Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:34 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਨੇ ਟਰਾਈਡੈਂਟ ਗਰੁੱਪ ਦੇ ਪਲਾਂਟ ਕੰਪਲੈਕਸ ਦਾ ਕੀਤਾ ਦੌਰਾ

ਭਗਵੰਤ ਮਾਨ ਨੇ ਟਰਾਈਡੈਂਟ ਗਰੁੱਪ ਦੇ ਪਲਾਂਟ ਕੰਪਲੈਕਸ ਦਾ ਕੀਤਾ ਦੌਰਾ

ਭਗਵੰਤ ਮਾਨ ਨੇ ਟਰਾਈਡੈਂਟ ਗਰੁੱਪ ਦੇ ਪਲਾਂਟ ਕੰਪਲੈਕਸ ਦਾ ਕੀਤਾ ਦੌਰਾ
ਟਰਾਈਡੈਂਟ ਗਰੁੱਪ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹੈ
ਬਰਨਾਲਾ, 17 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦੇਸ਼ ਦੇ ਉੱਘੇ ਉਦਯੋਗਿਕ ਘਰਾਣੇ ਟਰਾਈਡੈਂਟ ਗਰੁੱਪ ਵਿਖੇ ਪੁੱਜੇ, ਜਿੱਥੇ ਗਰੁੱਪ ਦੇ ਚੇਅਰਮੈਨ ਅਤੇ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਿੰਦਰ ਗੁਪਤਾ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਬੜੇ ਹੀ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਮਾਨ ਨੇ ਰਾਜਿੰਦਰ ਗੁਪਤਾ ਨੂੰ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਿੰਗਲ ਵਿੰਡੋ ਸਿਸਟਮ ਸ਼ੁਰੂ ਕੀਤਾ ਗਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਪੰਜਾਬ ਦਾ ਹੀ ਨਹੀਂ, ਸਗੋਂ ਦੇਸ਼ ਦਾ ਇੱਕ ਉੱਭਰਦਾ ਟੈਕਸਟਾਈਲ ਗਰੁੱਪ ਹੈ ਜਿਸ ਨੇ ਵਿਦੇਸ਼ਾਂ ਵਿੱਚ ਵੀ ਆਪਣੀ ਛਾਪ ਛੱਡੀ ਹੈ। ਉਨ੍ਹਾਂ ਕਿਹਾ ਕਿ ਟਰਾਈਡੈਂਟ ਗਰੁੱਪ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ `ਤੇ ਰੁਜ਼ਗਾਰ ਮੁਹੱਈਆ ਕਰਵਾ ਕੇ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾ ਰਿਹਾ ਹੈ।ਟਰਾਈਡੈਂਟ ਗਰੁੱਪ ਵਿਖੇ ਪਹੁੰਚਣ `ਤੇ ਗੁਪਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਮੁੱਖ ਮੰਤਰੀ ਮਾਨ ਦੀ ਅਗਵਾਈ `ਚ ਪੰਜਾਬ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਮੁੱਖ ਮੰਤਰੀ ਮਾਨ ਵੱਲੋਂ ਸਾਨੂੰ ਜੋ ਵੀ ਹੁਕਮ ਦਿੱਤਾ ਜਾਵੇਗਾ ਅਸੀਂ ਉਸ ਨੂੰ ਪੂਰਾ ਕਰਾਂਗੇ ਅਤੇ ਪੰਜਾਬ ਦੇ ਉਦਯੋਗਿਕ ਵਿਕਾਸ ਵਿੱਚ ਅਸੀਂ ਪਹਿਲਾਂ ਨਾਲੋਂ ਵੱਧ ਯੋਗਦਾਨ ਪਾਵਾਂਗੇ।

Advertisement
Advertisement
Advertisement
Advertisement
Scroll to Top