Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ
ਚੰਡੀਗੜ੍ਹ, 19 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਪ੍ਰਦਰਸ਼ਨੀ ਵਿੱਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੁਆਰਾ 150 ਫੋਟੋਆਂ ਪੇਸ਼ ਕੀਤੀਆਂ ਗਈਆਂ ਹਨ, ਜੋ ਉਹਨਾਂ ਦੀ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਫੋਟੋਗ੍ਰਾਫਰਾਂ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਸਾਰੇ ਫੋਟੋਗ੍ਰਾਫਰਾਂ ਨੂੰ ਵਧਾਈ ਦਿੱਤੀ ਅਤੇ ਇਸ ਕਲਾ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸਰਾਹਨਾ ਕੀਤੀ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਪ੍ਰਸਿੱਧ ਫੋਟੋਗ੍ਰਾਫਰਾਂ – ਸੰਜੀਵ ਸ਼ਰਮਾ, ਟੀ.ਐਸ. ਬੇਦੀ, ਰਜਨੀਸ਼ ਕਤਿਆਲ, ਅਜੈ ਵਰਮਾ ਅਤੇ ਜੈਪਾਲ ਨੂੰ ਫੋਟੋਗ੍ਰਾਫੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਇਸ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੇ ਫੋਟੋਗ੍ਰਾਫਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਸੌਂਪੇ । ਇਸ ਮੌਕੇ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫ਼ੋਟੋਗ੍ਰਾਫ਼ਰਾਂ ਵਿੱਚ ਲੋਕਾਂ ਦੀਆਂ ਭਾਵਨਾਵਾਂ ਅਤੇ ਕੀਮਤੀ ਪਲਾਂ ਨੂੰ ਕੈਦ ਕਰਕੇ ਉਨ੍ਹਾਂ ਨੂੰ ਸਦੀਵੀ ਯਾਦਾਂ ਵਿੱਚ ਬਦਲਣ ਦੀ ਵਿਲੱਖਣ ਸਮਰੱਥਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫਰ ਸਾਡੇ ਸਮਾਜ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ, ਜੋ ਸਾਨੂੰ ਸਾਡੇ ਅਤੀਤ, ਭਵਿੱਖ ਅਤੇ ਕੁਦਰਤ ਨਾਲ ਜੋੜਨ ਦੀ ਤਾਕਤ ਰੱਖਦੇ ਹਨ । ਇਸ ਮੌਕੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ ਅਤੇ ਬਲਵਿੰਦਰ ਜੰਮੂ, ਪ੍ਰੈਸ ਕਲੱਬ ਦੀ ਫੋਟੋ ਜਰਨਲਿਸਟ ਕਮੇਟੀ ਦੇ ਚੇਅਰਮੈਨ ਉਪੇਂਦਰ ਸੇਨਗੁਪਤਾ, ਕਮੇਟੀ ਮੈਂਬਰ ਵਿਨੈ ਮਲਿਕ, ਅਜੈ ਜਲੰਧਰੀ, ਅਮਰਪ੍ਰੀਤ ਸਿੰਘ, ਸਵਦੇਸ਼ ਤਲਵਾੜ, ਕਰਮ ਸਿੰਘ, ਆਰ.ਪੀ.ਸ਼ਰਮਾ, ਤੋਂ ਇਲਾਵਾਂ ਨਾਮਵਰ ਪੱਤਰਕਾਰਾਂ ਨੇ ਸ਼ਮੂਲੀਅਤ ਕੀਤੀ।

Advertisement
Advertisement
Advertisement
Advertisement
Scroll to Top