Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 2:57 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲੇਰਕੋਟਲਾ ਲਈ 23 ਨੰਬਰ  ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਭਗ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਮਾਲੇਰਕੋਟਲਾ ਲਈ 23 ਨੰਬਰ ਪ੍ਰਾਇਮਰੀ ਕੁਲੈਕਟਿਵ ਵਾਹਨਾਂ ਦੀ ਖਰੀਦ ਲਈ ਲਗਭਗ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਨੂੰ ਕੂੜਾ ਮੁਕਤ ਕਰਨਾ ਹੈ
ਚੰਡੀਗੜ੍ਹ, 18 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਲੇਰਕੋਟਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪੰਜਾਬ ਸਰਕਾਰ ਨੇ ਕਰੀਬ 1.71 ਕਰੋੜ ਰੁਪਏ ਦੀ ਲਾਗਤ ਨਾਲ 23 ਨੰਬਰ (ਕੂੜਾ ਹੌਪਰ ਟਿਪਰ) ਪ੍ਰਾਇਮਰੀ ਕੁਲੈਕਟਿਵ ਵਾਹਨ ਖਰੀਦਣ ਦਾ ਫੈਸਲਾ ਕੀਤਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਸੂਬੇ ਨੂੰ ਕੂੜਾ ਮੁਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਤਾਂ ਜੋ ਲੋਕਾਂ ਨੂੰ ਪ੍ਰਦੂਸ਼ਣ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਕੈਬਨਿਟ ਮੰਤਰੀ ਡਾ: ਨਿੱਜਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜੇਕਰ ਕੋਈ ਵੀ ਅਧਿਕਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।

Advertisement
Advertisement
Advertisement
Advertisement
Scroll to Top