Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:19 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜ਼ਿਲ੍ਹਾ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜ਼ਿਲ੍ਹਾ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜ਼ਿਲ੍ਹਾ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ
-ਵਿਕਾਸ ਦੇ ਚੱਲ ਰਹੇ ਕੰਮਾਂ ਦੀ ਕੀਤੀ ਸਮੀਖਿਆ
ਪਟਿਆਲਾ, 15 ਜੁਲਾਈ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਜਿਸ ਦੌਰਾਨ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਬਾਰੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ।
ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਮੀਟਿੰਗ ਵਿੱਚ ਹਾਜ਼ਰ ਸਮੂਹ ਬੀ.ਡੀ.ਪੀ.ਓਜ. ਨੂੰ ਹਦਾਇਤ ਕੀਤੀ ਗਈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਪੂਰਾ ਕਰਨ ਜਿਸ ਨਾਲ ਆਮ ਲੋਕਾਂ ਨੂੰ ਇਨ੍ਹਾਂ ਵਿਕਾਸ ਕੰਮਾਂ ਦਾ ਲਾਭ ਮਿਲ ਸਕੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪਟਿਆਲਾ ਜ਼ਿਲ੍ਹੇ ਅਧੀਨ ਚੱਲ ਰਹੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰਚਾਰ-ਪ੍ਰਸਾਰ ਕੀਤਾ ਜਾਵੇ ਤਾਂ ਜੋ ਲੋਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਖੇਡ ਗਰਾਊਂਡ, ਪਾਰਕ, ਜਿੰਮ ਅਤੇ ਹੋਰ ਵਿਕਾਸ ਕਾਰਜ ਲਈ ਲਈ ਪ੍ਰਪੋਜਲਾਂ ਦੀ ਮੰਗ ਕੀਤੀ ਗਈ ਅਤੇ ਸਰਕਾਰ ਵੱਲੋਂ ਵੱਧ ਤੋਂ ਵੱਧ ਫ਼ੰਡ ਜਾਰੀ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਜ਼ਿਲ੍ਹੇ ਵਿੱਚ ਤੀਹ ਲਾਇਬਰੇਰੀਆਂ ਸਮੂਹ ਜ਼ਿਲ੍ਹੇ ਦੇ ਲੋਕਾਂ ਨੂੰ ਸਪੁਰਦ ਕੀਤੀਆਂ ਜਾਣਗੀਆਂ, ਬਰਸਾਤਾਂ ਦੇ ਮੌਸਮ ਹੋਣ ਕਰਕੇ ਪਿੰਡਾਂ ਵਿੱਚ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਵੱਧ ਤੋਂ ਵੱਧ ਸੀਚੇਵਾਲ ਮਾਡਲ ਛੱਪੜ ਤਿਆਰ ਕਰਨ ਲਈ ਆਖਿਆ ਗਿਆ। ਮਨਰੇਗਾ ਦੀ ਲੇਬਰ ਲਗਾ ਕੇ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜਸਵਿੰਦਰ ਕੌਰ ਏ.ਆਰ. ਓ, ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਆਦਿ ਮੀਟਿੰਗ ਵਿੱਚ ਹਾਜ਼ਰ ਰਹੇ।

Advertisement
Advertisement
Advertisement
Advertisement
Scroll to Top