Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਮੋਨਿਕਾ ਚਾਵਲਾ ਨੇ ਡੀਨ, ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਮੋਨਿਕਾ ਚਾਵਲਾ ਨੇ ਡੀਨ, ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਮੋਨਿਕਾ ਚਾਵਲਾ ਨੇ ਡੀਨ, ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ
ਪਟਿਆਲਾ, 19 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਮੋਨਿਕਾ ਚਾਵਲਾ ਨੂੰ ਡੀਨ, ਵਿਦਿਆਰਥੀ ਭਲਾਈ ਵਜੋਂ ਤਾਇਨਾਤ ਕੀਤਾ ਗਿਆ ਹੈ।ਡਾ. ਮੋਨਿਕਾ ਚਾਵਲਾ ਨੇ ਕਾਰਜਕਾਰੀ ਰਜਿਸਟਰਾਰ ਪ੍ਰੋ. ਅਸ਼ੋਕ ਤਿਵਾੜੀ ਅਤੇ ਹੋਰ ਯੂਨੀਵਰਸਿਟੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਡਾ. ਮੋਨਿਕਾ ਚਾਵਲਾ ਪੰਜਾਬੀ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਖੇ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ । ਪ੍ਰੋ. ਅਸ਼ੋਕ ਤਿਵਾੜੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਡੀਨ ਵਿਦਿਆਰਥੀ ਭਲਾਈ ਵਜੋਂ ਵਿਚਰਦਿਆਂ ਅਦਾਰੇ ਅਤੇ ਵਿਦਿਆਰਥੀਆਂ ਦਰਮਿਆਨ ਚੰਗੇ ਸੰਵਾਦ ਦਾ ਰਿਸ਼ਤਾ ਕਾਇਮ ਕਰਨਗੇ । ਇਸ ਮੌਕੇ ਹਾਜ਼ਰ ਪਰੋਵੋਸਟ ਡਾ. ਇੰਦਰਜੀਤ ਸਿੰਘ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਡਾ. ਮੋਨਿਕਾ ਨੂੰ ਵਧਾਈ ਦਿੰਦਿਆਂ ਯੋਗ ਅਗਵਾਈ ਦੀ ਉਮੀਦ ਪ੍ਰਗਟਾਈ ਗਈ ।

Advertisement
Advertisement
Advertisement
Advertisement
Scroll to Top