Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 11:45 pm

+91 90915 01313 , +91 90916 01313

punjabbanni@gmail.com
punjabbani@yahoo.com

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ
ਚੰਡੀਗੜ੍ਹ, 20 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ । ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ ।

Advertisement
Advertisement
Advertisement
Advertisement
Scroll to Top