Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:25 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ
ਟੀਮਾਂ ਵੱਲੋਂ ਨਰਮੇ ਦੀ ਫ਼ਸਲ ਦੀ ਨਿਗਰਾਨੀ ਤੋਂ ਇਲਾਵਾ ਕਿਸਾਨਾਂ ਨੂੰ ਕੀਟਾਂ ਦੀ ਰੋਕਥਾਮ ਲਈ ਦਿੱਤੀ ਜਾਵੇਗੀ ਸਲਾਹ: ਗੁਰਮੀਤ ਸਿੰਘ ਖੁੱਡੀਆਂ
ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ
⁠ਸਬੰਧਤ ਅਧਿਕਾਰੀਆਂ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦਾ ਛਿੜਕਾਅ ਆਪਣੀ ਮੌਜ਼ੂਦਗੀ ਵਿੱਚ ਕਰਵਾਉਣ ਦੇ ਨਿਰਦੇਸ਼
ਚੰਡੀਗੜ੍ਹ, 15 ਜੁਲਾਈ: ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ । ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਵਿੱਚ ਗਠਿਤ ਕੀਤੀਆਂ ਗਈਆਂ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਨੂੰ ਨਰਮੇ ਦੇ ਖੇਤਾਂ ਦਾ ਦੌਰਾ ਕਰਨ ਅਤੇ ਫ਼ਸਲ ‘ਤੇ ਕੀਟਾਂ ਦੇ ਹਮਲੇ ਦੀ ਨਿਗਰਾਨੀ ਦੇ ਨਾਲ-ਨਾਲ ਲੋੜ ਪੈਣ ‘ਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਬਾਰੇ ਕਿਸਾਨਾਂ ਨੂੰ ਸੇਧ ਦੇਣ ਦਾ ਕੰਮ ਸੌਂਪਿਆ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ 73 ਪਿੰਡਾਂ ‘ਚ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਖੂਈਆਂ ਸਰਵਰ ਬਲਾਕ ਵਿੱਚ ਤਿੰਨ ਥਾਵਾਂ ‘ਤੇ ਗੁਲਾਬੀ ਸੁੰਡੀ ਅਤੇ ਅੱਠ ਥਾਵਾਂ ‘ਤੇ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਹਾਜ਼ਰੀ ਵਿੱਚ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਪ੍ਰਭਾਵਿਤ ਫਸਲ ਉੱਤੇ ਵਰਤੋਂ ਨੂੰ ਯਕੀਨੀ ਬਣਾਉਣ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਕਾਸ਼ਤ ਦੀਆਂ ਵੱਖ-ਵੱਖ ਵਿਧੀਆਂ ਅਤੇ ਫ਼ਸਲ ‘ਤੇ ਕੀਟਾਂ ਅਤੇ ਹੋਰ ਬਿਮਾਰੀਆਂ ਦੇ ਹਮਲੇ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਰਮੇ ਦੀ ਜ਼ਿਆਦਾ ਕਾਸ਼ਤ ਵਾਲੇ ਜ਼ਿਲ੍ਹਿਆਂ ਦੇ 989 ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ । ਕਿਸਾਨਾਂ ਨੂੰ ਖੇਤੀ ਮਾਹਿਰਾਂ ਦੀ ਸਲਾਹ ਦੀ ਪਾਲਣਾ ਕਰਨ ਅਤੇ ਫਸਲ ਉੱਤੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਫਸਲੀ ਵਿਭਿੰਨਤਾ ਯੋਜਨਾ ਤਹਿਤ ਨਰਮਾ ਪੱਟੀ ਦੇ ਜ਼ਿਲ੍ਹਿਆਂ ਵਿੱਚ 60,000 ਹੈਕਟੇਅਰ ਰਕਬੇ ਵਿੱਚ ਨਰਮੇ ਦੀਆਂ 6000 ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਇਨ੍ਹਾਂ ਪ੍ਰਦਰਸ਼ਨੀਆਂ ਲਈ ਕਿਸਾਨਾਂ ਨੂੰ ਲਾਭ ਵੀ ਦਿੱਤੇ ਜਾਣਗੇ ।
ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਨਰਮੇ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਨੇ ਦੱਸਿਆ ਹੈ ਕਿ ਵਿਭਾਗ ਦੀ ਟੀਮ ਵੱਲੋਂ ਪਿੰਡ ਸਾਹਨੇਵਾਲੀ ਵਿਖੇ ਕਿਸਾਨ ਬਲਕਾਰ ਸਿੰਘ ਦੇ ਨਰਮੇ ਦੇ ਖੇਤ ਦਾ ਦੌਰਾ ਕੀਤਾ ਗਿਆ ਅਤੇ ਖੇਤ ਵਿੱਚ ਗੁਲਾਬੀ ਸੁੰਡੀ ਦਾ ਮਾਮੂਲੀ ਹਮਲਾ ਵੇਖਣ ਨੂੰ ਮਿਲਿਆ ਅਤੇ ਕਿਸਾਨ ਨੂੰ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ, ਜਿਸ ਦੇ ਚਲਦਿਆਂ ਸਥਿਤੀ ਕਾਬੂ ਹੇਠ ਹੈ। ਪਿੰਡ ਖਿਆਲੀ ਚਹਿਲਾਂਵਾਲੀ ਵਿੱਚ ਕਿਸਾਨ ਜਗਦੇਵ ਸਿੰਘ ਪੁੱਤਰ ਧਰਮ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਗੁਲਾਬੀ ਸੁੰਡੀ ਦਾ ਕੋਈ ਵੀ ਹਮਲਾ ਨਹੀਂ ਪਾਇਆ ਗਿਆ ਅਤੇ ਚਿੱਟੀ ਮੱਖੀ ਦੀ ਗਿਣਤੀ ਇਕਨਾਮਿਕ ਥ੍ਰੈੱਸ਼ਹੋਲਡ ਲੈਵਲ (ਈ.ਟੀ.ਐਲ.) ਤੋਂ ਹੇਠਾਂ (ਪ੍ਰਤੀ ਪੱਤਾ 4 ਮੱਖੀਆਂ) ਵੇਖਣ ਨੂੰ ਮਿਲੀ।
ਡਾਇਰੈਕਟਰ ਖੇਤੀਬਾੜੀ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡ ਪਟੀ ਸਦੀਕ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਦੇ ਨਰਮੇ ਦੇ ਖੇਤ ਦਾ ਵੀ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਫ਼ਸਲ ਚੰਗੀ ਹਾਲਤ ਵਿੱਚ ਹੈ ਅਤੇ ਗੁਲਾਬੀ ਸੁੰਡੀ, ਚਿੱਟੀ ਮੱਖੀ ਅਤੇ ਹੋਰ ਕੀਟਾਂ ਦੀ ਗਿਣਤੀ ਵੀ ਈ.ਟੀ.ਐਲ. ਪੱਧਰ ਤੋਂ ਹੇਠਾਂ ਸੀ ।

Advertisement
Advertisement
Advertisement
Advertisement
Scroll to Top