Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 10:09 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਅਧੀਨ ਆਉਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
-ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ : ਡਾ. ਬਲਬੀਰ ਸਿੰਘ
-ਕਿਹਾ, ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ ‘ਤੇ ਕਾਰਵਾਈ ਸ਼ੁਰੂ ਕੀਤੀ ਜਾਵੇ
-ਐਸ.ਐਸ.ਟੀ ਨਗਰ ਤੇ ਨਰਿੰਦਰਾ ਐਨਕਲੇਵ ਦੀਆਂ ਸੜਕਾਂ ਦੀ ਮੁਰੰਮਤ ਜਲਦ ਕੀਤੀ ਜਾਵੇਗੀ
ਪਟਿਆਲਾ, 19 ਜੁਲਾਈ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਅਧੀਨ ਪੈਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਵੀ ਮੌਜੂਦ ਸਨ । ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਕੀਤੀ ਬੈਠਕ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਐਸ.ਐਸ.ਟੀ ਨਗਰ ਅਤੇ ਨਰਿੰਦਰਾ ਐਨਕਲੇਵ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਇਥੋ ਦੇ ਵਸਨੀਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ ਨੂੰ ਪਾਣੀ ਤੇ ਸੀਵਰੇਜ ਦੇ ਕਨੈਕਸ਼ਨ ਲੈਣ ‘ਚ ਆਉਂਦੀ ਸਮੱਸਿਆ ਸਮੇਤ ਸੜਕਾਂ, ਗਲੀਆਂ, ਸਟਰੀਟ ਲਾਈਟਾਂ ਤੇ ਪਾਰਕਾਂ ਦੇ ਰੱਖ ਰਖਾਅ ਸਬੰਧੀ ਆਉਂਦੀ ਮੁਸ਼ਕਲ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਹ ਕਲੋਨੀਆਂ ਸੰਨ 1973 ਦੀਆਂ ਬਣੀਆਂ ਹੋਈਆਂ ਹਨ ਪਰ ਪਿੱਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਦੇ ਵਿਕਾਸ ਵੱਲ ਧਿਆਨ ਨਾ ਦੇਣ ਕਾਰਨ ਇਹ ਵਿਕਾਸ ਪੱਖੋਂ ਪੱਛੜ ਗਈਆਂ ਹਨ, ਜਿਨ੍ਹਾਂ ਦਾ ਹੁਣ ਤੇਜ਼ੀ ਨਾਲ ਵਿਕਾਸ ਕੀਤਾ ਜਾਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ‘ਚ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਵੀ ਯੋਜਨਾ ਉਲੀਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ੌਰੀ ਤੌਰ ‘ਤੇ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਬਰਸਾਤ ਦਾ ਮੌਸਮ ਲੰਘਣ ਤੋਂ ਬਾਅਦ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਨੋਡਲ ਅਫ਼ਸਰ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕਲੋਨੀਆਂ ਦੇ ਵਸਨੀਕ ਦੀ ਸਹੂਲਤ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇ ਤਾਂ ਜੋ ਉਹ ਆਪਣੀ ਦਿੱਤੀ ਪ੍ਰਤੀਬੇਨਤੀ ਦਾ ਫੋਲੋਅੱਪ ਵੀ ਲੈ ਸਕਣ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਲੋਨੀਆਂ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮੱਸਿਆਵਾਂ ਦੇ ਹੱਲ ਲਈ ਸੋਮਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਨਾਲ ਬੈਠਕ ਕਰਕੇ ਕਲੋਨੀਆਂ ‘ਚ ਹੋਣ ਵਾਲੇ ਕੰਮਾਂ ਨੂੰ ਸਮਾਂਬੱਧ ਕੀਤਾ ਜਾਵੇਗਾ ਅਤੇ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਤੈਅ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਵਿਅਕਤੀ ਤੱਕ ਸਾਰੀਆਂ ਬੁਨਿਆਦੀ ਸਹੂਲਤ ਪਹੁੰਚਾਉਣ ਲਈ ਵਚਨਬੱਧ ਹੈ ਤੇ ਇਸ ਮਕਸਦ ਨੂੰ ਪੂਰਾ ਕਰਨ ਲਈ 24 ਘੰਟੇ ਕੰਮ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਜਗਤਾਰ ਸਿੰਘ, ਕਰਨਲ ਜੇ.ਵੀ ਸਿੰਘ ਤੇ ਹਰਪ੍ਰੀਤ ਸਿੰਘ ਸੰਧੂ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top