Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 12:40 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 18 ਈ.ਸੀ.ਆਰ. ਦੇਸਾਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਪ੍ਰੋਗਰਾਮ ਸ਼ੁਰੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 18 ਈ.ਸੀ.ਆਰ. ਦੇਸਾਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਪ੍ਰੋਗਰਾਮ ਸ਼ੁਰੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 18 ਈ.ਸੀ.ਆਰ. ਦੇਸਾਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਪ੍ਰੋਗਰਾਮ ਸ਼ੁਰੂ
ਪਟਿਆਲਾ, 20 ਜੁਲਾਈ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਨਿਸਟਰੀ ਆਫ਼ ਐਕਸਟਰਨਲ ਅਫੇਅਰਜ਼ ਪ੍ਰੋਟੈਕਟੋਰੇਟ ਆਫ਼ ਇਮੀਗਰੇਂਟਸ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 18 ਈ.ਸੀ.ਆਰ.ਦੇਸ਼ਾਂ (ਅਫ਼ਗ਼ਾਨਿਸਤਾਨ, ਬਹਿਰੀਨ, ਕੁਵੈਤ, ਇੰਡੋਨੇਸ਼ੀਆ, ਇਰਾਕ, ਜਾਰਡਨ, ਲੇਬਨਾਨ, ਲਿਬੀਆ, ਮਲੇਸ਼ੀਆ, ਓਮਾਨ, ਕਤਰ, ਸੁਡਾਨ, ਸਾਊਥ ਸੁਡਾਨ, ਸੀਰੀਆ, ਸਾਉਦੀ ਅਰਬ, ਯੂ.ਏ.ਈ., ਥਾਈਲੈਂਡ ਅਤੇ ਯਮਨ) ਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਟਰੇਨਿੰਗ (ਪੀ.ਡੀ.ਓ.ਟੀ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਦਾ ਮਕਸਦ ਇਹਨਾਂ 18 ਈ.ਸੀ.ਆਰ ਦੇਸ਼ਾਂ ਵਿਚ ਜਾਣ ਵਾਲੇ ਭਾਰਤੀ ਇਮੀਗਰੇਂਟਸ ਨੂੰ ਇਮੀਗਰੇਸ਼ਨ ਪ੍ਰੋਸੈੱਸ, ਉਹਨਾਂ ਦੇ ਅਧਿਕਾਰ, ਜ਼ਿੰਮੇਵਾਰੀਆਂ ਅਤੇ ਇਹਨਾਂ ਦੇਸ਼ਾਂ ਦੀਆ ਸਭਿਅਤਾ ਅਤੇ ਨਿਯਮਾਂ ਬਾਰੇ ਜਾਣਕਾਰੀ ਦੇਣਾ ਹੈ, ਤਾਂ ਜੋ ਇਹਨਾਂ ਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਦੀ ਸੁਰੱਖਿਅਤ ਅਤੇ ਕਾਨੂੰਨੀ ਮਾਈਗਰੇਸ਼ਨ ਯਕੀਨੀ ਬਣ ਸਕੇ । ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਵਾਸੀ ਜੋ ਇਹਨਾਂ 18 ਈ.ਸੀ.ਆਰ ਦੇਸ਼ਾਂ ਵਿਚ ਕੰਮ ਕਰਨ ਲਈ ਜਾ ਰਿਹਾ ਹੈ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਜਾ ਕੇ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਟਰੇਨਿੰਗ ਪ੍ਰੋਗਰਾਮ ਵਿਚ ਭਾਗ ਲੈ ਕੇ ਇਸ ਸਬੰਧੀ ਸਰਟੀਫਿਕੇਟ ਹਾਸਲ ਕਰੇ। ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਇਹ ਟ੍ਰੇਨਿੰਗ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।

Advertisement
Advertisement
Advertisement
Advertisement
Scroll to Top