ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ : ਸੈਣੀ
ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ : ਸੈਣੀ
ਸ਼ਾਹਬਾਦ ਮਾਰਕੰਡਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਪੁਲੀਸ ਲਾਈਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਾਏ ਗਏ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲੀ ਬੱਚਿਆਂ ਲਈ 5 ਲੱਖ ਰੁਪਏ ਦੀ ਮਠਿਆਈ ਦੇਣ ਦਾ ਐਲਾਨ ਵੀ ਕੀਤਾ। ਪਰੇਡ ਦੀ ਸਲਾਮੀ ਲੈਣ ਤੋਂ ਬਾਅਦ ਉਨ੍ਹਾਂ ਨੇ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਪਹਿਲੀ ਜੁਲਾਈ 2024 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਨੂੰ ਉਨ੍ਹਾਂ ਕਾਨੂੰਨਾਂ ਤੋਂ ਮੁਕਤ ਕਰ ਦਿੱਤਾ ਹੈ ਜੋ ਅੰਗਰੇਜ਼ਾਂ ਦੇ ਸਮੇਂ ਤੋਂ ਗੁਲਾਮੀ ਦੇ ਪ੍ਰਤੀਕ ਸਨ। ਉਨ੍ਹਾਂ ਦੇਸ਼ ਦੀ ਵੰਡ ਨੂੰ 20ਵੀਂ ਸਦੀ ਦੀ ਸਭ ਤੋਂ ਵੱਡੀ ਤਰਾਸਦੀ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਦੇ ਰਾਜ ਵਿੱਚ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਭੇਦਭਾਵ, ਡਰ, ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਤੇ ਖੇਤਰਵਾਦ ਤੋਂ ਮੁਕਤ ਕੀਤਾ ਹੈ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਖੱਜਲ ਖੁਆਰ ਨਹੀਂ ਹੋਣਾ ਪੈਂਦਾ। ਇਸ ਮੌਕੇ ਉਨ੍ਹਾਂ ਪ੍ਰਸ਼ਾਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ।