Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 8:33 pm

+91 90915 01313 , +91 90916 01313

punjabbanni@gmail.com
punjabbani@yahoo.com

ਨਿਤ ਦਿਨ ਵਾਪਰ ਰਹੇ ਰੇਲ ਹਾਦਸਿਆਂ ਨੂੰ ਦੇਖਦਿਆਂ ਕੇਂਦਰੀ ਰੇਲਵੇ ਮੰਤਰੀ "ਰੇਲਵੇ ਵਿਭਾਗ" ਵਿੱਚ ਯੋਗ ਸੁਧਾਰ ਕਰਨ : ਪ੍ਰੋ.  ਬਡੁੰਗਰ

ਨਿਤ ਦਿਨ ਵਾਪਰ ਰਹੇ ਰੇਲ ਹਾਦਸਿਆਂ ਨੂੰ ਦੇਖਦਿਆਂ ਕੇਂਦਰੀ ਰੇਲਵੇ ਮੰਤਰੀ "ਰੇਲਵੇ ਵਿਭਾਗ" ਵਿੱਚ ਯੋਗ ਸੁਧਾਰ ਕਰਨ : ਪ੍ਰੋ. ਬਡੁੰਗਰ

ਨਿਤ ਦਿਨ ਵਾਪਰ ਰਹੇ ਰੇਲ ਹਾਦਸਿਆਂ ਨੂੰ ਦੇਖਦਿਆਂ ਕੇਂਦਰੀ ਰੇਲਵੇ ਮੰਤਰੀ “ਰੇਲਵੇ ਵਿਭਾਗ” ਵਿੱਚ ਯੋਗ ਸੁਧਾਰ ਕਰਨ : ਪ੍ਰੋ. ਬਡੁੰਗਰ
ਪਟਿਆਲਾ, 18 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਨਿਤ ਦਿਨ ਵਾਪਰ ਰਹੇ ਰੇਲ ਹਾਦਸਿਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੀਆਂ ਦੁਰਘਟਨਾਵਾਂ ਨਾਲ ਅਨੇਕਾਂ ਲੋਕਾਂ ਦੀਆਂ ਕੀਮਤੀ ਜਾਨਾ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਰੇਲਵੇ ਵਿਭਾਗ ਨੂੰ ਸਖਤ ਕਦਮ ਚੁੱਕਣਾ ਚਾਹੀਦੇ ਹਨ। ਉਹਨਾਂ ਕਿਹਾ ਕਿ ਤਕਰੀਬਨ 15 ਦਿਨਾਂ ਬਾਅਦ ਹੀ ਦੇਸ਼ ਵਿੱਚੋਂ ਕਿਤੇ ਨਾ ਕਿਸੇ ਪਾਸਿਓਂ ਰੇਲਵੇ ਵਿਭਾਗ ਨਾਲ ਸਬੰਧਤ ਟਰੇਨ ਪਲਟਨ, ਟਰੇਨ ਤੇ ਟ੍ਰੇਨ ਚੜਨ ਅਤੇ ਟਰੇਨ ਪਟੜੀ ਤੋਂ ਉਤਰਨ ਵਰਗੀਆਂ ਦਰਦਨਾਕ ਖਬਰਾਂ ਸਾਹਮਣੇ ਆਉਂਦੀ ਰਹਿੰਦੀ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲ੍ਹੇ ਵਿੱਚ ਚੰਡੀਗੜ੍ਹ ਡਿਬਰੂਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਕਾਰਨ ਵਾਪਰੇ ਹਾਦਸੇ ਵਿੱਚ ਹੋਈਆਂ ਮੌਤਾਂ ਤੇ ਦੁੱਖ ਜਾਹਿਰ ਅਤੇ ਜਖਮੀਆਂ ਨਾਲ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ । ਉਹਨਾਂ ਰੇਲਵੇ ਦੀਆਂ ਹੋ ਰਹੀਆਂ ਦੁਰਘਟਨਾਵਾਂ ਨੂੰ ਦੁਖਦਾਇਕ ਕਰਾਰ ਦਿੰਦਿਆ ਕਿਹਾ ਕਿ ਕੇਂਦਰੀ ਰੇਲਵੇ ਮੰਤਰੀ ਆਪਣਾ ਨੈਤਿਕ ਫਰਜ਼ ਸਮਝਦੇ ਹੋਏ ਰੇਲਵੇ ਵਿਭਾਗ ਵਿੱਚ ਯੋਗ ਸੁਧਾਰ ਕਰਨ ਵਿੱਚ ਪਹਿਲ ਕਦਮੀ ਕਰਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਦੁਰਘਟਨਾਵਾਂ ਨਾ ਵਾਪਰਨ ਅਤੇ ਲੋਕਾਂ ਦੀਆਂ ਅਜਾਈ ਜਾਨਾਂ ਨਾ ਜਾਣ ।

Advertisement
Advertisement
Advertisement
Advertisement
Scroll to Top