Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਗੜ੍ਹਸ਼ੰਕਰ ਦੇ ਨੌਜਵਾਨ ਦੀ ਸਾਊਦੀ ਅਰਬ `ਚ ਭੇਤਭਰੀ ਹਾਲਤ `ਚ ਮੌਤ, ਪਰਿਵਾਰ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

ਗੜ੍ਹਸ਼ੰਕਰ ਦੇ ਨੌਜਵਾਨ ਦੀ ਸਾਊਦੀ ਅਰਬ `ਚ ਭੇਤਭਰੀ ਹਾਲਤ `ਚ ਮੌਤ, ਪਰਿਵਾਰ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

ਗੜ੍ਹਸ਼ੰਕਰ ਦੇ ਨੌਜਵਾਨ ਦੀ ਸਾਊਦੀ ਅਰਬ `ਚ ਭੇਤਭਰੀ ਹਾਲਤ `ਚ ਮੌਤ, ਪਰਿਵਾਰ ਨੇ ਭਾਰਤ ਸਰਕਾਰ ਤੋਂ ਕੀਤੀ ਇਹ ਮੰਗ
ਹੁਸ਼ਿਆਰਪੁਰ : ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਇੱਕ 26 ਸਾਲਾਂ ਨੌਜਵਾਨ ਦੀ ਸਾਊਦੀ ਅਰਬ ਦੇ ਵਿੱਚ ਭੇਤਭਰੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਿਤ ਪਰਿਵਾਰ ਨੇ ਦੇਹ ਨੂੰ ਪਿੰਡ ਲਿਆਉਣ ਲਈ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ। ਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਬਣਾਉਣ ਦੇ ਲਈ ਵਿਦੇਸ਼ ਦਾ ਰੁਖ਼ ਕਰ ਰਹੇ ਹਨ। ਗੜ੍ਹਸ਼ੰਕਰ ਦੇ ਨੇੜਲੇ ਪਿੰਡ ਗੋਲੀਆਂ ਦੇ ਪਰਮਦੀਪ ਸਿੰਘ ਥਿੰਦ ਉਮਰ 26 ਸਾਲ ਪੁੱਤਰ ਪਰਮਜੀਤ ਸਿੰਘ ਥਿੰਦ ਦੀ ਸਾਊਦੀ ਅਰਬ ਵਿੱਚ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ ਹੈ, ਜਿਸਦੇ ਕਾਰਨ ਪਿੰਡ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਮਦੀਪ ਸਿੰਘ ਦੇ ਤਾਇਆ ਅਵਤਾਰ ਸਿੰਘ ਅਤੇ ਭੈਣ ਦਲਵੀਰ ਕੌਰ ਤੇ ਜਸਵਿੰਦਰ ਕੌਰ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਰਮਦੀਪ ਸਿੰਘ ਰੋਜ਼ਗਾਰ ਦੀ ਭਾਲ ਵਿੱਚ 30 ਨਵੰਬਰ 2023 ਨੂੰ ਸਾਊਦੀ ਅਰਬ ਗਿਆ ਸੀ, ਉੱਥੇ ਉਹ ਡਰਾਈਵਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਤੇ ਸੂਚਨਾ ਮਿਲੀ ਕਿ ਪਰਮਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਰਮਦੀਪ ਸਿੰਘ ਥਿੰਦ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰਕ ਮੈਬਰਾਂ ਨੇ ਭਾਰਤ ਸਰਕਾਰ ਤੋਂ ਦੇਹ ਪਿੰਡ ਲਿਆਉਣ ਦੀ ਮੰਗ ਕੀਤੀ ਹੈ ਤਾਕਿ ਪਰਮਦੀਪ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top