Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ "ਕਿੱਥੇ ਤੁਰ ਗਿਆਂ ਯਾਰਾ" ਦਾ ਪੋਸਟਰ ਰਿਲੀਜ਼

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ "ਕਿੱਥੇ ਤੁਰ ਗਿਆਂ ਯਾਰਾ" ਦਾ ਪੋਸਟਰ ਰਿਲੀਜ਼

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਨੂੰ ਸਮਰਪਿਤ ਗੀਤ “ਕਿੱਥੇ ਤੁਰ ਗਿਆਂ ਯਾਰਾ” ਦਾ ਪੋਸਟਰ ਰਿਲੀਜ਼
ਬਾਬੂ ਸਿੰਘ ਮਾਨ, ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਪੋਸਟਰ ਰਿਲੀਜ਼
26 ਜੁਲਾਈ ਨੂੰ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਹੋਵੇਗਾ ਗੀਤ ਤੇ ਵੀਡਿਓ ਰਿਲੀਜ਼: ਬਾਬੂ ਸਿੰਘ ਮਾਨ
ਸੁਰਿੰਦਰ ਛਿੰਦਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦਾ ਰਹੇਗਾ: ਹੰਸ ਰਾਜ ਹੰਸ
ਸੁਰਿੰਦਰ ਛਿੰਦਾ ਦੇ ਗਾਏ ਗੀਤ ਲੋਕ ਗੀਤ ਬਣੇ: ਹਰਪ੍ਰੀਤ ਸੇਖੋਂ
ਚੰਡੀਗੜ੍ਹ, 15 ਜੁਲਾਈ : ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਮਰਹੂਮ ਗਾਇਕ ਨੂੰ ਨਿਵੇਕਲੇ ਢੰਗ ਨਾਲ ਯਾਦ ਕਰਦਿਆਂ ਗੀਤ ਤਿਆਰ ਕੀਤਾ ਹੈ ਜਿਸ ਦਾ ਪੋਸਟਰ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਰਿਲੀਜ਼ ਕੀਤਾ ਗਿਆ।
ਪ੍ਰਸਿੱਧ ਗੀਤਕਾਰ ਬਾਬੂ ਸਿੰਘ ਮਾਨ, ਪਦਮ ਸ੍ਰੀ ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਗੀਤ ‘ਕਿੱਥੇ ਤੁਰ ਗਿਆਂ ਯਾਰਾ‘ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਹ ਗੀਤ ਅਤੇ ਵੀਡਿਓ 26 ਜੁਲਾਈ ਨੂੰ ਸੁਰਿੰਦਰ ਛਿੰਦਾ ਦੀ ਪਹਿਲੀ ਬਰਸੀ ਮੌਕੇ ਰਿਲੀਜ਼ ਹੋਵੇਗਾ।ਇਸ ਗੀਤ ਨੂੰ ਹੰਸ ਰਾਜ ਹੰਸ ਨੇ ਗਾਇਆ ਹੈ ਤੇ ਹਰਪ੍ਰੀਤ ਸੇਖੋਂ ਨੇ ਲਿਖਿਆ ਹੈ। ਹੰਸ ਰਾਜ ਹੰਸ ਨੇ ਕਿਹਾ ਕਿ ਸੁਰਿੰਦਰ ਸ਼ਿੰਦਾ ਹਮੇਸ਼ਾ ਸਾਡੇ ਦਿਲਾਂ ਵਿਚ ਵਸਦਾ ਰਹੇਗਾ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਅੱਜ ਪੋਸਟਰ ਰਿਲੀਜ਼ ਕਰਦਿਆਂ ਵਿਛੜੇ ਸਾਥੀ ਨੂੰ ਯਾਦ ਕਰ ਰਹੇ ਹਾਂ ਜਿਸ ਦੀ ਯਾਦ ਸਦੀਵੀਂ ਉਸ ਦੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਯਾਦ ਰਹੇਗੀ । ਬਾਬੂ ਸਿੰਘ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਭਾਵੇਂ ਉਹ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ। ਅੱਜ ਇੱਕ ਗੀਤ ਰਾਹੀਂ ਉਨ੍ਹਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕਰ ਰਹੇ ਹਾਂ । ‘ਕਿੱਥੇ ਤੁਰ ਗਿਆਂ ਯਾਰਾ‘ ਗੀਤ ਲਿਖਣ ਵਾਲੇ ਹਰਪ੍ਰੀਤ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੀ ਸਵਰਗੀ ਸੁਰਿੰਦਰ ਛਿੰਦਾ ਨਾਲ ਬਹੁਤ ਨੇੜਲੀ ਸਾਂਝ ਸੀ ਅਤੇ ਇੱਕ ਸਾਲ ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਇੰਝ ਲੱਗਦਾ ਹੈ ਜਿਵੇਂ ਉਹ ਸਾਡੇ ਅੰਗ-ਸੰਗ ਹੋਣ।ਸੁਰਿੰਦਰ ਛਿੰਦਾ ਨੇ ਆਪਣੀ ਆਵਾਜ਼ ਨਾਲ ਜੱਟ ਜਿਉਣਾ ਮੌੜ, ਪੁੱਤ ਜੱਟਾ ਦੇ ਅਤੇ ਯਾਰਾਂ ਦਾ ਟਰੱਕ ਬੱਲੀਏ ਜਿਹੇ ਮਕਬੂਲ ਗੀਤ ਗਾਏ ਜੋ ਲੋਕ ਗੀਤ ਬਣ ਗਏ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਰਿੰਦਰ ਛਿੰਦਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੀ ਅਮਰ ਆਵਾਜ਼ ਆਖਿਆ ਸੀ । ਤਲਵਿੰਦਰ ਸਿੰਘ ਨਾਗਰਾ ਨੇ ਦੱਸਿਆ ਕਿ 26 ਜੁਲਾਈ ਨੂੰ ਵਾਇਟਲ ਰਿਕਾਰਡਜ਼ ਵੱਲੋਂ ਇਹ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ।ਗੀਤ ਦੀ ਵੀਡਿਓ ਬੌਬੀ ਬਾਜਵਾ ਨੇ ਬਣਾਈ ਹੈ । ਇਸ ਮੌਕੇ ਕਰਤਾਰ ਸਿੰਘ, ਡਾ ਸਿਮਰਜੀਤ ਸਿੰਘ, ਪਰਦੀਪ ਸਿੰਘ, ਮੱਖਣ ਸਿੰਘ, ਸਰਤਾਜ ਸਿੱਧੂ ਤੇ ਵਿਸ਼ਾਲ ਪਰਾਸ਼ਰ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top