Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:20 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵੱਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ : ਬ੍ਰਮ ਸ਼ੰਕਰ ਜਿੰਪਾ
ਜ਼ਿਲ੍ਹਾ ਮਾਲ ਅਧਿਕਾਰੀ ਕੰਟਰੋਲ ਰੂਮਾਂ ਦੇ ਨੋਡਲ ਅਫ਼ਸਰ ਨਿਯੁਕਤ, ਹੈਲਪਲਾਈਨ ਨੰਬਰ ਜਾਰੀ : ਆਫ਼ਤ ਪ੍ਰਬੰਧਨ ਮੰਤਰੀ
ਜਿੰਪਾ ਨੇ ਕਿਸੇ ਵੀ ਸੰਕਟ ਦੀ ਸਥਿਤੀ ਵਿੱਚ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 15 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ ਅਤੇ ਜ਼ਿਲ੍ਹਾ ਮਾਲ ਅਧਿਕਾਰੀਆਂ ਨੂੰ ਇਨ੍ਹਾਂ ਕੰਟਰੋਲ ਰੂਮਾਂ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਉੱਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਰਸਾਤੀ ਨਾਲੇ, ਚੋਅ ਅਤੇ ਡਰੇਨਾਂ ਆਦਿ ਦੀ ਸਫ਼ਾਈ ਲਈ ਪਹਿਲਾਂ ਤੋਂ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਿਆਂ ਵੱਲੋਂ ਸਫ਼ਾਈ ਕਾਰਜ ਮੁਕੰਮਲ ਕਰ ਲਏ ਗਏ ਹਨ ਪਰ ਫਿਰ ਵੀ ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਸਥਾਪਤ ਕੀਤੇ ਕੰਟਰੋਲ ਰੂਮਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਕਾਬਲੇਗੌਰ ਹੈ ਕਿ ਅੰਮ੍ਰਿਤਸਰ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 0183-2229125 ਹੈ ਜਦਕਿ ਬਰਨਾਲਾ ਦਾ 01679-233031, ਬਠਿੰਡਾ ਦਾ 0164-2862100,101, ਫਰੀਦਕੋਟ ਦਾ 01639-250338, ਫਤਿਹਗੜ੍ਹ ਸਾਹਿਬ ਦਾ 0176-323838, ਫਾਜ਼ਿਲਕਾ ਦਾ 01638-262153, ਫਿਰੋਜ਼ਪੁਰ ਦਾ 01632-244017, ਗੁਰਦਾਸਪੁਰ ਦਾ 01874-266376, ਹੁਸ਼ਿਆਰਪੁਰ ਦਾ 01882-220412, ਜਲੰਧਰ ਦਾ 0181-2224417, ਕਪੂਰਥਲਾ ਦਾ 01822-231990, 297220,233776 ਅਤੇ ਲੁਧਿਆਣਾ ਦਾ ਹੈਲਪਲਾਈਨ ਨੰਬਰ 0161-2433100 ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਮਲੇਰਕੋਟਲਾ ਦਾ 01675-253772, ਮਾਨਸਾ ਦਾ 01652-229082, ਮੋਗਾ ਦਾ 01636-235206, ਸ੍ਰੀ ਮੁਕਤਸਰ ਸਾਹਿਬ ਦਾ 01633-260341, ਪਠਾਨਕੋਟ ਦਾ 0186-2346994, ਪਟਿਆਲਾ ਦਾ 0175-2311321, ਰੂਪਨਗਰ ਦਾ 01881-221157, ਸੰਗਰੂਰ ਦਾ 01672-234196, ਐਸ.ਏ.ਐਸ. ਨਗਰ ਦਾ 0172-2219506 , ਐਸ.ਬੀ.ਐਸ. ਨਗਰ ਦਾ 01823-220645 ਅਤੇ ਤਰਨ ਤਾਰਨ ਕੰਟਰੋਲ ਰੂਮ ਦਾ ਹੈਲਪਲਾਈਨ ਨੰਬਰ 01852-224107 ਹੈ। ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕਾਰਜ਼ਸ਼ੀਲ ਹਨ ਅਤੇ ਲੋਕ ਕਿਸੇ ਵੀ ਸੰਕਟ ਦੀ ਘੜੀ ਵਿੱਚ ਇਨ੍ਹਾਂ ਹੈਲਪਲਾਈਨ ਨੰਬਰਾਂ ਉੱਤੇ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੱਕ ਹਰ ਸੰਭਵ ਸਹਾਇਤਾ ਨੂੰ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

Advertisement
Advertisement
Advertisement
Advertisement
Scroll to Top