Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 10:52 pm

+91 90915 01313 , +91 90916 01313

punjabbanni@gmail.com
punjabbani@yahoo.com

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ

ਸਨਅਤਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਉਦਯੋਗ ਪੱਖੀ ਨੀਤੀਆਂ ਦੀ ਕੀਤੀ ਸ਼ਲਾਘਾ
ਮੁੰਬਈ, 21 ਅਗਸਤ : ਉੱਘੇ ਸਨਅਤਕਾਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗਿਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੂਬੇ ਨੂੰ ਆਰਥਿਕ ਵਿਕਾਸ ਦੀਆਂ ਨਵੀਂਆਂ ਬੁਲੰਦੀਆਂ ‘ਤੇ ਲਿਆਉਣ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ । ਸਨ ਫਾਰਮਾਸਿਊਟੀਕਲਜ਼ ਦੇ ‘ਐਕਟਿਵ ਫਾਰਮਾਸਿਊਟੀਕਲ ਇੰਗਰੀਡੈਂਟਸ ਬਿਜ਼ਨਸ’ ਦੇ ਸੀ.ਈ.ਓ. ਦਾਮੋਦਰਨ ਸਤਗੋਪਨ ਨੇ ਆਪਣੀਆਂ ਨਿਵੇਸ਼ ਯੋਜਨਾਵਾਂ ਸਬੰਧੀ ਸਹੂਲਤ ਲਈ ਸੂਬੇ ਦੇ ਉਦਯੋਗ ਪੱਖੀ ਮਾਹੌਲ ਅਤੇ ਬਿਹਤਰ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਦੇ ਰਣਨੀਤਕ ਵਿਸ਼ੇਸ਼ਤਾਵਾਂ, ਹੁਨਰਮੰਦ ਮਨੁੱਖੀ ਵਸੀਲਿਆਂ, ਬੁਨਿਆਦੀ ਢਾਂਚਾ, ਨੌਕਰਸ਼ਾਹੀ ਦੇ ਪੇਸ਼ੇਵਰ ਵਿਹਾਰ ਨੂੰ ਉਜਾਗਰ ਕੀਤਾ ਜੋ ਸੂਬੇ ਨੂੰ ਫਾਰਮਾਸਿਊਟੀਕਲ ਉਦਯੋਗਾਂ ਲਈ ਇਕ ਤਰਜੀਹੀ ਸਥਾਨ ਬਣਾਉਂਦਾ ਹੈ। ਉਦ੍ਯੋਗਪਤੀਆਂ ਨੇ ਮੁੱਖ ਮੰਤਰੀ ਦੇ ਦੂਰਅੰਦੇਸ਼ੀ ਫੈਸਲਿਆਂ ਰਾਹੀਂ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ । ਆਰਪੀਜੀ (ਸੀਅਟ) ਗਰੁੱਪ ਦੇ ਵਾਈਸ ਚੇਅਰਮੈਨ ਅਨੰਤ ਗੋਇਨਕਾ ਨੇ ਉਦਯੋਗਪਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਵਿੱਚ ਬਣਾਏ ਸਿੰਗਲ ਵਿੰਡੋ ਸਿਸਟਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਨਿਵੇਸ਼ਕਾਂ ਪੱਖੀ ਨੀਤੀਆਂ ਅਤੇ ਬੁਨਿਆਦੀ ਢਾਂਚੇ ਦੇ ਫਾਇਦਿਆਂ ਲਈ ਵੀ ਸੂਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਅਨੁਕੂਲ ਮਾਹੌਲ ਇਸ ਨੂੰ ਨਿਵੇਸ਼ ਪੱਖੋਂ ਆਦਰਸ਼ ਸਥਾਨ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਉਦਯੋਗਿਕ ਵਿਕਾਸ, ਰੁਜ਼ਗਾਰ ਦੇ ਮੌਕਿਆਂ ਅਤੇ ਆਰਥਿਕ ਵਿਕਾਸ ਵਿੱਚ ਮੋਹਰੀ ਹੋਵੇਗਾ । ਸਿਫੀ ਟੈਕਨਾਲੌਜੀਜ਼ ਦੇ ਮੀਤ ਪ੍ਰਧਾਨ ਦਲੀਪ ਕੌਲ ਨੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਜੇ.ਐਸ.ਡਬਲਯੂ. ਸਟੀਲ ਕੋਟੇਡ ਪ੍ਰੋਡਕਟਸ ਲਿਮਟਿਡ ਦੇ ਕਾਰੋਬਾਰੀ ਮੁਖੀ ਅਮਰਜੀਤ ਸਿੰਘ ਦਾਹੀਆ ਅਤੇ ਅਸ਼ਵਨੀ ਕੁਮਾਰ ਸ਼ਰਮਾ ਨੇ ਵੀ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਬੇਮਿਸਾਲ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

Advertisement
Advertisement
Advertisement
Advertisement
Scroll to Top