Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:32 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਨੇ ਕੀਤਾ ਯੂਨੀਵਰਸਿਟੀ ਦੇ ਮੋਹਾਲੀ ਕੇਂਦਰ ਦਾ ਦੌਰਾ

ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਨੇ ਕੀਤਾ ਯੂਨੀਵਰਸਿਟੀ ਦੇ ਮੋਹਾਲੀ ਕੇਂਦਰ ਦਾ ਦੌਰਾ

ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਨੇ ਕੀਤਾ ਯੂਨੀਵਰਸਿਟੀ ਦੇ ਮੋਹਾਲੀ ਕੇਂਦਰ ਦਾ ਦੌਰਾ
-ਕੇਂਦਰ ਦੇ ਵਧੇ ਦਾਖ਼ਲਿਆਂ ਦੀ ਕੀਤੀ ਸ਼ਲਾਘਾ
ਪਟਿਆਲਾ, 21 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਵੱਲੋਂ ਯੂਨੀਵਰਸਿਟੀ ਦੇ ਮੋਹਾਲੀ ਸਥਿਤ ਕੇਂਦਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਆਪਣੇ ਇਸ ਦੌਰੇ ਦੌਰਾਨ 2024-25 ਸੈਸ਼ਨ ਦੇ ਦਾਖ਼ਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਇਸ ਵਾਰ ਇਸ ਕੇਂਦਰ ਦੇ ਦਾਖ਼ਲਿਆਂ ਵਿੱਚ ਚੋਖਾ ਵਾਧਾ ਹੋਇਆ ਹੈ । ਪ੍ਰੋ. ਏ. ਕੇ. ਤਿਵਾੜੀ ਨੇ ਇਸ ਗੱਲ ਉੱਤੇ ਖੁਸ਼ੀ ਅਤੇ ਤਸੱਲੀ ਪ੍ਰਗਟਾਈ ਕਿ ਇਸ ਕੇਂਦਰ ਵਿੱਚ ਪਿਛਲੇ ਸੈਸ਼ਨ ਦੌਰਾਨ ਦਾਖ਼ਲਿਆਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਇਸ ਵਾਰ ਹੁਣ ਤੱਕ ਬੀ. ਐੱਸ. ਸੀ ਕੰਪਿਊਟਰ ਸਾਇੰਸ ਵਿੱਚ 50 ਦਾਖ਼ਲੇ ਹੋ ਚੁੱਕੇ ਹਨ। ਇਸੇ ਤਰ੍ਹਾਂ ਐੱਮ.ਬੀ.ਏ. ਦੇ ਕੋਰਸ ਵਿੱਚ ਵੀ ਚੰਗੇ ਦਾਖ਼ਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਸ੍ਰੀ ਕੇ. ਕੇ. ਯਾਦਵ ਦੀ ਅਗਵਾਈ ਵਿੱਚ ਹੁਣ ਇਹ ਕੇਂਦਰ ਤਰੱਕੀ ਦੀਆਂ ਲੀਹਾਂ ਉੱਤੇ ਪੈ ਚੁੱਕਿਆ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਇਸ ਕੇਂਦਰ ਦੀ ਫ਼ੈਕਲਟੀ ਅਤੇ ਅਮਲੇ ਨੂੰ ਦਿੰਦਿਆਂ ਕਿਹਾ ਕਿ ਇੱਥੇ ਤੈਨਾਤ ਸਮੂਹ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲਾ ਪੂਰੀ ਪ੍ਰਤਿਬੱਧਤਾ ਨਾਲ਼ ਵਿਦਿਆਰਥੀਆਂ ਦੀ ਅਗਵਾਈ ਵਿੱਚ ਕਾਰਜਸ਼ੀਲ ਹੈ ਜਿਸ ਦੇ ਕਿ ਭਵਿੱਖ ਵਿੱਚ ਹੋਰ ਵੀ ਬਿਹਤਰ ਅਤੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ । ਪ੍ਰੋ. ਏ. ਕੇ. ਤਿਵਾੜੀ ਨੇ ਇਹ ਵੀ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਉਹ ਯੂਨੀਵਰਸਿਟੀ ਦੇ ਹੋਰ ਵੱਖ-ਵੱਖ ਕੇਂਦਰਾਂ ਦਾ ਵੀ ਦੌਰਾ ਕਰਨਗੇ ਤਾਂ ਕਿ ਦਾਖ਼ਲਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਇਸ ਸਬੰਧੀ ਸਮੇਂ ਸਿਰ ਲੋੜੀਂਦੇ ਕਦਮ ਉਠਾਇਆ ਜਾ ਸਕਣ ।

Advertisement
Advertisement
Advertisement
Advertisement
Scroll to Top