Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਪਤਿਤ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਤੋਂ ਸਬਕ ਸਿੱਖਣ ਦੀ ਲੋੜ ਪ੍ਰੋ. ਬਡੂੰਗਰ

ਪਤਿਤ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਤੋਂ ਸਬਕ ਸਿੱਖਣ ਦੀ ਲੋੜ ਪ੍ਰੋ. ਬਡੂੰਗਰ

ਪਤਿਤ ਹੁੰਦੀ ਜਾ ਰਹੀ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਤੋਂ ਸਬਕ ਸਿੱਖਣ ਦੀ ਲੋੜ ਪ੍ਰੋ. ਬਡੂੰਗਰ
ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਅ ਕੇ ਸ਼ਹੀਦੀ ਦੀ ਇੱਕ ਵੱਖਰੀ ਮਿਸਾਲ ਕਾਇਮ ਕੀਤੀ : ਪ੍ਰੋ ਬਡੂੰਗਰ
ਪਟਿਆਲਾ, 15 ਜੁਲਾਈ ( ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਨੇ ਸਿੱਖੀ, ਕੇਸਾਂ, ਸੁਆਸਾਂ ਸੰਗ ਨਿਭਾਅ ਕੇ ਇਸ ਸੰਸਾਰ ਵਿੱਚ ਸ਼ਹੀਦੀ ਦੀ ਇੱਕ ਵੱਖਰੀ ਮਿਸਾਲ ਕਾਇਮ ਕੀਤੀ, ਇਸ ਕਰਕੇ ਸਾਨੂੰ ਆਪਣੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ।
ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹਾਦਤ ਤੋਂ ਬਾਅਦ ਸਿੰਘਾਂ ਤੇ ਮੁਗਲ ਹਕੂਮਤ ਵੱਲੋਂ ਜ਼ੁਲਮ ਹੋਰ ਵਧਾ ਦਿੱਤਾ ਗਿਆ ਸੀ ਤੇ ਜਦੋਂ ਇਸ ਗੱਲ ਬਾਰੇ ਜ਼ਾਲਮ ਹਕੂਮਤ ਦੇ ਮੁਖ਼ਬਰ ਹਰਭਗਤ ਨਿਰੰਜਨੀਏ ਨੇ ਸੂਬੇਦਾਰ ਜ਼ਕਰੀਆ ਖਾਂ ਨੂੰ ਜਾ ਕੇ ਦੱਸਿਆ ਕਿ ਭਾਈ ਤਾਰੂ ਸਿੰਘ ਕੋਲ ਸਿੰਘਾਂ ਦਾ ਆਉਣਾ ਜਾਣਾ ਹੈ ਤੇ ਉਹ ਉਨ੍ਹਾਂ ਨੂੰ ਲੰਗਰ ਛਕਾਉਂਣ ਦੇ ਨਾਲ ਨਾਲ ਸੰਭਵ ਮੱਦਦ ਵੀ ਕਰਦਾ ਹੈ ਤਾਂ ਭਾਈ ਤਾਰੂ ਸਿੰਘ ਨੂੰ ਫੜ ਕੇ ਲਾਹੌਰ ਲਿਆਂਦਾ ਗਿਆ । ਉਨ੍ਹਾਂ ਦੱਸਿਆ ਕਿ ਭਾਈ ਤਾਰੂ ਸਿੰਘ ਨੂੰ ਜ਼ਕਰੀਆ ਖਾਂ ਦੀ ਕਚਹਿਰੀ ਵਿੱਚ ਪੇਸ਼ ਕਰਨ ਉਪਰੰਤ ਮੁਗਲ ਹਕੂਮਤ ਨੇ ਬਾਗੀ ਸਿੰਘਾਂ ਨੂੰ ਆਪਣੇ ਕੋਲ ਪਨਾਹ ਦੇਣ, ਲੁੱਟਾਂ-ਖੋਹਾਂ ਕਰਨ, ਚੋਰੀਆਂ-ਡਾਕੇ ਮਾਰਨ ਤੇ ਹੋਰ ਕਈ ਤਰ੍ਹਾਂ ਦੇ ਮੁਕੱਦਮੇ ਪਾ ਕੇ ਭਾਈ ਤਾਰੂ ਸਿੰਘ ਨੂੰ ਕਤਲ ਕੇਸ ਕਰਵਾ ਕੇ ਮੁਸਲਮਾਨ ਬਣ ਜਾਣ ਲਈ ਕਿਹਾ ਗਿਆ ਤਾਂ ਭਾਈ ਸਾਹਿਬ ਨੇ ਇਸ ਨੂੰ ਅਪ੍ਰਵਾਨ ਕਰਦਿਆਂ ਕਿਹਾ ਕਿ ਸਿੱਖ ਦਾ ਸਿਦਕ ਕੇਸਾਂ ਸੁਆਸਾਂ ਨਾਲ ਨਿਭਾਇਆ ਜਾਵੇਂਗਾ । ਉਨ੍ਹਾਂ ਦੱਸਿਆ ਕਿ ਮੁਗਲ ਹਕੂਮਤ ਦੇ ਫ਼ੁਰਮਾਨ ਨੂੰ ਨਾ ਮੰਨਦਿਆਂ ਹੋਇਆਂ ਭਾਈ ਤਾਰੂ ਸਿੰਘ ਨੇ ਜਦੋਂ ਨਾਂਹ ਕੀਤੀ ਤਾਂ ਅੰਤ ਵਿੱਚ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰ ਦਿੱਤੇ ਜਾਣ ਦੇ ਫੁਰਮਾਨ ਜਾਰੀ ਕਰ ਦਿੱਤੇ ਗਏ ਤੇ ਜਲਾਦਾਂ ਵੱਲੋਂ ਰੰਬੀ ਨਾਲ ਭਾਈ ਤਾਰੂ ਸਿੰਘ ਦੀ ਖੋਪਰੀ ਉਤਾਰ ਦਿੱਤੀ ਤੇ ਖ਼ੂਨ ਦੀਆਂ ਧਾਰਾ ਭਾਈ ਸਾਹਿਬ ਦੇ ਸਰੀਰ ਉੱਪਰ ਵਹਿ ਤੁਰੀਆਂ । ਪ੍ਰੋ ਬਡੂੰਗਰ ਨੇ ਦੱਸਿਆ ਕਿ ਭਾਈ ਤਾਰੂ ਸਿੰਘ ਜੀ ਦੀ ਖੋਪਰੀ ਉਤਾਰਨ ਤੋਂ 22 ਦਿਨ ਬਾਅਦ 16 ਜੁਲਾਈ 1745 ਈ: ਨੂੰ ਭਾਈ ਤਾਰੂ ਸਿੰਘ ਜੀ ਸ਼ਹੀਦ ਹੋ ਗਏ ਜਿਨ੍ਹਾਂ ਦਾ ਸਸਕਾਰ ਲਾਹੌਰ ਦੇ ਸ਼ਹੀਦ ਗੰਜ ਵਾਲੇ ਸਥਾਨ ਤੇ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਪਿਤਾ ਵੀ ਗੁਰੂ ਘਰ ਦੇ ਪ੍ਰੇਮੀ ਹੋਣ ਕਰਕੇ ਮੁਕਤਸਰ ਸਾਹਿਬ ਦੀ ਲੜਾਈ ਵਿੱਚ ਸ਼ਹੀਦੀ ਜਾਮ ਪੀ ਗਏ ਸਨ । ਉਹਨਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਇਸ ਮਹਾਨ ਅਤੇ ਅਲੋਕਿਕ ਸ਼ਹੀਦੀ ਉੱਤੇ ਮਾਨ ਅਤੇ ਗੌਰਵ ਮਹਿਸੂਸ ਕਰਦੀ ਰਹੇਗੀ । ਪ੍ਰੋਫੈਸਰ ਬਡੂੰਗਰ ਨੇ ਅੱਜ ਦੀ ਨੌਜਵਾਨ ਪੀੜੀ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਉਹ ਕਿਹੜੇ ਵਹਿਣ ਵਿੱਚ ਵਹਿ ਤੁਰੀ ਹੈ, ਸਾਡੇ ਨੌਜਵਾਨ ਬੱਚੇ ਅੱਜ ਆਪਣੇ ਆਪ ਹੀ ਆਪਣੇ ਕੇਸ ਅਤੇ ਦਾੜੀ ਕਤਲ ਕਰਾਉਣ ਲਈ ਨਾਈ ਦੀ ਦੁਕਾਨ ਤੇ ਜਾ ਚੜਦੇ ਹਨ ਇਹਨਾਂ ਬੱਚਿਆਂ ਸਾਹਮਣੇ ਹੁਣ ਭਾਈ ਤਾਰੂ ਸਿੰਘ, ਭਾਈ ਸੁਬੇਗ ਸਿੰਘ, ਭਾਈ ਸ਼ਾਹਬਾਜ ਸਿੰਘ, ਭਾਈ ਜੈ ਸਿੰਘ ਖਲਕਟ ਆਦਿ ਵੀ ਮਹਾਨ ਨਹੀਂ ਰਹੇ ਸਗੋਂ ਸਮਾਜ ਵਿੱਚ ਨਗੇਜਵਾਦ, ਅਸ਼ਲੀਲਤਾ ਅਤੇ ਲਚਰਤਾ ਫੈਲਾਉਣ ਵਾਲੇ ਨਾਚੇ ਅਤੇ ਨਾਚੀਆਂ ਹੀ ਇਹਨਾਂ ਲਈ ਮਾਡਲ ਰਹਿ ਗਏ ਹਨ ਜੋ ਅਤੀ ਦੁਖਦਾਇਕ ਹੈ ।

Advertisement
Advertisement
Advertisement
Advertisement
Scroll to Top