Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 1:33 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ

ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ

‘ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਨਾਅਰੇ ਹੇਠ
ਜ਼ਿਲ੍ਹਾ ਪੁਲਿਸ ਵੱਲੋਂ ਤਿੰਨ ਰੋਜ਼ਾ ਬੈਡਮਿੰਟਨ ਟੂਰਨਾਮੈਂਟ ਦਾ ਆਯੋਜਨ
ਸੰਗਰੂਰ, 21 ਜੁਲਾਈ : ਜ਼ਿਲਾ ਪੁਲਿਸ ਸੰਗਰੂਰ ਵੱਲੋਂ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਦੇ ਨਾਅਰੇ ਨਾਲ “ਚੌਥੀ ਐਂਟੀ ਡਰੱਗ ਅਵੇਅਰਨੈਸ ਕੰਪੇਨ” ਤਹਿਤ ਇੰਡੋਰ ਸਪੋਰਟਸ ਕੰਪਲੈਕਸ, ਪੁਲਿਸ ਲਾਇਨ ਸੰਗਰੂਰ ਵਿਖੇ ਤਿੰਨ ਰੋਜਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਕਰੀਬ 250 ਖਿਡਾਰੀਆਂ ਨੇ ਭਾਗ ਲਿਆ । ਸਮਾਪਤੀ ਸਮਾਰੋਹ ਮੌਕੇ ਜ਼ਿਲਾ ਪੁਲਿਸ ਮੁਖੀ ਸ੍ਰੀ ਚਾਹਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਇਸ ਟੂਰਨਾਮੈਂਟ ਵਿੱਚ ਭਾਗ ਲੈਣ ਆਏ ਖਿਡਾਰੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪ੍ਰੇਰਿਤ ਕੀਤਾ ਗਿਆ ਕਿ ਉਹ ਖੇਡਾਂ ਨਾਲ ਜੁੜ ਕੇ ਚੰਗੀ ਸਿਹਤ ਬਣਾਉਣ ਤੇ ਆਪਣਾ, ਆਪਣੇ ਮਾਪਿਆਂ ਦੇ ਨਾਲ-ਨਾਲ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ । ਇਸ ਤੋਂ ਇਲਾਵਾ ਖਿਡਾਰੀਆਂ ਨਾਲ ਆਏ ਕੋਚਾਂ ਨੂੰ ਵੀ ਇਸ ਟੂਰਨਾਮੈਂਟ ਦੇ ਮੁੱਖ ਮੰਤਵ, “ਜਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ” ਨੂੰ ਧਿਆਨ ਵਿੱਚ ਰੱਖਦੇ ਹੋਏ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਖੇਡਾਂ ਅਤੇ ਗਰਾਉਂਡਾਂ ਨਾਲ ਜੋੜਨ ਲਈ ਉਪਰਾਲੇ ਕਰਨ ਸਬੰਧੀ ਜਾਗਰੂਕ ਕੀਤਾ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਕੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ । ਇਸ ਬੈਡਮਿੰਟਨ ਟੂਰਨਾਮੈਂਟ ਵਿੱਚ ਸਿੰਗਲ, ਡਬਲ ਅਤੇ ਮਿਕਸ ਡਬਲ ਇਵੈਂਟ ਕਰਵਾਏ ਗਏ, ਜਿਨ੍ਹਾਂ ਵਿੱਚ ਅੰਡਰ 11 ਸਾਲ, 13 ਸਾਲ, 15 ਸਾਲ, 17 ਸਾਲ, 19 ਸਾਲ ਅਤੇ ਸੀਨੀਅਰ ਲੜਕੇ ਤੇ ਲੜਕੀਆਂ ਨੇ ਵੱਧ ਚੜ ਕੇ ਭਾਗ ਲਿਆ । ਜ਼ਿਲ੍ਹਾ ਪੁਲਿਸ ਮੁਖੀ ਵਲੋਂ ਅਪੀਲ ਕੀਤੀ ਗਈ ਕਿ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਨਸ਼ਾ ਕਰਨ ਜਾਂ ਵੇਚਣ ਵਾਲੇ ਵਿਅਕਤੀਆਂ ਬਾਰੇ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ।

Advertisement
Advertisement
Advertisement
Advertisement
Scroll to Top