Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:23 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਨੇ ਕੀਤਾ ਇਕ ਪ੍ਰਾਈਵੇਟ ਵਿਅਕਤੀ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਨੇ ਕੀਤਾ ਇਕ ਪ੍ਰਾਈਵੇਟ ਵਿਅਕਤੀ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਨੇ ਕੀਤਾ ਇਕ ਪ੍ਰਾਈਵੇਟ ਵਿਅਕਤੀ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, 15 ਜੁਲਾਈ : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪ੍ਰਵੀਨ ਕੁਮਾਰ ਵਾਸੀ ਕਸਬਾ ਭਦੌੜ ਜਿ਼ਲ੍ਹਾ ਬਰਨਾਲਾ ਨੂੰ ਇਕ ਲੱਖ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਉਪਰੰਤ ਉਕਤ ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ, ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top