Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:06 pm

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਮੋਗਾ ਦੀ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ ਮੀਟਿੰਗ

ਡਿਪਟੀ ਕਮਿਸ਼ਨਰ ਮੋਗਾ ਦੀ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ ਮੀਟਿੰਗ

ਡਿਪਟੀ ਕਮਿਸ਼ਨਰ ਮੋਗਾ ਦੀ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ ਮੀਟਿੰਗ
ਦੋ ਕੇਸਾਂ ਵਿੱਚ ਕਾਉਂਸਲਿੰਗ ਰੱਦ ਕਰਕੇ ਆਰਬੀਟਰੇਸ਼ਨ ਪ੍ਰੋਸੀਡਿੰਗ ਸ਼ੁਰੂ ਕਰਨ ਦੇ ਆਦੇਸ਼
ਮੋਗਾ : ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਡੀਲੇਡ ਪੇਮੈਂਟ ਸੁਰਖਿਅੱਤ ਕਰਨ ਸਬੰਧੀ ਜ਼ਿਲ੍ਹਾ ਪੱਧਰੀ, ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸ਼ਲ ਮੋਗਾ ਦੀ 25 ਵੀਂ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ। ਕੌਂਸਲ ਦੀ ਮੀਟਿੰਗ ਵਿੱਚ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਸਕੱਤਰ-ਕਮ-ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ, ਮੈਬਰ ਵਜੋਂ ਸ਼੍ਰੀ ਚਿਰਨਜੀਵ ਸਿੰਘ, ਲੀਡ ਡਿਸਟ੍ਰਿਕ ਮੈਨੇਜਰ ਸਮੇਤ ਨਾਮਜ਼ਦ ਉਦਯੋਗਪਤੀ ਵੀ ਸ਼ਾਮਲ ਹੋਏ । ਕੌਂਸਲ ਦੀ ਮੀਟਿੰਗ ਵਿੱਚ ਅੱਜ ਦੋ ਡੀਲੇਡ ਪੇਮੈਂਟ ਦੇ ਕੇਸ ਲਿਸਟਿੰਗ ਕੀਤੇ ਗਏ। ਇਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪੱਧਰੀ ਮਾਇਕਰੋ ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸਲ, ਮੋਗਾ ਵਲੋ ਕੰਸੀਲੇਸ਼ਨ ਪ੍ਰੋਸੀਡਿੰਗ ਸ਼ੁਰੂ ਕਰ ਦਿੱਤੀ ਗਈ ਸੀ। ਪਰ ਕਲੇਮੈਂਟ ਅਤੇ ਰਿਸਪਾਂਡੈਂਟ ਵਿੱਚ ਸੈਟਲਮੈਂਟ ਦਾ ਕੰਪਨੈਂਟ ਨਾ ਹੋਣ ਕਾਰਣ, ਚੇਅਰਮੈਨ-ਕਮ-ਡਿਪਟੀ ਕਮਿਸ਼ਨਰ, ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕਾਂਸੀਲੇਸ਼ਨ ਪ੍ਰੋਸੀਡਿੰਗ ਟਰਮੀਨੇਟ ਕਰਕੇ ਆਰਬੀਟਰੇਸ਼ਨ ਪ੍ਰੋਸੀਡਿੰਗ ਸ਼ੁਰੂ ਕਰਨ ਦੇ ਆਦੇਸ਼ ਦੇ ਦਿੱਤੇ ਗਏ । ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਮੋਗਾ ਨੇ ਦੱਸਿਆ ਕਿ ਮਾਇਕਰੋ/ਸਮਾਲ/ਮੀਡੀਅਮ ਇੰਟਰਪ੍ਰਾਈਜ਼ਜ਼ ਡਿਵੈਲਪਮੈਂਟ ਐਕਟ-06 ਦੇ ਚੈਪਟਰ-5 ਦੇ ਸੈਕਸ਼ਨ 15 ਤੋ ਸੈਕਸ਼ਨ 25 ਤੱਕ ਇਹ ਉਪਬੰਧ ਹੈ ਕਿ ਜੇਕਰ ਕਿਸੇ ਵੀ ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਆਪਣੇ ਵੈਂਡਰ ਪਾਸੋਂ ਬਤੌਰ ਪ੍ਰਚੇਜ਼ਰ ਪ੍ਰੋਡਕਟ ਖਰੀਦਣ ਜਾਂ ਸਰਵਿਸ ਲੈਣ ਉਪਰੰਤ ਪੇਮੈਂਟ ਨਹੀ ਦਿੰਦਾ ਤਾਂ ਐਕਟ ਦੇ ਉਪਬੰਧਾਂ ਅਨੁਸਾਰ ਸੈਲਰ (ਵੇਚਣ ਵਾਲਾ)/ਸਰਵਿਸ ਇੰਟਰਪ੍ਰਾਈਜਜ਼ ਜੋ ਕਿ ਉਦਯੋਗ ਵਿਭਾਗ ਨਾਲ ਰਜਿਸਟਰਡ ਹੋਵੇ, ਉਹ ਆਪਣੀ ਡੀਲੇਡ ਪੇਮੈਂਟ ਪ੍ਰਾਪਤ ਕਰਨ ਲਈ ਜ਼ਿਲ੍ਹਾ ਪੱਧਰੀ ਮਾਇਕਰੋ/ਸਮਾਲ ਫੈਸੀਲੀਟੇਸ਼ਨ ਕੌਂਸਲ ਜੋ ਕਿ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਹੋਈ ਹੈ, ਦੇ ਸਨਮੁੱਖ ਆਪਣੀ ਕਲੇਮ ਰੈਫਰੰਸ ਪਟੀਸ਼ਨ ਦਾਇਰ ਕਰ ਸਕਦਾ ਹੈ । ਕੌਂਸਲ ਵਲੋ ਪਹਿਲਾਂ ਕੌਸੀਲੇਸ਼ਨ ਪ੍ਰੋਸੀਡਿੰਗਜ਼ ਕੀਤੀਆਂ ਜਾਂਦੀਆਂ ਹਨ ਅਤੇ ਜੇਕਰ ਦੋਨੋ ਧਿਰਾਂ ਵਿੱਚ ਕੋਈ ਸਮਝੋਤਾ ਨਾ ਹੋਵੇ, ਤਾਂ ਆਰਬੀਟੇਸ਼ਨ ਪ੍ਰੋਸੀਡਿੰਗਜ਼ ਕੀਤੀਆਂ ਜਾਂਦੀਆਂ ਹਨ ਅਤੇ ਜੇਕਰ ਕੌਂਸਲ ਇਸ ਨਤੀਜੇ ਤੇ ਪਹੁੰਚਦੀ ਹੈ ਕਿ ਮੈਨੂਫੈਕਚਰਿੰਗ ਜਾਂ ਸਰਵਿਸ ਪ੍ਰੋਵਾਈਡਰ ਵੱਲੋਂ ਆਪਣੇ ਉਤਪਾਦ ਜਾਂ ਕੋਈ ਵੀ ਸਰਵਿਸ ਦੇਣ ਉਪਰੰਤ ਵੀ ਪ੍ਰਚੇਜ਼ਰ (ਖਰੀਦਦਾਰ) ਵਲੋ ਸਮੇਂ ਸਿਰ ਪੇਮੈਂਟ ਨਹੀ ਦਿੱਤੀ ਗਈ ਤਾਂ ਪੈਡਿੰਗ ਪ੍ਰਿੰਸੀਪਲ ਰਕਮ ਤੋ ਇਲਾਵਾ ਆਰ.ਬੀ.ਆਈ ਦੀਆਂ ਹਦਾਇਤਾਂ ਮੁਤਾਬਿਕ ਬਤੌਰ ਪੈਨਲਟੀ ਤਿੰਨ ਗੁਣਾ ਵਿਆਜ਼ ਸਹਿਤ ਅਵਾਰਡ ਜਾਰੀ ਕੀਤਾ ਜਾਂਦਾ ਹੈ ਜੋ ਕਿ ਅਦਾਲਤਾਂ ਦੀ ਡੀਕਰੀ ਦੇ ਸਮਾਨ ਹੈ । ਆਮ ਸ਼ਬਦਾਂ ਵਿੱਚ ਕਿਹਾ ਜਾਵੇ ਕਿ ਇਸ ਫੈਸਲੇ ਦੀ ਅਪੀਲ ਲਈ ਰਿਪਸਪੌਡੈਂਟ/ਬਾਈਅਰ(ਖਰੀਦਾਰ) ਜੇਕਰ ਅਪੀਲ ਕਰਨਾ ਚਾਹੁੰਦਾ ਹੈ ਤਾਂ ਉਸ ਵਲੋ ਕੌਂਸਲ ਦੁਬਾਰਾ ਅਵਾਰਡ ਕੀਤੀ ਰਾਸ਼ੀ ਦਾ ਜਦ ਤੱਕ 75 ਪ੍ਰਤੀਸ਼ਤ ਜਮਾਂ ਨਹੀ ਕਰਵਾਉਂਦਾ ਤਾਂ ਉਸ ਦੀ ਅਪੀਲ ਕਿਸੇ ਵੀ ਅਦਾਲਤ ਵਿੱਚ ਸੁਣੀ ਨਹੀ ਜਾਂਦੀ ਹੈ । ਡਿਪਟੀ ਕਮਿਸ਼ਨਰ ਮੋਗਾ ਜੀ ਵਲੋ ਦੱਸਿਆ ਗਿਆ ਕਿ ਕੋਈ ਵੀ ਮੈਨੂੰਫੈਕਚਰਰ ਜਾਂ ਸਰਵਿਸ ਪ੍ਰੋਵਾਈਡਰ ਜਿਵੇਂ ਵਕੀਲ, ਚਾਰਟਰਡ ਅਕਾਉਂਟੈਂਟ, ਟੀਚਰ ਟਿਊਸ਼ਨ ਪੜਾਉਂਦਾ ਹੈ, ਪਲੰਬਰ, ਬੁਟੀਕ, ਬਿਊਟੀ ਪਾਰਲਰ, ਮਕੈਨਿਕ, ਸਰਵਿਸ ਸਟੇਸ਼ਨ, ਟੈਂਟ ਹਾਊਸ, ਬਿਲਡਰਜ਼, ਆਰਕੀਟੈਕਚਰ ਆਦਿ ਜਿਹਨਾਂ ਵਲੋ ਐਮ.ਐਸ.ਐਮ.ਈ ਐਕਟ-06 ਅਧੀਨ ਆਪਣੇ ਆਪ ਨੂੰ ਰਜਿਸਟਰਡ ਕਰਵਾਇਆ ਹੈ ਉਹ ਆਪਣੀ ਕਲੇਮ ਰੈਫਰੰਸ ਪਟੀਸ਼ਨ ਦਾਇਰ ਕਰ ਸਕਦਾ ਹੈ।ਉਦਯਮ ਰਜਿਸਟਰੇਸ਼ਨ ਕੇਵਲ ਸੈਲਰ ਜਾਂ ਸਰਵਿਸ ਪ੍ਰੋਵਾਈਡਰ ਦੀ ਜਰੂਰੀ ਹੈ। ਜੇਕਰ ਸੇਲਰ ਜਾਂ ਸਰਵਿਸ ਪ੍ਰੋਵਾਈਡਰ ਜ਼ਿਲ੍ਹਾ ਮੋਗਾ ਦਾ ਹੈ ਤਾਂ ਜੂਰੀਸਡਿਕਸ਼ਨ ਮੋਗਾ ਰਹੇਗੀ ਭਾਵੇਂ ਕਿ ਖਰੀਦਦਾਰ ਭਾਰਤ ਵਿੱਚ ਕਿਸੇ ਥਾਂ ਦਾ ਵੀ ਹੋਵੇ। ਖਰੀਦਦਾਰ ਨੂੰ ਜਿਲ੍ਹਾ ਮੋਗਾ ਵਿਖੇ ਆਉਣਾ ਪਵੇਗਾ ।

Advertisement
Advertisement
Advertisement
Advertisement
Scroll to Top