Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:27 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਮਲਕਪੁਰ ਜੱਟਾਂ ਦੇ ਦਾਨੀ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਵਿੱਚ ਵਾਟਰ ਕੂਲਰ ਦਾਨ

ਪਿੰਡ ਮਲਕਪੁਰ ਜੱਟਾਂ ਦੇ ਦਾਨੀ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਵਿੱਚ ਵਾਟਰ ਕੂਲਰ ਦਾਨ

ਪਿੰਡ ਮਲਕਪੁਰ ਜੱਟਾਂ ਦੇ ਦਾਨੀ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਵਿੱਚ ਵਾਟਰ ਕੂਲਰ ਦਾਨ
ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਅਧਿਆਪਕਾਂ ਵਲੋਂ ਕੀਤਾ ਧੰਨਵਾਦ
ਘਨੌਰ, 17 ਅਗਸਤ : ਅੱਤ ਦੀ ਗਰਮੀ ਨੂੰ ਵੇਖਦਿਆਂ ਪਿੰਡ ਮਲਕਪੁਰ ਜੱਟਾਂ ਦੇ ਪ੍ਰਾਇਮਰੀ ਸਕੂਲ ਵਿੱਚ ਪਿੰਡ ਦੇ ਪੰਚਾਇਤ ਸੈਕਟਰੀ ਤੇਜਿੰਦਰ ਸਿੰਘ ਅਤੇ ਸਮੁੱਚੀ ਗ੍ਰਾਮ ਪੰਚਾਇਤ ਮਲਕਪੁਰ ਜੱਟਾਂ ਦੇ ਉੱਦਮ ਸਦਕੇ ਸਕੂਲ ਨੂੰ ਠੰਡੇ ਪਾਣੀ ਦਾ ਕੂਲਰ ਅਤੇ ਆਰ• ਓ ਭੇਟ ਕੀਤਾ ਗਿਆ। ਜਿਸ ਦੀ ਸਕੂਲ ਮੈਨੇਜਮੈਟ ਕਮੇਟੀ ਮੈਂਬਰਾਂ ਅਤੇ ਚੇਅਰਮੈਨ ਗੁਰਿੰਦਰ ਸਿੰਘ ਅਤੇ ਸਕੂਲ ਮੁਖੀ ਸੁਖਮਨਵਿੰਦਰ ਸਿੰਘ, ਅਧਿਆਪਕਾਂ ਕਮਲਜੀਤ ਕੌਰ, ਆਂਗਣਵਾੜੀ ਵਰਕਰ ਬਲਵਿੰਦਰ ਕੌਰ, ਪਿੰਡ ਦੇ ਪਤਵੰਤਿਆਂ ਵਲੋਂ ਇਸ ਉਪਰਾਲੇ ਦਾ ਧੰਨਵਾਦ ਕੀਤਾ ਅਤੇ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੂਲ ਨੂੰ ਉਕਤ ਵਸਤੂਆਂ ਦੀ ਜ਼ਿਆਦਾ ਜ਼ਰੂਰਤ ਸੀ। ਇਸ ਨਾਲ ਬੱਚਿਆਂ ਨੂੰ ਸਾਫ ਸੁਥਰਾ ਠੰਡਾ ਪਾਣੀ ਨਿਰਵਿਘਨ ਮਿਲੇਗਾ। ਪਿੰਡ ਦੇ ਸੱਜਣਾਂ ਵੱਲੋਂ ਕੀਤੇ ਗਏ ਸਹਿਯੋਗ ਦੀ ਵੀ ਪ੍ਰਸੰਸਾ ਕੀਤੀ। ਵਰਨਣਯੋਗ ਹੈ ਕਿ ਪਿਛਲੇ ਮਹੀਨੇ ਦਾਨੀ ਸੱਜਣਾਂ ਵਲੋਂ ਇਨਵੈਟਰ ਬੈਟਰੀ ਸਕੂਲ ਨੂੰ ਭੇਂਟ ਕੀਤਾ ਸੀ । ਇਸ ਮੌਕੇ ਹਾਜ਼ਰ ਮੈਂਬਰਾਂ ਨੇ ਐਮ ਐਲ ਏ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਚਾਇਤੀ ਮੀਟਿੰਗਾਂ ਵਿੱਚ ਸਿੱਖਿਆ ਅਤੇ ਸਿਹਤ ਸੰਸਥਾਵਾਂ ਦੀ ਮੱਦਦ ਕਰਨ ਸਬੰਧੀ ਪ੍ਰੇਰਿਤ ਕਰਦੇ ਰਹਿੰਦੇ ਹਨ ।

Advertisement
Advertisement
Advertisement
Advertisement
Scroll to Top