Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:13 am

+91 90915 01313 , +91 90916 01313

punjabbanni@gmail.com
punjabbani@yahoo.com

ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ

ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
ਲੁਧਿਆਣਾ : ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।ਸਿ਼ਵ ਸੈਨਾ ਆਗੂ ਸੰਦੀਪ ਥਾਪਰ ਗੋਰਾ ਉੱਪਰ ਗਰਮ ਖਿਆਲੀਆਂ ਵੱਲੋਂ ਕੀਤੇ ਜਾਨਲੇਵਾ ਹਮਲੇ ਤੋਂ ਬਾਅਦ ਇੱਕ ਹੋਰ ਸਿ਼ਵ ਸੇਨਾ ਆਗੂ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਕਾਫੀ ਸਮੇਂ ਤੋਂ ਚਰਚਾ ਵਿੱਚ ਰਹਿਣ ਵਾਲੇ ਸਿ਼ਵ ਸੈਨਾ ਆਗੂ ਅਮਿਤ ਅਰੋੜਾ ਨੂੰ ਫੋਨ ਕਰਕੇ ਧਮਕਾਉਣ ਵਾਲੇ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਕਤ ਮਾਮਲੇ ਵਿਚ ਹਿੰਦੂ ਨੇਤਾ ਵੱਲੋਂ ਪੁਲਿਸ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਨੂੰ ਇਸ ਧਮਕੀ ਵਾਲੇ ਕਾਲ ਬਾਰੇ ਜਾਣੂ ਕਰਵਾਇਆ ਗਿਆ ਹੈ।ਸਿਵ ਸੈਨਾ ਦੇ ਮੀਤ ਪ੍ਰਧਾਨ ਅਮਿਤ ਅਰੋੜਾ ਮੁਤਾਬਕ ਉਸਦੇ ਮੋਬਾਈਲ ਤੇ ਵਿਦੇਸ਼ੀ ਨੰਬਰ ਤੋਂ ਕਿਸੇ ਨੇ ਕਾਲ ਕਰਕੇ ਪਹਿਲਾਂ ਗਾਲੀ ਗਲੋਚ ਕੀਤਾ ਅਤੇ ਫਿਰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਵਾਲੇ ਇਸ ਫੋਨ ਦੀ ਕਾਲ ਰਿਕਾਰਡਿੰਗ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੇ ਕੇ ਮੁਲਜ਼ਮ ਦੀ ਗ੍ਰਫਤਾਰੀ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਮਹੀਨੇ ਪੰਜ ਜੁਲਾਈ ਨੂੰ ਸਥਾਨਕ ਸਿਵਲ ਹਸਪਤਾਲ ਦੇ ਬਾਹਰ ਸਿਵ ਸੈਨਾ ਆਗੂ ਸੰਦੀਪ ਥਾਪਰ ਗੋਰਾ ਉਪਰ ਨਿਹੰਗ ਬਾਣੇ ਵਿੱਚ ਕੁਝ ਗਰਮ ਖਿਆਲੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਸੰਦੀਪ ਥਾਪਰ ਗੰਭੀਰ ਰੂਪ ਨਾਲ ਫੱਟੜ ਹੋਏ ਜਿਸ ਨੂੰ ਗੰਭੀਰ ਹਾਲਤ ਵਿੱਚ ਦਿਆਨੰਦ ਭਰਤੀ ਕਰਵਾਇਆ ਗਿਆ ਸੀ। ਗੋਰਾ ਥਾਪਰ ਉੱਪਰ ਹੋਏ ਹਮਲੇ ਤੋਂ ਬਾਅਦ ਹਿੰਦੂ ਜਥੇਬੰਦੀਆਂ ਦੇ ਆਗੂਆਂ ਵਿੱਚ ਸੁਰੱਖਿਆ ਨੂੰ ਲੈ ਕੇ ਪਹਿਲਾਂ ਤੋਂ ਹੀ ਭਾਰੀ ਰੋਸ ਸੀ ਤੇ ਹੁਣ ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਜਾਨੋ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਹਿੰਦੂ ਸੰਗਠਨਾਂ ਵਲੋਂ ਪ੍ਰਸ਼ਾਸਨ ਨੂੰ ਹਿੰਦੂ ਨੇਤਾਵਾਂ ਦੀ ਸੁਰੱਖਿਆ ਨੂੰ ਨਾਲ ਲੈਣ ਦੇ ਅਪੀਲ ਕੀਤੀ ਗਈ। ਦੱਸਣਯੋਗ ਹੈ ਕਿ ਵਿੱਚ ਵੱਖ-ਵੱਖ ਹਿੰਦੂ ਜਥੇਬੰਦੀਆਂ ਵੱਲੋਂ ਲੁਧਿਆਣਾ ਮੀਟਿੰਗ ਕਰਕੇ ਹਿੰਦੂ ਲੀਡਰਾਂ ਉੱਪਰ ਲਗਾਤਾਰ ਹੋ ਰਹੇ ਹਮਲਿਆ ਉਪਰ ਗੰਭੀਰ ਚਿੰਤਾ ਜਤਾਈ ਗਈ ਸੀ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਜੀਵ ਟੰਡਨ ਮੁਤਾਬਕ ਹਿੰਦੂ ਸ਼ਕਤੀ ਨੂੰ ਲਾਮਬੰਦ ਕਰਨ ਅਤੇ ਜਾਗਰੂਕਤਾ ਲਈ 18 ਜੁਲਾਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਵੱਖ ਵਖ ਹਿੰਦੂ ਸੰਗਠਨ ਇਕੱਠੇ ਹੋ ਕੇ ਇਸ ਗੰਭੀਰ ਵਿਸ਼ੇ ਉਪਰ ਵਿਚਾਰ ਲਈ ਵੱਡਾ ਇਕੱਠ ਕਰਨਗੇ।

Advertisement
Advertisement
Advertisement
Advertisement
Scroll to Top