Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ
ਚੰਡੀਗੜ੍ਹ, 20 ਜੁਲਾਈ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼ ਸਮਾਜਿਕ ਬੁਰਾਈਆਂ ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ ਪਾਉਣ ਵਿੱਚ ਮੀਡੀਆ ਵੱਲੋਂ ਨਿਭਾਏ ਜਾ ਸਕਦੇ ਵਡਮੁੱਲੇ ਯੋਗਦਾਨ ’ਤੇ ਜ਼ੋਰ ਦਿੱਤਾ । ਮੀਟਿੰਗ ਦੌਰਾਨ ਸ੍ਰੀਮਤੀ ਗਿੱਲ ਨੇ ਮੀਡੀਆ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀਆਂ ਜਾਣ ਵਾਲੀਆਂ ਕਈ ਅਹਿਮ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਮੀਡੀਆ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਅਤੇ ਲਿੰਗ ਨਾ-ਬਰਾਬਰੀ ਵਰਗੇ ਗੰਭੀਰ ਮਸਲਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਤਾਂ ਜੋ ਔਰਤਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਔਰਤਾਂ ਦੇ ਹਿੱਤਾਂ ਦੀ ਰਾਖੀ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ । ਸ਼੍ਰੀਮਤੀ ਗਿੱਲ ਨੇ ਰੋਪੜ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਦੇ ਦੌਰੇ ਸਬੰਧੀ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ, ਜਿੱਥੇ ਉਨ੍ਹਾਂ ਨੂੰ ਅਜਿਹੇ ਨੌਜਵਾਨਾਂ ਦੇ ਮਾਮਲਿਆਂ ਦਾ ਵੀ ਪਤਾ ਲੱਗਾ ਜਿੰਨ੍ਹਾਂ ਨੇ ਢੁਕਵੇਂ ਦਸਤਾਵੇਜ਼ਾਂ ਤੋਂ ਬਿਨਾਂ ਹੀ ਨੌਕਰੀਆਂ ਪ੍ਰਾਪਤ ਕੀਤੀਆਂ ਸਨ ਅਤੇ ਹੁਣ ਖੁਦ ਨੂੰ ਕੰਪੀਆਂ ਦੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ । ਨੌਕਰੀ ਦੇ ਇਕਰਾਰਨਾਮੇ ਜਾਂ ਨਿਯੁਕਤੀ ਪੱਤਰਾਂ ਤੋਂ ਬਿਨਾਂ, ਕਰਮਚਾਰੀ ਅਕਸਰ ਹੀ ਧੱਕੇ ਦਾ ਸ਼ਿਕਾਰ ਹੋ ਜਾਂਦੇ ਹਨ । ਉਨ੍ਹਾਂ ਅਜਿਹੇ ਹਾਲਾਤਾਂ ਕਾਰਨ ਪਹਿਲਾਂ ਹੀ ਜੇਲ੍ਹਾਂ ਵਿੱਚ ਬੰਦ ਅਨੇਕਾਂ ਕੁੜੀਆਂ ਦੀ ਚਿੰਤਾਜਨਕ ਸਥਿਤੀ ਨੂੰ ਉਜਾਗਰ ਕਰਦਿਆਂ ਮੀਡੀਆ ਨੂੰ ਇਨ੍ਹਾਂ ਮੁੱਦਿਆਂ ’ਤੇ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਤਾਂ ਜੋ ਨੌਜਵਾਨ ਪੀੜ੍ਹੀ ਇਸ ਤੋਂ ਲਈ ਢੁਕਵਾਂ ਸਬਕ ਲੈ ਸਕੇ । ਮੀਡੀਆ ਦੀ ਭੂਮਿਕਾ ਬਾਰੇ ਚਰਚਾ ਕਰਨ ਦੇ ਨਾਲ-ਨਾਲ ਸ੍ਰੀਮਤੀ ਗਿੱਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੀਆਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਇਹ ਜ਼ਰੂਰੀ ਹੈ ਕਿ ਮਾਪੇ ਧੀਆਂ ਨਾਲ ਦੋਸਤਾਨਾ ਵਿਹਾਰ ਕਰਨ । ਸਮਾਗਮ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੱਲੋਂ ਵੀ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਸਮੇਤ ਵੱਖ-ਵੱਖ ਮੀਡੀਆ ਕਰਮੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top