Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਜਵਾ ਨੇ ਆਰ ਟੀ ਆਈ ਐਕਟ 2005 ਨੂੰ ਜਾਣ ਬੁੱਝ ਕੇ ਕਮਜ਼ੋਰ ਕਰਨ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ

ਬਾਜਵਾ ਨੇ ਆਰ ਟੀ ਆਈ ਐਕਟ 2005 ਨੂੰ ਜਾਣ ਬੁੱਝ ਕੇ ਕਮਜ਼ੋਰ ਕਰਨ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ

ਬਾਜਵਾ ਨੇ ਆਰਟੀਆਈ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਲਈ ‘ਆਪ’ ਸਰਕਾਰ ਦੀ ਨਿਖੇਧੀ ਕੀਤੀ
ਚੰਡੀਗੜ੍ਹ, 15 ਜੁਲਾਈ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਚਨਾ ਦਾ ਅਧਿਕਾਰ ਐਕਟ 2005 ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਨੂੰ ਸੂਬੇ ਦੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੀ ਕੋਈ ਚਿੰਤਾ ਨਹੀਂ ਹੈ । ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਵਿਚ ਪਿਛਲੇ ਕਈ ਮਹੀਨਿਆਂ ਤੋਂ ਸੂਚਨਾ ਕਮਿਸ਼ਨਰਾਂ ਦੀਆਂ 10 ਅਸਾਮੀਆਂ ਖ਼ਾਲੀ ਪਈਆਂ ਹਨ। ਇਸ ਦੇ ਕਾਰਨ, ਸੂਬੇ ਭਰ ਵਿੱਚ ਜਾਣਕਾਰੀ ਮੰਗਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਆਰਟੀਆਈ ਐਕਟ 2005 ਦੇ ਅਨੁਸਾਰ, ਬਿਨੈਕਾਰ ਨੂੰ ਅਰਜ਼ੀ ਦੇਣ ਦੇ ਇੱਕ ਮਹੀਨੇ ਦੇ ਅੰਦਰ ਲੋੜੀਂਦੀ ਜਾਣਕਾਰੀ ਪ੍ਰਾਪਤ ਹੋ ਜਾਣੀ ਚਾਹੀਦੀ ਹੈ। ਜਦੋਂ ਤੋਂ ‘ਆਪ’ ਸਰਕਾਰ ਨੇ ਸੂਬੇ ‘ਚ ਸੱਤਾ ਹਾਸਲ ਕੀਤੀ ਹੈ, ਬਿਨੈਕਾਰ 1100 ਦਿਨ ਬਾਅਦ ਵੀ ਜਾਣਕਾਰੀ ਪ੍ਰਾਪਤ ਕਰਨ ‘ਚ ਅਸਮਰਥ ਰਹੇ ਹਨ। ਬਾਜਵਾ ਨੇ ਕਿਹਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਣ ਵੇਲੇ ਲੋਕਾਂ ਨਾਲ ਇਹੀ ਵਾਅਦਾ ਕੀਤਾ ਸੀ । ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜਿਸ ਤਰਾਂ ‘ਆਪ’ ਸਰਕਾਰ ਵਿਵਹਾਰ ਕਰ ਰਹੀ ਹੈ, ਉਸ ਤੋਂ ਸਪਸ਼ਟ ਹੈ ਕਿ ਉਹ ਨਹੀਂ ਚਾਹੁੰਦੀ ਕਿ ਪੰਜਾਬ ਦੇ ਲੋਕ “ਝਾੜੂ ਪਾਰਟੀ” ਦੀਆਂ ਭ੍ਰਿਸ਼ਟਾਚਾਰ ਅਤੇ ਲੋਕ ਵਿਰੋਧੀ ਨੀਤੀਆਂ ਬਾਰੇ ਜਾਣਨ। ‘ਆਪ’ ਸਰਕਾਰ ਨੇ ਲੰਬੇ ਸਮੇਂ ਤੋਂ ਆਪਣੇ ਦਮਨਕਾਰੀ ਪ੍ਰਸ਼ਾਸਨ ਨੂੰ ਜਾਰੀ ਰੱਖਿਆ ਹੈ । ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 2005 ‘ਚ ਆਰਟੀਆਈ ਐਕਟ ਪਾਸ ਕੀਤਾ ਸੀ ਤਾਂ ਭਾਰਤ ‘ਚ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਸੀ। ਇਹ ਭਾਰਤੀ ਇਤਿਹਾਸ ਦੇ ਪ੍ਰਮੁੱਖ ਸੁਧਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿਸ ਤਹਿਤ ਕੋਈ ਵੀ ਭਾਰਤੀ ਨਾਗਰਿਕ ਆਰਟੀਆਈ ਐਕਟ ਦੀਆਂ ਸ਼ਰਤਾਂ ਦੇ ਤਹਿਤ “ਜਨਤਕ ਅਥਾਰਿਟੀ” (ਸਰਕਾਰ ਦੀ ਇੱਕ ਸੰਸਥਾ ਜਾਂ “ਰਾਜ ਦਾ ਸਾਧਨ”) ਤੋਂ ਜਾਣਕਾਰੀ ਦੀ ਬੇਨਤੀ ਕਰ ਸਕਦਾ ਹੈ। ਫਿਰ ਵੀ ‘ਆਪ’ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਰੱਖਣ ਲਈ ਆਰਟੀਆਈ ਐਕਟ ਨੂੰ ਕਮਜ਼ੋਰ ਕਰਨ ‘ਤੇ ਤੁਲੀ ਹੋਈ ਹੈ ।

Advertisement
Advertisement
Advertisement
Advertisement
Scroll to Top