Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:15 pm

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਭਾਦਸੋਂ ਪੁਲਸ ਨੇ ਕੀਤਾ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਭਾਦਸੋਂ ਪੁਲਸ ਨੇ ਕੀਤਾ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਭਾਦਸੋਂ ਪੁਲਸ ਨੇ ਕੀਤਾ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ
ਭਾਦਸੋਂ, 15 ਜੁਲਾਈ () : ਥਾਣਾ ਭਾਦਸੋਂ ਪੁਲਸ ਨੇ ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸ਼ਾਹਪੁਰ ਥਾਣਾ ਭਾਦਸੋਂ ਦੀ ਸਿ਼ਕਾਇਤ ਦੇ ਆਧਾਰ ਤੇ ਦਰਜਨ ਤੋਂ ਵਧ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 333, 115 (2), 118 (1), 324 (4,5), 351 (1,3), 191 (3), 190 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸਿ਼ਕਾਇਤ ਵਿਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦਿੱਤੂਪੁਰ ਜੱਟਾ ਦੇ ਅੱਡੇ ਵਿਚ ਉਸਦੀ ਸੰਧੂ ਸ਼ਟਰਿੰਗ ਦੇ ਨਾਮ ਤੋਂ ਦੁਕਾਨ ਹੈ, ਜਿਸ ਤੇ 13 ਜੁਲਾਈ ਨੂੰ ਉਹ ਆਪਣੀ ਦੁਕਾਨ ਤੇ ਹੀ ਪਿੰਡ ਦੇ ਹਰਜੀਤ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਦਲਵਿੰਦਰ ਸਿੰਘ ਪੁੱਤਰ ਦਲੇਰ ਸਿੰਘ ਵਾਸੀ ਡਕੋਂਦਾ ਨਾਲ ਮੌਜੂਦ ਸੀ ਤਾਂ ਇੰਨੇ ਵਿੱਚ 10, 15 ਦੇ ਕਰੀਬ ਅਣਪਛਾਤੇ ਵਿਅਕਤੀਆਨ ਵੱਖ-ਵੱਖ ਮੋਟਰਸਾਇਕਲਾਂ ਤੇ ਸਵਾਰ ਹੋ ਕੇ ਦੁਕਾਨ ਤੇ ਆਇਆ ਗਿਆ ਅਤੇ ਹੱਥਾ ਵਿੱਚ ਫੜੇ ਦਾਤਰ, ਰਾਡਾਂ, ਕਿਰਚਾ ਆਦਿ ਨਾਲ ਪਹਿਲਾਂ ਭੰਨਤੋੜ ਕਰਨੀ ਸ਼ੁਰੂ ਕੀਤੀ, ਜਿਨ੍ਹਾਂ ਨੂੰ ਜਦੋਂ ਉਸਨੇ ਰੋਕਣ ਦੀ ਕੋਸਿ਼ਸ਼ ਕੀਤੀ ਤਾਂ ਉਸਨੂੰ ਵੀ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ। ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਨਾਲ ਦੁਕਾਨ ਤੇ ਮੌਜੂਦ ਦਲਵਿੰਦਰ ਸਿੰਘ ਨੇਵੀ ਜਦੋਂ ਹਮਲਾਵਰਾਂ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਤਾਂ ਦਰਜ ਤੋਂ ਵਧ ਅਣਪਛਾਤੇ ਵਿਅਕਤੀਆਂ ਨੇ ਉਸਦੀ ਵੀ ਜਾਨਂੋ ਮਾਰਨ ਦੀ ਨੀਅਤ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top