Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:41 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ

ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ’ਚ ਮਨਾਇਆ ਰੱਖੜੀ ਦਾ ਤਿਉਹਾਰ
ਪਟਿਆਲਾ, 19 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੀ ਅਗਵਾਈ ਹੇਠ ਰੱਖੜੀ ਦਾ ਸ਼ੁਭ ਤਿਉਹਾਰ ਕੇਂਦਰੀ ਜੇਲ੍ਹ ਪਟਿਆਲਾ ਦੇ ਨਾਲ ਨਾਲ ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਅਤੇ ਓਪਨ ਜੇਲ੍ਹ ਨਾਭਾ ਵਿਖੇ ਮਨਾਇਆ ਗਿਆ । ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜੇਲ੍ਹ ਨਿਯਮਾਂ ਮੁਤਾਬਕ ਬੰਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਵੱਲੋਂ ਰੱਖੜੀ ਬੰਨ੍ਹੇ ਜਾਣ ਦੇ ਬੰਦੋਬਸਤ ਵਿਸ਼ੇਸ਼ ਤੌਰ ’ਤੇ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜੇਲ੍ਹ ਡਿਉਢੀ (ਪ੍ਰਸ਼ਾਸਕੀ ਬਲਾਕ) ਵਿੱਚ ਕੈਦੀਆਂ ਨੂੰ ਉਨ੍ਹਾਂ ਦੀਆਂ ਭੈਣਾਂ ਅਤੇ ਭਰਾਵਾਂ ਨਾਲ ਸਕਾਰਾਤਮਕ ਮਾਹੌਲ ਵਿੱਚ ਮਿਲਣ ਦੀ ਸਹੂਲਤ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਕੈਦੀਆਂ ਵਿੱਚ ਸੱਚੇ ਸੁਧਾਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਪਰਿਵਾਰਾਂ ਨੂੰ ਆਪਣੇ ਅਜ਼ੀਜ਼ਾਂ ਨੂੰ ਮਿਲਣ ਦਾ ਮੌਕਾ ਦਿੰਦੇ ਹਨ । ਇਸੇ ਦੌਰਾਨ ਨਵੀਂ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਏ.ਡੀ.ਜੀ.ਪੀ ਜੇਲ੍ਹਾਂ ਪੰਜਾਬ ਸ. ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਵੇਰ ਤੋਂ ਹੀ ਬੰਦੀਆਂ ਨੂੰ ਰੱਖੜੀ ਦਾ ਤਿਉਹਾਰ ਮਨਾਉਣ ਲਈ ਵਿਸ਼ੇਸ਼ ਛੋਟ ਦਿੱਤੀ ਗਈ ਸੀ।

Advertisement
Advertisement
Advertisement
Advertisement
Scroll to Top