Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:11 am

+91 90915 01313 , +91 90916 01313

punjabbanni@gmail.com
punjabbani@yahoo.com

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ: ਸਰਕਾਰੀ ਬੁਲਾਰਾ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ: ਸਰਕਾਰੀ ਬੁਲਾਰਾ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਵੱਲੋਂ ਕੀਤਾ ਜਾ ਰਿਹਾ ਝੂਠਾ ਪ੍ਰਚਾਰ: ਸਰਕਾਰੀ ਬੁਲਾਰਾ
ਚੰਡੀਗੜ੍ਹ, 13 ਜੁਲਾਈ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਝੂਠੀਆਂ ਖ਼ਬਰਾਂ ਲਗਵਾ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਗੋਬਿੰਦ ਕੌਰ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਧਰਨੇ ਤੋਂ ਬਾਅਦ ਅਖਬਾਰਾਂ ਵਿੱਚ ਖਬਰਾਂ ਲਗਵਾਈਆਂ ਗਈਆਂ ਕਿ ਉਸ ਦੇ (ਹਰਗੋਬਿੰਦ ਕੌਰ) ਬਰਖ਼ਾਸਤਗੀ ਦੇ ਹੁਕਮਾਂ ਉੱਤੇ ਵਿਭਾਗ ਵੱਲੋਂ ਸਟੇਅ ਲਗਾਈ ਜਾ ਰਹੀ ਹੈ । ਬੁਲਾਰੇ ਨੇ ਦੱਸਿਆ ਕਿ ਮਿਤੀ 11/07/2024 ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵੱਲੋਂ ਡਾਇਰੈਕਟੋਰੇਟ ਦੇ ਦਫਤਰ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਧਰਨਾ ਚੁਕਾਉਣ ਦੇ ਲਈ ਵਿਭਾਗ ਦੇ ਅਧਿਕਾਰੀਆਂ ਵੱਲੋ ਯੂਨੀਅਨ ਦੇ ਵਫਦ ਨਾਲ ਮੀਟਿੰਗ ਕੀਤੀ ਗਈ ਸੀ । ਮੀਟਿੰਗ ਵਿੱਚ ਯੂਨੀਅਨ ਵੱਲੋਂ ਮੰਗ ਪੱਤਰ ਦਿੰਦਿਆਂ ਵਿਭਾਗ ਵੱਲੋ ਸ਼੍ਰੀਮਤੀ ਹਰਗੋਬਿੰਦ ਕੌਰ, ਪ੍ਰਧਾਨ ਆਲ ਪੰਜਾਬ ਆਂਗੜਵਾੜੀ ਮੁਲਾਜ਼ਮ ਯੂਨੀਅਨ ਦੀਆਂ ਬਰਖਾਸਤ ਕੀਤੀਆਂ ਸੇਵਾਵਾਂ ਦੇ ਹੁਕਮ ਤੇ ਸਟੇਅ ਲਗਾਉਣ ਦੇ ਲਈ ਮੰਗ ਕੀਤੀ ਗਈ ਸੀ, ਜਿਸ ਸਬੰਧ ਵਿੱਚ ਉਹਨਾਂ ਦੀ ਪ੍ਰਤੀ ਬੇਨਤੀ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਸ਼੍ਰੀਮਤੀ ਹਰਗੋਬਿੰਦ ਕੌਰ ਵੱਲੋਂ ਇਸ ਸਬੰਧੀ ਪ੍ਰੈਸ ਵਿੱਚ ਗਲਤ ਬਿਆਨ ਦਿੰਦੇ ਹੋਏ ਦੱਸਿਆ ਗਿਆ ਕਿ ਉਸ ਦੀਆਂ ਸੇਵਾਵਾਂ ਦੀ ਬਰਖਾਸਤ ਦੀ ਸਬੰਧੀ ਵਿਭਾਗ ਵੱਲੋਂ ਸਟੇਅ ਲਗਾਇਆ ਜਾ ਰਿਹਾ ਹੈ, ਜਦਕਿ ਮੀਟਿੰਗ ਦੇ ਵਿੱਚ ਕੇਵਲ ਉਹਨਾਂ ਦੀ ਪ੍ਰਤੀ ਬੇਨਤੀ ਨੂੰ ਲੈ ਕੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਗੱਲ ਹੋਈ ਸੀ ।

Advertisement
Advertisement
Advertisement
Advertisement
Scroll to Top