Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਕੀਤੇ ਵਿਚਾਰ ਵਟਾਂਦਰੇ
ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ ਲਈ ਵਚਨਬੱਧ :- ਚੇਅਰਪਰਸਨ ਰਾਜ ਲਾਲੀ ਗਿੱਲ
ਰਾਏਕੋਟ/ਲੁਧਿਆਣਾ, 21 ਅਗਸਤ 2024 – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਥਾਨਕ ਪੁਲਿਸ ਲਾਈਨਜ ਵਿਖੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਗਿੱਲ ਨੇ ਲੁਧਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ‘ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਮੁੱਖ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਨੂੰ ਯਕੀਨੀ ਬਣਾਉਣਾ ਹੈ । ਚੇਅਰਪਰਸਨ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ ‘ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਹੰਗਾਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾਣੇ ਚਾਹੀਦੇ ਹਨ । ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਨੌਜਵਾਨ ਲੜਕੇ ਅਤੇ ਲੜਕੀਆਂ ਕਿਸੇ ਅਜਿਹੇ ਰੈਕਟ ਵਿੱਚ ਨਾ ਫੱਸਣ, ਜਦੋਂ ਤੁਸੀਂ ਕਿਸੇ ਕੰਪਨੀ ਵਿੱਚ ਨੌਕਰੀ ਲੈਣ ਜਾਂਦੇ ਹੋ, ਜਿੰਨੀ ਦੇਰ ਤੱਕ ਤੁਹਾਡੇ ਕੋਲ ਕੰਪਨੀ ਦਾ ਜੌਬ ਕੰਟਰੈਕਟ ਨਹੀਂ ਹੈ ਅਤੇ ਜੌਬ ਇੰਪਲਾਈ ਕਾਰਡ ਨਹੀਂ ਹੈ ਉਦੋਂ ਤੱਕ ਕੰਮ ਸ਼ੁਰੂ ਨਹੀਂ ਕਰਨਾ ਚਾਹੀਦਾ ਹੈ, ਇਸ ਲਾਲਚ ਵਿੱਚ ਨਾ ਆਓ ਕਿ ਸਾਡੀ ਤਨਖਾਹ ਬਹੁਤ ਚੰਗੀ ਲੱਗ ਰਹੀ ਹੈ । ਚੇਅਰਪਰਸਨ ਨੇ ਦੱਸਿਆ ਕਿ ਉਹ ਇਸ ਤੋਂ ਬਾਅਦ ਜਨਾਨਾ ਜੇਲ੍ਹ ਦਾ ਦੌਰਾ ਕਰਨ ਲਈ ਜਾਣਗੇ ਜਿੱਥੇ ਮਹਿਲਾ ਕੈਦੀਆਂ ਨੂੰ ਮਿਲ ਕੇ ਅਤੇ ਜਿਹੜੀਆਂ ਔਰਤ ਕੈਦੀਆਂ ਦਾ ਮੈਡੀਕਲ ਠੀਕ ਹੈ ਕਿ ਨਹੀਂ ਉਨ੍ਹਾਂ ਦੀ ਕਿਸ ਤਰੀਕੇ ਮੱਦਦ ਕਰ ਸਕਦੇ ਹਾਂ ਕਿ ਉਨ੍ਹਾਂ ਨੂੰ ਫਾਸਟ ਟਰੈਕ ‘ਤੇ ਪਾਇਆ ਜਾਵੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਘਟਾਇਆ ਜਾਵੇ । ਸ੍ਰੀਮਤੀ ਗਿੱਲ ਨੇ ਦੱਸਿਆ ਕਿ ਹਾਲੇ ਤੱਕ ਉਨ੍ਹਾਂ ਦੀ ਮੀਟਿੰਗ ਪ੍ਰਸ਼ਾਸ਼ਨ ਨਾਲ ਹੋਈ ਹੈ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੂੰ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਕਿਸ-ਕਿਸ ਕਿਸਮ ਦੀਆਂ ਮੁਸ਼ਕਿਲਾਂ ਆਉਂਦੀਆਂ ਹਨ ਉਨ੍ਹਾਂ ਨੂੰ ਘਟਾਈਏ ਅਤੇ ਸਾਨੂੰ ਕਿਸ ਕਿਸਮ ਦੀ ਮੱਦਦ ਪੁਲਿਸ ਪਾਸੋਂ ਚਾਹੀਦੀ ਹੈ, ਜਿਵੇਂ ਕਦੇ-ਕਦੇ ਆਈ.ਓ. (ਤਫ਼ਤੀਸ਼ੀ ਅਧਿਕਾਰੀ) ਦੀ ਮੁਸ਼ਕਿਲ ਆਉਂਦੀ ਹੈ। ਜਿਹੜੇ ਕੇਸ ਬੰਦ ਹੋ ਕੇ ਸਾਡੇ ਕੋਲ ਆਉਂਦੇ ਹਨ ਉਨ੍ਹਾਂ ਦੇ ਆਈ.ਓ. ਨੂੰ ਸਮੇਂ ਸਿਰ ਆਉਣਾ ਚਾਹੀਦਾ ਹੈ ਅਤੇ ਖੁਦ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾ ਇਹ ਵੀ ਕਿਹਾ ਕਿ ਜਿਹੜੇ ਕੇਸ ਕਮਿਸ਼ਨ ਵਿੱਚ ਨਹੀਂ ਪਹੁੰਚ ਸਕਦੇ ਇੱਥੇ ਉਨ੍ਹਾਂ ਦੀ ਕੌਸਲਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਪੂਰੀ ਰਿਪੋਰਟ ਬਣਾ ਕੇ ਤੈਅ ਸਮੇਂ ਅੰਦਰ ਕਮਿਸ਼ਨ ਨੂੰ ਭੇਜਣੀ ਯਕੀਨੀ ਬਣਾਉਣੀ ਚਾਹੀਦੀ ਹੈ।

Advertisement
Advertisement
Advertisement
Advertisement
Scroll to Top