Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:47 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ
ਚੰਡੀਗੜ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ। ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਮਹਿਲਾ ਨੂੰ ਕੋਈ ਮੁਸਕਿਲ ਆ ਰਹੀ ਹੈ ਤਾਂ ਉਸ ਦਾ ਢੁਕਵਾਂ ਹਲ ਜਲਦੀ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top