Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਨੇ ਪਹਿਲਾਂ ਵੀ ਭੁੱਕੀ ਦੀਆਂ ਅਜਿਹੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ: ਏਆਈਜੀ ਅਵਨੀਤ ਸਿੱਧੂ
ਚੰਡੀਗੜ੍ਹ/ਬਠਿੰਡਾ, 15 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਕਾ (ਟਰੱਕ ਡਰਾਈਵਰ) ਵਾਸੀ ਪਿੰਡ ਰਾਏਪੁਰ ਅਰਾਈਆਂ ਨਕੋਦਰ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਵੱਡੀ ਮਾਤਰਾ ਵਿੱਚ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਕੰਟੇਨਰ-ਟਰੱਕ ਰਜਿਸਟ੍ਰੇਸ਼ਨ ਨੰਬਰ ਐਨਐਲ 01ਏਬੀ 0377 ਨੂੰ ਵੀ ਜ਼ਬਤ ਕਰ ਲਿਆ ਹੈ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਭੁੱਕੀ ਦੀ ਤਸਕਰੀ ਸਬੰਧੀ ਮਿਲੀ ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀਆਂ ਪੁਲੀਸ ਟੀਮਾਂ ਨੇ ਜ਼ਿਲ੍ਹਾ ਪੁਲਿਸ ਬਠਿੰਡਾ ਨਾਲ ਮਿਲ ਕੇ ਨਾਕਾ ਲਾਇਆ ਅਤੇ ਇੱਕ ਸ਼ੱਕੀ ਕੰਟੇਨਰ ਟਰੱਕ ਨੂੰ ਚੈਕਿੰਗ ਲਈ ਰੋਕਿਆ। ਉਨ੍ਹਾਂ ਦੱਸਿਆ ਕਿ ਇਸ ਵਾਹਨ ਦੀ ਚੈਕਿੰਗ ਦੌਰਾਨ ਪੁਲਿਸ ਟੀਮਾਂ ਨੇ 41 ਕੁਇੰਟਲ (210 ਬੋਰੀਆਂ) ਭੁੱਕੀ ਬਰਾਮਦ ਕੀਤੀ । ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਖੇਪ ਜਲੰਧਰ, ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਹੁੰਚਾਈ ਜਾਣੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਂਦਿਆਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀਆਂ ਹਨ । ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਕਾਬੂ ਕੀਤੇ ਗਏ ਨਸ਼ਾ ਤਸਕਰ ਨੇ ਪਹਿਲਾਂ ਵੀ ਮੱਧ ਪ੍ਰਦੇਸ਼ ਦੇ ਪ੍ਰਤਾਪਗੜ੍ਹ ਤੋਂ ਭੁੱਕੀ ਦੀਆਂ ਅਜਿਹੀਆਂ ਵੱਡੀਆਂ ਖੇਪਾਂ ਪੰਜਾਬ ਪਹੁੰਚਾਉਣ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ । ਇਸ ਸਬੰਧੀ ਐਫਆਈਆਰ ਨੰਬਰ 118 ਮਿਤੀ 15-07-2024 ਨੂੰ ਐਨਡੀਪੀਐਸ ਐਕਟ ਦੀ ਧਾਰਾ 15ਸੀ ਤਹਿਤ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top