ ਸਾਰੇ ਜਾਨਵਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਅਤੇ ਮੌਜੂਦਾ ਪਸ਼ੂ ਸੁਰੱਖਿਆ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ । ਡਿਪਟੀ ਕਮਿਸ਼ਨਰ ਨੇ ਕਿਹਾ, “ਸਾਨੂੰ ਜਾਨਵਰਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਬੇਰਹਿਮੀ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ। “ਸਾਡੇ ਸਮਾਜ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਉਹ ਬੇਜ਼ੁਬਾਨਾਂ ਦੀ ਰੱਖਿਆ ਕਰੇ। ਇਹ ਜ਼ਰੂਰੀ ਹੈ ਕਿ ਅਸੀਂ ਸਾਰੇ ਜਾਨਵਰਾਂ ਲਈ ਇੱਕ ਸੁਰੱਖਿਅਤ ਅਤੇ ਪਾਲਣ ਪੋਸ਼ਣ ਵਾਲਾ ਵਾਤਾਵਰਣ ਪੈਦਾ ਕਰੀਏ। ਮੀਟਿੰਗ ਵਿੱਚ ਐਸਪੀਸੀਏ ਲਈ ਇੱਕ ਨਵੇਂ ਦਫ਼ਤਰ ਦੇ ਨਿਰਮਾਣ ਬਾਰੇ ਵੀ ਚਰਚਾ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਪਸ਼ੂ ਬਚਾਓ ਕਾਰਜਾਂ ਨੂੰ ਸਮਰਪਿਤ ਐਮਰਜੈਂਸੀ ਵਾਹਨ ਦੀ ਜ਼ਰੂਰਤ ਦੀ ਲੋੜ ਬਾਰੇ ਵੀ ਚਰਚਾ ਕਰਦਿਆਂ ਇਸ ਪ੍ਰਸਤਾਵ ਨੂੰ ਪਾਸ ਕੀਤਾ ਕਿ ਸੁਸਾਇਟੀ ਵੱਲੋਂ ਲੋੜਵੰਦ ਜਾਨਵਰਾਂ ਲਈ ਐਮਰਜੈਂਸੀ ਸੇਵਾਵਾਂ ਦੀ ਸਹੂਲਤ ਵਾਸਤੇ ਐਨਜੀਓ, ਗਾਰਡੀਅਨਜ਼ ਆਫ਼ ਆਲ ਵੌਇਸਲੈਸ ਐਨੀਮਲਜ਼ ਨੂੰ ਇੱਕ ਐਂਬੂਲੈਂਸ ਪ੍ਰਦਾਨ ਕਰੇਗੀ।ਇਸ ਤਰ੍ਹਾਂ “ਐਨਜੀਓ ਨਾਲ ਸਾਂਝੇਦਾਰੀ ਕਰਕੇ, ਅਸੀਂ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਬਿਮਾਰ ਜਾਂ ਜਖ਼ਮੀ ਜਾਨਵਰਾਂ ਨੂੰ ਤੁਰੰਤ ਦੇਖਭਾਲ ਅਤੇ ਇਲਾਜ ਮਿਲ ਜਾਵੇ । ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਐਸਪੀਸੀਏ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਆਮ ਨਾਗਰਿਕਾਂ ਨੂੰ ਇਸ ਸੁਸਾਇਟੀ ਦੇ ਮੈਂਬਰ ਬਣਨ ਲਈ ਸਰਗਰਮੀ ਨਾਲ ਉਤਸ਼ਾਹਿਤ ਕਰਨ। ਡਾ. ਗੁਰਦਰਸ਼ਨ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਪਸ਼ੂ ਪਾਲਣ ਵਿਭਾਗ ਲੋਕਾਂ ਲਈ ਜਾਗਰੂਕਤਾ ਮੁਹਿੰਮਾਂ ਅਤੇ ਸਿਖਲਾਈ ਪ੍ਰੋਗਰਾਮ ਚਲਾਉਣ ਲਈ ਐਸ.ਪੀ.ਸੀ.ਏ. ਨਾਲ ਮਿਲ ਕੇ ਸਹਿਯੋਗ ਕਰੇਗਾ । ਮੀਟਿੰਗ ਵਿੱਚ ਪਸ਼ੂ ਭਲਾਈ ਕਾਨੂੰਨਾਂ ਨੂੰ ਲਾਗੂ ਕਰਨ, ਵੈਟਰਨਰੀ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਅਤੇ ਪਸ਼ੂ ਆਸਰਾ ਅਤੇ ਬਚਾਅ ਕਾਰਜਾਂ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀਆਂ ਰਣਨੀਤੀਆਂ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਏਡੀਸੀ ਕੰਚਨ ਤੇ ਡਾ. ਹਰਜਿੰਦਰ ਸਿੰਘ ਬੇਦੀ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਮਨਜੀਤ ਕੌਰ, ਡੀ.ਐਸ.ਪੀ ਸੁਖਦੇਵ ਸਿੰਘ, ਡੀ.ਡੀ.ਪੀ.ਓ ਅਮਨਦੀਪ ਕੌਰ, ਸ਼ਵੇਤਾ ਜਿੰਦਲ, ਪੰਕਜ਼ ਕੁਮਾਰ, ਦੀਪਕ ਵਧਵਾ ਆਦਿ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top