Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:38 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਵਿਚ ਬੱਚਾ ਤਸਕਰੀ ਮਾਮਲੇ ਵਿਚ ਕੀਤਾ ਵਿਆਹੇ ਜੋੜੇ ਨੂੰ ਗ੍ਰਿਫ਼ਤਾਰ

ਦਿੱਲੀ ਵਿਚ ਬੱਚਾ ਤਸਕਰੀ ਮਾਮਲੇ ਵਿਚ ਕੀਤਾ ਵਿਆਹੇ ਜੋੜੇ ਨੂੰ ਗ੍ਰਿਫ਼ਤਾਰ

ਦਿੱਲੀ ਵਿਚ ਬੱਚਾ ਤਸਕਰੀ ਮਾਮਲੇ ਵਿਚ ਕੀਤਾ ਵਿਆਹੇ ਜੋੜੇ ਨੂੰ ਗ੍ਰਿਫ਼ਤਾਰ
ਨਵੀਂ ਦਿੱਲੀ 13 ਜੁਲਾਈ ()- ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਪੁਲਸ ਵਲੋਂ ਬੱਚੇ ਅਗਵਾਹ ਕਰਕੇ ਵੇਚਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਆਊਟਰ ਦਿੱਲੀ ਦੇ ਪੁਲਸ ਕਮਿਸ਼ਨਰ ਜਿਮੀ ਚਿਰਾਮ ਨੇ ਇਸ ਰੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਦੀਆਂ ਟੀਮਾਂ ਨੇ ਇਸ ਬੱਚੇ ਨੂੰ ਮਥੁਰਾ ਤੋਂ ਇੱਕ ਜੋੜੇ ਦੇ ਕਬਜ਼ੇ ਤੋਂ ਬਰਾਮਦ ਕੀਤਾ ਹੈ। ਪੁਲਸ ਵੱਲੋਂ ਇਸ ਵਿਆਹੁਤਾ ਜੋੜੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਬੱਚੇ ਨੂੰ ਉਸ ਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਹੈ। ਇੱਕ ਸਾਲ ਦੇ ਬੱਚੇ ਨੂੰ ਰੈਸਕਿਊ ਕਰਨ ਦੇ ਲਈ ਦਿੱਲੀ ਪੁਲਿਸ ਵੱਲੋਂ ਇਸ ਖਾਸ ਰੈਸਕਿਊ ਆਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਬੱਚਿਆਂ ਦੀ ਤਸਕਰੀ ਦੇ ਵਿੱਚ ਔਰਤਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ਬਾਬਤ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ, ਅਗਵਾਹ ਕੀਤੇ ਗਏ ਇਸ ਬੱਚੇ ਨੂੰ ਮਥੁਰਾ ਦੇ ਇੱਕ ਜੋੜੇ ਦੇ ਕਬਜ਼ੇ ਤੋਂ ਬਰਾਮਦ ਕੀਤਾ ਗਿਆ ਹੈ। ਇਸ ਜੋੜੇ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਬੱਚੇ ਦੀ ਮਾਂ ਦੇ ਬਿਆਨਾਂ ਦੇ ਅਧਾਰ ਤੇ ਐਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਦੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦਾ ਵਿਸ਼ਲੇਸ਼ਣ ਕੀਤਾ ਸੀ। ਪੁਲਿਸ ਨੇ ਦੱਸਿਆ ਹੈ ਕਿ ਉਸ ਮਹਿਲਾਂ ਨੂੰ ਕ੍ਰਿਸ਼ਨ ਵਿਹਾਰ ਇਲਾਕੇ ਚੋਂ ਫੜਿਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਦਿੱਲੀ ਤੋਂ ਅਗਵਾਹ ਕੀਤੇ ਗਏ ਇਸ ਬੱਚੇ ਨੂੰ ਵਰਿੰਦਾਵਨ ਦੇ ਇੱਕ ਜੋੜੇ ਨੂੰ 3 ਲੱਖ 30 ਹਜਾਰ ਰੁਪਏ ਦੇ ਵਿੱਚ ਵੇਚਿਆ ਗਿਆ ਸੀ। ਪੁਲੀਸ ਅਨੁਸਾਰ ਇਸ ਮਾਮਲੇ ਵਿੱਚ ਚਾਰ ਔਰਤਾਂ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਨੇ ਮਹਿਲਾ ਮੁਲਜ਼ਮਾਂ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਹੈ। ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਸ਼ੱਕੀ ਵਿਅਕਤੀਆਂ ਦੇ ਕਾਲ ਵੇਰਵਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ, ਬੱਚੇ ਨੂੰ ਅਗਵਾ ਕਰਨ ਦੀ ਦੋਸ਼ੀ ਔਰਤ ਨੂੰ ਕ੍ਰਿਸ਼ਨ ਵਿਹਾਰ, ਦਿੱਲੀ ਤੋਂ ਫੜਿਆ ਗਿਆ ਹੈ। ਫਿਰ ਇੱਕ ਪੁਲਿਸ ਟੀਮ ਮਥੁਰਾ ਲਈ ਰਵਾਨਾ ਕੀਤੀ ਗਈ। ਉਨ੍ਹਾਂ ਨੇ ਬੱਚੇ ਨੂੰ ਬਚਾਇਆ ਅਤੇ ਜੋੜੇ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਇਕ ਹੋਰ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਿਸ ਨੇ ਜੋੜੇ ਅਤੇ ਹੋਰ ਮਹਿਲਾ ਦੋਸ਼ੀਆਂ ਵਿਚਕਾਰ ਵਿਚੋਲੇ ਦਾ ਕੰਮ ਕੀਤਾ ਸੀ।

Advertisement
Advertisement
Advertisement
Advertisement
Scroll to Top