Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਸ਼ਹਿਰ ਲਈ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ

ਦੁਆਰਾ: News ਪ੍ਰਕਾਸ਼ਿਤ :Monday, 20 March, 2023, 07:45 PM

ਪਾਇਪ ਲਾਈਨ ਵਿਛਾਉਣ ਨਾਲ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਟੀਮਾਂ ਵਧਾ ਕੇ 15 ਕਰਨ ਦੇ ਆਦੇਸ਼
-ਸੜਕਾਂ ਦੀ ਮੁਰੰਮਤ ਲਈ ਹੈਲਪਲਾਈਨ ਨੰਬਰ 9915149866 ‘ਤੇ ਸ਼ਿਕਾਇਤ ਕਰ ਸਕਦੇ ਹਨ ਸ਼ਹਿਰ ਵਾਸੀ-ਸਾਕਸ਼ੀ ਸਾਹਨੀ
ਪਟਿਆਲਾ, 20 ਮਾਰਚ:
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ.ਐਂਡ. ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਈਪ ਲਾਇਨਾਂ ਵਿਛਾਉਣ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਲਈ ਕੰਮ ਕਰ ਰਹੀਆਂ 5 ਟੀਮਾਂ ਨੂੰ ਵਧਾ ਕੇ 15 ਟੀਮਾਂ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਸੜਕਾਂ ਦੀ ਮੁਰੰਮਤ ਦੀ ਕਰਕੇ ਦਰਪੇਸ਼ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਯੁਗਲ ਕਿਸ਼ੋਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਨੂੰ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਆਂ ਪਾਈਪ ਲਾਇਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ਨੂੰ ਹੋਰ ਕਾਰਗਰ ਬਣਾਇਆ ਜਾਵੇ। ਇਸ ‘ਤੇ ਕੰਪਨੀ ਦੇ ਨੁਮਾਇੰਦੇ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਮੀਟਿੰਗ ‘ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ (ਆਨ-ਲਾਈਨ) ਤੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਤੋਂ ਇਲਾਵਾ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਹਰਕਿਰਨ ਸਿੰਘ ਤੇ ਗੁਰਪ੍ਰੀਤ ਵਾਲੀਆ ਵੀ ਮੌਜੂਦ ਸਨ।
ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 312 ਕਿਲੋਮੀਟਰ ਪਾਇਪ ਲਾਈਨ ਵਿਛਾਈ ਜਾਣੀ ਹੈ, ਜਿਸ ‘ਚੋਂ 66 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ 20 ਕਿਲੋਮੀਟਰ ਪਾਈਪ ਲਾਈਨ ਵਾਲੀਆਂ ਸੜਕਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ, ਬਾਕੀ ਰਹਿ ਗਈ 46 ਕਿਲੋਮੀਟਰ ਨੂੰ ਆਵਾਜਾਈ ਲਈ ਚਾਲੂ ਕਰ ਦਿੱਤਾ ਗਿਆ ਹੈ। ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ ‘ਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਜਿਸ ਥਾਂ ‘ਤੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸਦਾ ਵੀ ਨਿਪਟਾਰਾ ਤੁਰੰਤ ਕਰਵਾਇਆ ਜਾਵੇ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਇਸ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਯੋਜਨਾ ਤਹਿਤ ਸ਼ੁੱਧੀਕਰਨ ਪਲਾਂਟ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਵਚਨਬੱਧ ਹੈ, ਇਸ ਲਈ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।



Scroll to Top