Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:11 pm

+91 90915 01313 , +91 90916 01313

punjabbanni@gmail.com
punjabbani@yahoo.com

ਦੋ ਧਿਰਾਂ ਵਿਚ ਹੋਈ ਖੂਨੀ ਝੜੱਪ

ਦੋ ਧਿਰਾਂ ਵਿਚ ਹੋਈ ਖੂਨੀ ਝੜੱਪ

ਦੋ ਧਿਰਾਂ ਵਿਚ ਹੋਈ ਖੂਨੀ ਝੜੱਪ
ਅਬੋਹਰ : ਪੰਜਾਬ ਦੇ ਅਬੋਹਰ ਸ਼ਹਿਰ ਦੇ ਅਜੀਤ ਨਗਰ `ਚ ਬੱਚਿਆਂ ਦੇ ਝਗੜੇ ਕਾਰਨ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ ਹੋ ਗਈ ਅਤੇ ਦੋਹਾਂ ਧਿਰਾਂ ਨੇ ਇਕ-ਦੂਜੇ `ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ, ਦੋਹਾਂ ਧਿਰਾਂ ਦੇ ਰਿਸ਼ਤੇਦਾਰਾਂ ਨੇ ਹਸਪਤਾਲ `ਚ ਵੀ ਕਾਫ਼ੀ ਹੰਗਾਮਾ ਕੀਤਾ, ਜਿਸ ਕਾਰਨ ਹਸਪਤਾਲ ਦੇ ਪ੍ਰਬੰਧਕਾਂ ਨੂੰ ਪੁਲਸ ਬੁਲਾਉਣੀ ਪਈ।
ਜਾਣਕਾਰੀ ਮੁਤਾਬਕ ਅਮਰਜੀਤ ਪਤਨੀ ਸੁਰਿੰਦਰ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਪਤੀ ਸੁਰਿੰਦਰ ਪੁੱਤਰ ਹੁਕਮਚੰਦ ਅਤੇ ਬੇਟੇ ਗੁਰਦੇਵ ਨੇ ਕੰਮ `ਤੇ ਜਾਣ ਲਈ ਗਲੀ `ਚ ਮੋਟਰਸਾਈਕਲ ਕੱਢਿਆ ਹੀ ਸੀ ਕਿ ਇੰਨੇ `ਚ ਗੁਆਂਢ `ਚ ਰਹਿਣ ਵਾਲੇ ਸਕੂਲ ਜਾ ਰਹੇ 2 ਬੱਚਿਆਂ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਲਿਆ ਕੇ ਪਿਓ-ਪੁੱਤਰ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਬੇਟੇ ਗੁਰਦੇਵ ਨੇ ਬੱਚਿਆਂ ਨੂੰ ਡਾਂਟਦੇ ਹੋਏ ਮੋਟਰਸਾਈਕਲ ਦੀ ਚਾਬੀ ਕੱਢ ਲਈ। ਇਸ ਮਗਰੋਂ ਦੋਵੇਂ ਬੱਚੇ ਆਪਣੇ ਘਰ ਗਏ ਅਤੇ ਮਾਪਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਕੁੱਟਿਆ ਗਿਆ ਹੈ ਅਤੇ ਮੋਟਰਸਾਈਕਲ ਖੋਹ ਲਿਆ ਗਿਆ ਹੈ। ਤੈਸ਼ `ਚ ਆਏ ਮਾਪਿਆਂ ਨੇ ਆਉਂਦੇ ਸਾਰ ਹੀ ਸੁਰਿੰਦਰ ਅਤੇ ਗੁਰਦੇਵ `ਤੇ ਗੰਡਾਸਿਆਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਅਮਰਜੀਤ ਅਤੇ ਉਸ ਦੀ ਭਰਜਾਈ ਬਚਾਅ ਕਰਨ ਗਈਆਂ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਵੀ ਲਹੂ-ਲੁਹਾਨ ਕਰ ਦਿੱਤਾ।

Advertisement
Advertisement
Advertisement
Advertisement
Scroll to Top