Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਕਾਲਜ ਘਨੌਰ ਦੇ ਐਨ ਸੀ ਸੀ ਕੈਡਿਟਾਂ ਨੇ 10 ਰੋਜ਼ਾ ਕੈਂਪ ਲਗਾਇਆ

ਯੂਨੀਵਰਸਿਟੀ ਕਾਲਜ ਘਨੌਰ ਦੇ ਐਨ ਸੀ ਸੀ ਕੈਡਿਟਾਂ ਨੇ 10 ਰੋਜ਼ਾ ਕੈਂਪ ਲਗਾਇਆ

ਯੂਨੀਵਰਸਿਟੀ ਕਾਲਜ ਘਨੌਰ ਦੇ ਐਨ ਸੀ ਸੀ ਕੈਡਿਟਾਂ ਨੇ 10 ਰੋਜ਼ਾ ਕੈਂਪ ਲਗਾਇਆ
ਘਨੌਰ, 15 ਜੁਲਾਈ () ਯੂਨੀਵਰਸਿਟੀ ਕਾਲਜ ਘਨੌਰ ਦੇ ਐਨ ਸੀ ਸੀ ਏਅਰ ਵਿੰਗ ਦੇ 22 ਕੈਡਿਟਾਂ ਵੱਲੋਂ 10 ਰੋਜ਼ਾ ਸਲਾਨਾ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ 3 ਪੰਜਾਬ ਏਅਰ ਸਕੁਐਡਰਨ ਐਨ ਸੀ ਸੀ ਪਟਿਆਲਾ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ, ਮੁਹਾਲੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 600 ਕੈਡਿਟਾਂ ਨੇ ਭਾਗ ਲਿਆ। ਇਹ ਕੈਂਪ 3 ਪੰਜਾਬ ਏਅਰ ਸਕੁਐਡਰਨ ਦੇ ਕਮਾਂਡਿੰਗ ਅਫਸਰ ਗਰੁੱਪ ਕੈਪਟਨ ਅਜੇ ਭਾਰਦਵਾਜ ਦੀ ਦੇਖ ਰੇਖ ਵਿੱਚ ਮਿਤੀ 2 ਜੁਲਾਈ ਤੋਂ 11 ਜੁਲਾਈ ਤੱਕ ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਵਿਖੇ ਲਗਾਇਆ ਗਿਆ। ਗਰੁੱਪ ਕੈਪਟਨ ਅਜੇ ਭਾਰਦਵਾਜ਼ ਵੱਲੋਂ ਕੈਡਿਟਾਂ ਨੂੰ ਜੀ ਆਇਆਂ ਕਿਹਾ ਅਤੇ ਕੈਂਪ ਵਿੱਚ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਕੈਡਿਟਾਂ ਲਈ ਸਰੀਰਕ ਟ੍ਰੇਨਿੰਗ ਤੋਂ ਇਲਾਵਾ ਡਰਿਲ, ਕਾਮਨ ਅਤੇ ਸਪੈਸ਼ਲ ਸਬਜੈਕਟ ਦੀਆਂ ਕਲਾਸਾਂ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਵੱਖ-ਵੱਖ ਸਪੈਸ਼ਲ ਲੈਕਚਰਾਂ ਦਾ ਆਯੋਜਨ ਕੀਤਾ ਗਿਆ ਜਿਨਾਂ ਵਿੱਚ ਸਾਈਬਰ ਸੁਰੱਖਿਆ, ਜਿਨਸੀ ਸ਼ੋਸ਼ਣ ਤੋਂ ਸੁਰੱਖਿਆ, ਆਰਮੀ ਐਵੀਏਸ਼ਨ, ਫਾਇਰ ਫਾਈਟਿੰਗ, ਐਰੋ ਮਾਡਲਿੰਗ, ਅੰਗ ਦਾਨ, ਖੂਨ ਦਾਨ ਅਤੇ ਮੁਢਲੀ ਸਹਾਇਤਾ ਨਾਲ ਸੰਬੰਧਿਤ ਲੈਕਚਰ ਕਰਵਾਏ ਗਏ। ਇਸ ਕੈਂਪ ਦੀ ਵਿਲੱਖਣਤਾ ਇਸ ਕਰਕੇ ਵੀ ਸੀ ਕਿ ਇਸ ਕੈਂਪ ਵਿੱਚ ਕੈਡਿਟਾਂ ਨੂੰ ਏਅਰ ਫੋਰਸ ਸਟੇਸ਼ਨ, ਆਦਮਪੁਰ ਦਾ ਦੌਰਾ ਕਰਵਾਇਆ ਗਿਆ ਜਿੱਥੇ ਉਹਨਾਂ ਨੇ ਮਿਗ-29 ਬਾਰੇ ਜਾਣਕਾਰੀ ਦੇ ਨਾਲ-ਨਾਲ ਏਅਰ ਟਰੈਫਿਕ ਕੰਟਰੋਲ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ । ਇਸ ਕੈਂਪ ਵਿੱਚ ਗਰੁੱਪ ਕਮਾਂਡਰ ਬਿਰਗੇਡੀਅਰ ਰਾਹੁਲ ਗੁਪਤਾ, ਗਰੁੱਪ ਹੈਡਕੁਆਟਰ ਐਨ ਸੀ ਸੀ ਪਟਿਆਲਾ ਨੇ ਕੈਂਪ ਦਾ ਨਿਰੀਖਣ ਕੀਤਾ ਅਤੇ ਕੈਡਿਟਾਂ ਨੂੰ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਕੈਡਿਟਾਂ ਦੇ ਕਾਲਜ ਪਹੁੰਚਣ ‘ਤੇ ਹੌਂਸਲਾ ਅਫਜ਼ਾਈ ਕੀਤੀ ਅਤੇ ਉਹਨਾਂ ਨੂੰ ਭਵਿੱਖ ਵਿੱਚ ਭਾਰਤੀ ਫੌਜ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਐਨ ਸੀ ਸੀ ਏਅਰ ਵਿੰਗ ਦੇ ਏ. ਐਨ. ਓ. ਫਲਾਇੰਗ ਅਫਸਰ ਅਰਵਿੰਦਰ ਸਿੰਘ ਵੀ ਕੈਂਪ ਦੌਰਾਨ ਕੈਡਟਾਂ ਦੇ ਨਾਲ ਰਹਿ ਕੇ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।

Advertisement
Advertisement
Advertisement
Advertisement
Scroll to Top