Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:29 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਪਟਿਆਲਾ, 19 ਜੁਲਾਈ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਨਵਜੋਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਡੀਲਵਾਲ ਨੇੜੇ ਹਨੂੰਮਾਨ ਮੰਦਰ ਥਾਣਾ ਅਰਬਨ ਐਸਟੇਟ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਤਿੰਨ ਵਿਅਕਤੀਆਂ ਵਿਰੁੱਧ ਧਾਰਾ 140 (3), 351, 308 (3) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਮੋਹਿਤ ਵਰਮਾ ਪੁੱਤਰ ਪ੍ਰਵੀਨ ਕੁਮਾਰ ਵਾਸੀ ਵਰਮਾ ਬੈਕਰੀ ਫੇਸ-2 ਅਰਬਨ ਅਸਟੇਟ ਪਟਿ, ਅੰਕੁਸ਼ ਸੱਚਦੇਵਾ ਪੁੱਤਰ ਜਗਨ ਨਾਥ ਵਾਸੀ ਟਰਾਈਕੋਟ ਸਿਟੀ ਸਰਹੰਦ ਰੋਡ ਪਟਿ, ਲਵੀਸ਼ ਸਚਦੇਵਾ ਪੁੱਤਰ ਰਜੇਸ਼ ਕੁਮਾਰ ਵਾਸੀ ਭਵਾਨੀਗੜ੍ਹਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਨਵਜੋਤ ਸਿੰਘ ਨੇ ਦੱਸਿਆ ਕਿ ਮੋਹਿਤ ਵਰਮਾ ਦਾ ਉਸਦੇ ਦੋਸਤ ਅਰਸ਼ਦੀਪ ਸਿੰਘ ਨਾਲ ਪੈਸਿਆਂ ਸਬੰਧ ਝਗੜਾ ਚਲਦਾ ਸੀ ਅਤੇ ਮੋਹਿਤ ਵਰਮਾ ਸਿ਼ਕਾਇਤਕਰਤਾ ਨਵਜੋਤ ੂੰ ਅਰਸ਼ਦੀਪ ਸਿੰਘ ਕੋਲੋਂ ਪੈਸੇ ਦੁਆਉਣ ਲਈ ਕਹਿੰਦਾ ਸੀ, ਜਿਸ ਕਰਕੇ ਉਹ ਸਿ਼ਕਾਇਤਕਰਤਾ ਨਵਜੋਤ ਦੇ ਘਰ ਆ ਕੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇਣ ਲੱਗ ਪਿਆ ਸੀ। ਸਿ਼ਕਾਇਤਕਰਤਾ ਨਵਜੋਤ ਸਿੰਘ ਨੇ ਦੱਸਿਆ ਕਿ 1 ਜੁਲਾਈ ਨੂੰ ਜਦੋਂ ਉਹ ਅਰਬਨ ਐਸਟੇਟ ਫੇਜ 3 ਦੇ ਗੁਰਦੁਆਰਾ ਸਾਹਿਬ ਦੇ ਕੋਲ ਜਾ ਰਿਹਾ ਸੀ ਤਾਂ ਉਪਰੋਕਤ ਵਿਅਕਤੀਆਂ ਨੇ ਗੱਡੀ ਵਿਚ ਸਵਾਰ ਹੋ ਕੇ ਆਉਣ ਤੇ ਉਸਨੂੰ ਗੱਡੀ ਵਿਚ ਅਗਵਾ ਕਰਕੇ ਆਪਣੇ ਨਾਲ ਲੈ ਗਏ ਅਤੇ ਉਸਨੂੰ ਗੰਨ ਪੁਆਇੰਟ ਤੇ ਚੁੱਪ ਰਹਿਣ ਲਈ ਕਿਹਾ ਤੇ ਉਸਦੇ ਥੱਪੜ ਵੀ ਮਾਰੇ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top