Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਂਝਾ ਸਿਵਲ ਕੋਡ ਲੋਕਾਂ ’ਤੇ ਜਬਰੀ ਨਹੀਂ ਥੋਪਿਆ ਜਾ ਸਕਦਾ : ਪ੍ਰੋ.ਕਿਰਪਾਲ ਸਿੰਘ ਬਡੂੰਗਰ

ਸਾਂਝਾ ਸਿਵਲ ਕੋਡ ਲੋਕਾਂ ’ਤੇ ਜਬਰੀ ਨਹੀਂ ਥੋਪਿਆ ਜਾ ਸਕਦਾ : ਪ੍ਰੋ.ਕਿਰਪਾਲ ਸਿੰਘ ਬਡੂੰਗਰ

ਸਾਂਝਾ ਸਿਵਲ ਕੋਡ ਲੋਕਾਂ ’ਤੇ ਜਬਰੀ ਨਹੀਂ ਥੋਪਿਆ ਜਾ ਸਕਦਾ : ਪ੍ਰੋ.ਕਿਰਪਾਲ ਸਿੰਘ ਬਡੂੰਗਰ
ਕੇਂਦਰ ਸਰਕਾਰ ਨੂੰ ਸਖਤ ਰੋਸ ਦਾ ਸਾਹਮਣਾ ਵੀ ਕਰਨ ਲਈ ਵੀ ਤਿਆਰ ਰਵੇ
ਪਟਿਆਲਾ 18 ਅਗਸਤ : ਕੇਂਦਰ ਵੱਲੋਂ ਯੂਨੀਫਾਰਮ ਸਿਵਲ ਕੋਡ ਦੀ ਵਕਾਲਤ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿਰੇ ਤੋਂ ਖਾਰਜ ਕਰਦਿਆਂ ਇਸ ਨੂੰ ਘਾਤਕ ਕਰਾਰ ਦਿੱਤਾ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸਾਰੇ ਵਰਗਾਂ ’ਤੇ ਅਜਿਹਾ ਯੂਨੀਫਾਰਮ ਸਿਵਲ ਕੋਡ (ਯੂਸੀਸੀ) ’ਤੇ ਧੱਕੇ ਨਾਲ ਨਹੀਂ ਥੋਪ ਸਕਦੇ ਇਸ ਲਈ ਕੇਂਦਰ ਸਰਕਾਰ ਨੂੰ ਸਖਤ ਰੋਸ ਦਾ ਸਾਹਮਣਾ ਵੀ ਕਰਨ ਲਈ ਵੀ ਤਿਆਰ ਰਹਿਣਾ ਹੋਵੇਗਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਹਰ ਧਰਮ ਦਾ ਅਤੇ ਆਪਣੋ ਆਪਣੇ ਰਾਜ ਦਾ ਆਪਣਾ ਸੱਭਿਆਚਾਰ ਹੈ, ਜਿਸ ਨੂੰ ਗੁਲਦਸਤੇ ਦੇ ਪੱਖ ਤੋਂ ਵੇਖਿਆ ਜਾਂਦਾ ਹੈ ਕਿਉਂਕਿ ਸਮਾਜ ਦੇ ਵੱਖ ਵੱਖ ਵਰਗ ਆਪੋ ਆਪਣੇ ਧਰਮ ਸੱਭਿਆਚਾਰ ਅਨੁਸਾਰ ਜੀਵਨ ਬਤੀਤ ਕਰਦੇ ਹਨ ਇਸ ਕਰਕੇ ਸਿੱਖ ਧਰਮ ’ਤੇ ਜਿਹਾ ਕੋਡ ਲਾਗੂ ਨਹੀਂ ਹੋ ਸਕਦਾ ਕਿਉਂਕਿ ਗੁਰੂ ਸਾਹਿਬ ਵੱਲੋਂ ਖਾਲਸੇ ਦੀ ਸਿਰਜਣਾ ਤੋਂ ਬਾਅਦ ਸਿੱਖ ਕੌਮ ਨੂੰ ਆਪਣਾ ਕੋਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹਾ ਸਿਵਲ ਕੋਡ ਘੱਟ ਗਿਣਤੀ ਵਰਗਾਂ ’ਤੇ ਅਜਿਹਾ ਹਮਲਾ ਹੋਵੇਗਾ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਸਾਂਝਾ ਸਿਵਲ ਕੋਡ ਫੁੱਟ ਪਾਊ ਕੋਡ ਹੈ, ਜੋ ਲੋਕਾਂ ’ਤੇ ਜਬਰੀ ਨਹੀਂ ਥੋਪਿਆ ਜਾ ਸਕਦਾ।

Advertisement
Advertisement
Advertisement
Advertisement
Scroll to Top