Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:16 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਖੂਨਦਾਨ ਅਤੇ ਮੈਡੀਕਲ ਚੈੱਕਅਪ ਦਾ ਆਯੋਜਨ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਖੂਨਦਾਨ ਅਤੇ ਮੈਡੀਕਲ ਚੈੱਕਅਪ ਦਾ ਆਯੋਜਨ

ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਖੂਨਦਾਨ ਅਤੇ ਮੈਡੀਕਲ ਚੈੱਕਅਪ ਦਾ ਆਯੋਜਨ
ਚੰਡੀਗੜ੍ਹ ਫੋਟੋਗ੍ਰਾਫਰ ਐਸੋਸੀਏਸ਼ਨ, ਮਾਨਵ ਕਲਿਆਣ ਪਰਿਸਰ, ਇਵੋਕ ਬਿਲਡਰ ਤੇ ਕੁਮਾਰ ਬਰਦਰਜ਼ ਅਤੇ ਯੂਨੀਮਾਰਕ ਫਰਮਾਂ ਇੰਡੀਆ ਲਿਮਿਟਡ ਨੇ ਸਾਂਝੇ ਤੌਰ ਤੇ ਸੈਕਟਰ-22 ਸਥਿਤ ਕਮਿਊਨਿਟੀ ਸੈਂਟਰ ਵਿੱਚ ਕਰਵਾਇਆ ਪ੍ਰੋਗਰਾਮ
ਚੰਡੀਗੜ੍ਹ : ਚੰਡੀਗੜ੍ਹ ਫੋਟੋਗ੍ਰਾਫਰ ਐਸੋਸੀਏਸ਼ਨ, ਮਾਨਵ ਕਲਿਆਣ ਪਰਿਸਰ, ਇਵੋਕ ਬਿਲਡਰ ਤੇ ਕੁਮਾਰ ਬਰਦਰਜ਼ ਅਤੇ ਯੂਨੀਮਾਰਕ ਫਰਮਾਂ ਇੰਡੀਆ ਲਿਮਿਟਡ ਵੱਲੋਂ ਸਾਂਝੇ ਤੌਰ ਤੇ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਚੰਡੀਗੜ੍ਹ ਦੇ ਸੈਕਟਰ 22 ਵਿੱਚ ਸਥਿਤ ਕਮਿਊਨਿਟੀ ਸੈਂਟਰ ਵਿਖੇ ਖੂਨਦਾਨ ਅਤੇ ਮੈਡੀਕਲ ਚੈੱਕ ਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਾਰਡ ਨੰਬਰ 22 ਦੀ ਕੌਂਸਲਰ ਅਨਜੂ ਕਤਿਆਲ ਅਤੇ ਵਾਰਡ ਨੰਬਰ 17 ਦੇ ਕੌਂਸਲਰ ਦਮਨਪ੍ਰੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕੈਂਪ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਤੇ ਸਮੂਹ ਮੈਂਬਰਾਂ ਵੱਲੋਂ ਖੂਨਦਾਨ ਕੀਤਾ ਗਿਆ ਤੇ ਲੋਕਾਂ ਨੂੰ ਇਸ ਕੰਮ ਲਈ ਵੱਧ ਚੜ ਕੇ ਅੱਗੇ ਆਉਣ ਦੀ ਅਪੀਲ ਕੀਤੀ ਗਈ । ਇਸ ਮੌਕੇ ਪਹੁੰਚੇ ਸਾਰੇ ਫੋਟੋਗਰਾਫਰਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ ਬਾਰੇ ਆਪਣੇ ਵਿਚਾਰ ਰੱਖਦਿਆਂ ਆਪਣੇ – ਆਪਣੇ ਅਨੁਭਵ ਸਾਂਝੇ ਕੀਤੇ। ਕੈਂਪ ਵਿੱਚ ਪਹੁੰਚੇ ਮਹਿਮਾਨਾਂ ਵੱਲੋਂ ਸਾਰੇ ਖੂਨਦਾਨੀ ਸੱਜਣਾਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰਨਾਂ ਨੂੰ ਵੀ ਇਸੇ ਤਰ੍ਹਾਂ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ ਦੀ ਗੱਲ ਕਹੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਅਤੇ ਚੇਅਰਮੈਨ ਨਰੇਸ਼ ਸ਼ਰਮਾ ਨੇ ਸਾਰੇ ਖੂਨਦਾਨੀ ਸੱਜਣਾਂ ਦਾ ਸਨਮਾਨ ਕੀਤਾ ਅਤੇ ਆਇਆਂ ਹੋਇਆਂ ਸ਼ਖਸੀਅਤਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ। ਇਸ ਮੌਕੇ ਮੈਡੀਸਨ, ਔਰਥੋਪੈਡਿਕਸ, ਸਕਿਨ, ਈਐਨਟੀ, ਹੋਮਿਓਪੈਥੀ, ਆਯੁਰਵੇਦ, ਨੈਚਰੋਪੈਥੀ, ਐਕਯੂਪ੍ਰੈਸ਼ਰ, ਗਾਈਨੀਕੋਲੋਜੀ ਅਤੇ ਫਿਜੀਓਥੈਰਪੀ ਦੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦਾ ਚੈੱਕ ਅਪ ਕੀਤਾ ਗਿਆ ਅਤੇ ਜਰੂਰਤ ਅਨੁਸਾਰ ਮੁਫਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਚੰਡੀਗੜ੍ਹ ਫੋਟੋਗ੍ਰਾਫਰ ਐਸੋਸੀਏਸ਼ਨ, ਮਾਨਵ ਕਲਿਆਣ ਪਰੀਸਰ ਦੇ ਸਾਰੇ ਮੈਂਬਰਾਂ ਸਮੇਤ ਵੱਖ-ਵੱਖ ਅਦਾਰਿਆਂ ਨਾਲ ਜੁੜੇ ਹੋਏ ਫੋਟੋਗ੍ਰਾਫਰਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ ।

Advertisement
Advertisement
Advertisement
Advertisement
Scroll to Top