Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:16 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ 1984 ਦੰਗਿਆਂ ਦੇ ਇਕ ਮਾਮਲੇ ‘ਚ ਟਾਈਟਲਰ ਖਿਲਾਫ ਦੋਸ਼ ਤੈਅ ਕਰਨ ਦਾ ਫੈਸਲਾ ਰੱਖਿਆ ਸੁਰੱਖਿਅਤ

ਅਦਾਲਤ ਨੇ 1984 ਦੰਗਿਆਂ ਦੇ ਇਕ ਮਾਮਲੇ ‘ਚ ਟਾਈਟਲਰ ਖਿਲਾਫ ਦੋਸ਼ ਤੈਅ ਕਰਨ ਦਾ ਫੈਸਲਾ ਰੱਖਿਆ ਸੁਰੱਖਿਅਤ

ਅਦਾਲਤ ਨੇ 1984 ਦੰਗਿਆਂ ਦੇ ਇਕ ਮਾਮਲੇ ‘ਚ ਟਾਈਟਲਰ ਖਿਲਾਫ ਦੋਸ਼ ਤੈਅ ਕਰਨ ਦਾ ਫੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ, 19 ਜੁਲਾਈ () : ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ‘ਚ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ‘ਤੇ ਦੋਸ਼ ਤੈਅ ਕਰਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੰਗਿਆਂ ਦੇ ਇਸ ਮਾਮਲੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਕੇਂਦਰੀ ਜਾਂਚ ਏਜੰਸੀ (ਸੀ. ਬੀ. ਆਈ.) ਦੇ ਕੇਸਾਂ ਦੇ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਕੇਂਦਰੀ ਜਾਂਚ ਏਜੰਸੀ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਵੱਲੋਂ 2 ਅਗਸਤ ਨੂੰ ਆਪਣਾ ਫੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਸੀ. ਬੀ. ਆਈ. ਨੇ ਇੱਕ ਗਵਾਹ ਦੇ ਹਵਾਲੇ ਨਾਲ ਚਾਰਜਸ਼ੀਟ ਵਿੱਚ ਦੋਸ਼ ਲਾਇਆ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਚਿੱਟੇ ਰੰਗ ਦੀ ਅੰਬੈਸਡਰ ਕਾਰ ਵਿੱਚੋਂ ਨਿਕਲਿਆ ਅਤੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ। ਸਾਬਕਾ ਕੇਂਦਰੀ ਮੰਤਰੀ ਟਾਈਟਲਰ ‘ਤੇ ਦੋਸ਼ ਹੈ ਕਿ ਉਸ ਨੇ ਭੀੜ ਨੂੰ ਕਿਹਾ ਸੀ, “ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ।” ਇਸ ਘਟਨਾ ਤੋਂ ਬਾਅਦ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। 31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਹੱਤਿਆ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ। ਪਿਛਲੇ ਸਾਲ ਅਗਸਤ ਵਿੱਚ ਇੱਕ ਸੈਸ਼ਨ ਅਦਾਲਤ ਨੇ ਇਸ ਮਾਮਲੇ ਵਿੱਚ ਟਾਈਟਲਰ ਨੂੰ ਅਗਾਊਂ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਟਾਈਟਲਰ ‘ਤੇ ਕੁਝ ਸ਼ਰਤਾਂ ਵੀ ਲਗਾਈਆਂ ਸਨ, ਜਿਨ੍ਹਾਂ ‘ਚ ਇਹ ਵੀ ਸ਼ਾਮਲ ਸੀ ਕਿ ਉਹ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾ ਅਤੇ ਬਿਨਾਂ ਇਜਾਜ਼ਤ ਦੇ ਦੇਸ਼ ਨਹੀਂ ਛੱਡੇਗਾ।

Advertisement
Advertisement
Advertisement
Advertisement
Scroll to Top