Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:15 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਸਦਰ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਸਦਰ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਪਟਿਆਲਾ, 15 ਜੁਲਾਈ () : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਮਨਜੀਤ ਸਿੰਘ ਪੁੱਤਰ ਦਲਵੀਰ ਸਿੰਘ ਵਾਸੀ ਪਿੰਡ ਕਲਾਂ ਥਾਣਾ ਉਚਾਣਾ ਜਿ਼ਲਾ ਜੀਂਦ ਹਰਿਆਣਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 3 (5) ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਧਰੇੜੀ ਜੱਟਾਂ ਟੋਲ ਪਲਾਜਾ ਵਿਖੇ ਮੈਨੇਜਰ ਲੱਗਿਆ ਹੋਇਆ ਹੈਅਤੇਬੀਤੇ ਦਿਨੀਂ ਜਦੋਂ ਉਹ ਆਪਣੀ
ਡਿਊਟੀ ਤੇ ਹਾਜਰ ਸੀ ਤਾਂ ਇੱਕ ਗੱਡੀ ਪੰਜਾਬ ਨੰਬਰ ਵਿਚ ਦੋ ਵਿਅਕਤੀ ਸਵਾਰ ਸਨ ਜਿਨ੍ਹਾਂ ਵਲੋਂ ਪਰਚੀ ਕਟਾਉਣ ਨੂੰ ਲੈ ਕੇ ਕੈਬਨ ਨੰ. 03 ਤੇ ਮੌਜੂਦ ਕਰਮਚਾਰੀ ਸੰਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਬਨਬੌਰੀ ਜਿਲਾ ਹਿਸਾਰ ਹਰਿਆਣਾ ਨਾਲ ਬਹਿਸਬਾਜੀ ਕੀਤੀ ਗਈ ਅਤੇ ਕੰਡਕਟਰ ਸੀਟ ਤੇ ਬੈਠੇ ਅਣਪਛਾਤੇ ਵਿਅਕਤੀ ਵਲੋਂ ਕਾਰ ਵਿਚੋਂ ਬਾਹਰ ਆ ਕੇ ਗਾਲਾਂ ਕੱਢਣੀਆਂ ਸੁਰੂ ਕਰ ਦਿੱਤੀ ਗਈਆਂ, ਜਿਸ ਤੇ ਜਦੋਂ ਉਹ ਮੌਕੇ ਤੇ ਆ ਕੇ ਅਜਿਹਾ ਕਰਨ ਤੋਂ ਰੋਕਣ ਲੱਗਿਆ ਤਾਂ ਉਸਨੇ ਜਾਨੋਂ ਮਾਰਨ ਦੀ ਨੀਅਤ ਨਾਲ ਆਪਣੇ ਡੱਬ ਵਿਚੋਂ ਪਿਸਟਲ ਕੱਢ ਕੇ ਸੰਦੀਪ ਸਿੰਘ ਵੱਲ ਫਾਇਰ ਕੀਤਾ, ਜੋਕਿ ਕੈਬਿਨ ਤੇ ਲੱਗਿਆ ਜੋ ਆਰ ਪਾਰ ਹੋ ਗਿਆ ਅਤੇ ਦੋਵੇਂ ਮੌਕੇ ਤੋ ਫਰਾਰ ਹੋ ਗਏ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top