Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:40 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ

ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਅਕਾਦਮਿਕ ਪ੍ਰੋ. ਮੁਲਤਾਨੀ ਨੇ ਲਹਿਰਾਇਆ ਤਿਰੰਗਾ
ਮਨੁੱਖੀ ਕਦਰਾਂ ਕੀਮਤਾਂ ਦੇ ਹਵਾਲੇ ਨਾਲ਼ ਦੇਸ ਵਿਕਾਸ ਵਿੱਚ ਭਰਵਾਂ ਯੋਗਦਾਨ ਪਾ ਰਹੀ ਹੈ ਪੰਜਾਬੀ ਯੂਨੀਵਰਸਿਟੀ: ਪ੍ਰੋ. ਨਰਿੰਦਰ ਮੁਲਤਾਨੀ
ਪਟਿਆਲਾ : ਅਜ਼ਾਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਪ੍ਰੋ. ਨਰਿੰਦਰ ਮੁਲਤਾਨੀ ਨੇ ਤਿਰੰਗਾ ਲਹਿਰਾਇਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਹੋਣ ਵਾਲੀ ਪਰੇਡ ਵਿੱਚ ਭਾਗ ਲਿਆ।
ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਇੱਥੇ ਹਾਜ਼ਰ ਯੂਨੀਵਰਸਿਟੀ ਕਰਮਚਾਰੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਮੁਲਤਾਨੀ ਨੇ ਕਿਹਾ ਕਿ ਅਜ਼ਾਦੀ ਦੀ ਇਸ ਸਵੇਰ ਦਾ ਸਾਡੇ ਲਈ ਵਿਸ਼ੇਸ਼ ਮਹੱਤਵ ਹੈ। ਇਸ ਦਿਨ ਦੇਸ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨ ਦੇ ਨਾਲ਼-ਨਾਲ਼ ਆਜ਼ਾਦ ਹੋਏ ਦੇਸ ਦੀ ਬਿਹਤਰੀ ਲਈ ਆਪਣੇ ਅਦਾਰੇ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੀ ਪੜਚੋਲਣ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੀ ਇਸ ਸਵੇਰ ਮੌਕੇ ਸਾਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ
ਪੰਜਾਬੀ ਯੂਨੀਵਰਸਿਟੀ ਜਿੱਥੇ ਆਪਣੀਆਂ ਮਿਆਰੀ ਖੋਜਾਂ ਅਤੇ ਸਿੱਖਿਆ ਨਾਲ਼ ਦੇਸ ਅਤੇ ਆਪਣੇ ਸੂਬੇ ਪੰਜਾਬ ਵਿੱਚ ਬਿਹਤਰ ਅਕਾਦਮਿਕ ਮਾਹੌਲ ਅਤੇ ਨਵਾਂ ਗਿਆਨ ਸਿਰਜਣ ਦਾ ਕਾਰਜ ਕਰ ਰਹੀ ਹੈ ਉਥੇ ਹੀ ਮਨੁੱਖੀ ਕਦਰਾਂ ਕੀਮਤਾਂ ਦੇ ਹਵਾਲੇ ਨਾਲ਼ ਵੀ ਦੇਸ ਵਿਕਾਸ ਵਿੱਚ ਭਰਵਾਂ ਯੋਗਦਾਨ ਪਾ ਰਹੀ ਹੈ।
ਇਸ ਪ੍ਰੋਗਰਾਮ ਦਾ ਸੰਚਾਲਨ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਨੇ ਕੀਤਾ। ਇਸ ਮੌਕੇ ਹਾਜ਼ਿਰ ਯੂਨੀਵਰਸਿਟੀ ਅਧਿਕਾਰੀਆਂ ਵਿੱਚ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡਾਇਰੈਕਟਰ ਸਪੋਰਟਸ ਡਾ. ਅਜੀਤਾ, ਕੇਦਰੀ ਦਾਖ਼ਲਾ ਸੈੱਲ ਦੇ ਕੋਆਰਡੀਨੇਟਰ ਡਾ. ਗੁਲਸ਼ਨ ਬਾਂਸਲ, ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਅਧਿਆਪਕ ਆਦਿ ਸ਼ਾਮਿਲ ਰਹੇ।

Advertisement
Advertisement
Advertisement
Advertisement
Scroll to Top