Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿੱਚ ਐਂਟੀ ਰੈਗਿੰਗ ਹਫ਼ਤਾ ਮਨਾਇਆ

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿੱਚ ਐਂਟੀ ਰੈਗਿੰਗ ਹਫ਼ਤਾ ਮਨਾਇਆ

ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿੱਚ ਐਂਟੀ ਰੈਗਿੰਗ ਹਫ਼ਤਾ ਮਨਾਇਆ
ਨਾਭਾ 21 ਅਗਸਤ () : ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਪ੍ਰਿੰਸੀਪਲ ਡਾ. ਵਨੀਤਾ ਰਾਣੀ ਜੀ ਦੀ (ਸਰਪ੍ਰਸਤੀ) ਵਿੱਚ ਐਂਟੀ ਰੈਗਿੰਗ ਅਤੇ ਐੱਨ.ਐੱਸ.ਐੱਸ (ਲੜਕੇ) ਦੇ ਪ੍ਰੋਗਰਾਮ ਅਫਸਰ ਪ੍ਰੋ. ਪਰਮਜੀਤ ਸਿੰਘ , ਐੱਨ.ਐੱਸ.ਐੱਸ ਯੂਨਿਟ ਲੜਕੀਆਂ ਦੇ ਪ੍ਰੋਗਰਾਮ ਅਫਸਰ ਪ੍ਰੋ, ਕੁਲਵਿੰਦਰ ਕੌਰ ਅਤੇ ਐਂਟੀ ਰੈਗਿੰਗ ਕਮੇਟੀ ਦੀ ਅਗਵਾਈ ਹੇਠ ਕਾਲਜ ਵਿੱਚ ਐਂਟੀ ਰੈਗਿੰਗ ਸਪਤਾਹ ਦੇ ਤਹਿਤ ਪ੍ਰੋਗਰਾਮ ਕਰਵਾਏ ਗਏ। ਇਸ ਸਬੰਧੀ ਪਹਿਲਾ ਕਾਲਜ ਵਿੱਚ ਰੈਗਿੰਗ ਨਾ ਕਰਨ ਸਬੰਧੀ ਸਹੁੰ ਚੁੱਕੀ ਗਈ। ਵਿਦਿਆਰਥੀਆਂ ਨੇ ਇਹ ਪ੍ਰਣ ਲਿਆ ਕਿ ਅਸੀ ਭਵਿੱਖ ਵਿੱਚ ਕਦੀ ਵੀ ਰੈਗਿੰਗ ਨਹੀਂ ਕਰਾਂਗੇ ਅਤੇ ਨਾ ਹੀ ਕਰਨ ਦੇਵਾਂਗੇ। ਇਸ ਤੋਂ ਬਾਅਦ ਕਾਲਜ ਦੇ ਸੈਮੀਨਾਰ ਹਾਲ ਵਿੱਚ ਐਂਟੀ ਰੈਗਿੰਗ ਪ੍ਰਤੀ ਪ੍ਰੋ. ਪਰਮਜੀਤ ਸਿੰਘ ਨੇ ਆਪਣਾ ਲੈਕਚਰ ਦਿੱਤਾ ਅਤੇ ਇਸ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ। ਅਗਲਾ ਪ੍ਰੋਗ੍ਰਾਮ ਪ੍ਰਿੰਸੀਪਲ ਮੈਡਮ ਦੀ ਅਗਵਾਈ ਹੇਠ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ । ਜਿਸ ਵਿੱਚ ਕਾਲਜ ਵਿਦਿਆਰਥੀਆਂ ਨੇ ਵੱਧ ਚੜਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਐਂਟੀ ਰੈਗਿੰਗ ਸਬੰਧੀ ਪੋਸਟਰ ਬਣਵਾਏ। ਐਂਟੀ ਰੈਗਿੰਗ ਸਪਤਾਹ ਦੀ ਸਮਾਪਤੀ ਤੇ ਕਾਲਜ ਵਿੱਚ ਅੱਜ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰੋਫੈਸਰ ਹਰਮਿੰਦਰ ਸਿੰਘ (ਡਿੰਪਲ) ਪ੍ਰੋਫੈਸਰ ਲਖਵਿੰਦਰ ਸਿੰਘ ਪ੍ਰੋਫੈਸਰ ਰਜਿੰਦਰ ਕੌਰ ਕੁਲਦੀਪ ਸਿੰਘ ਆਦ ਭਾਰੀ ਗਿਣਤੀ ਵਿੱਚ ਵਿਦਿਆਰਥੀ ਵੀ ਮੌਜੂਦ ਸਨ। ਪ੍ਰਿੰਸੀਪਲ ਮੈਡਮ ਜੀ ਨੇ ਵਿਦਿਆਰਥੀਆਂ ਨੂੰ ਐਂਟੀ ਰੈਗਿੰਗ ਪ੍ਰਤੀ ਸੁਚੇਤ ਕੀਤਾ । ਪੋਸਟਰ ਮੇਂਕਿੰਗ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਪ੍ਰੋਗਰਾਮ ਵਿੱਚ ਐਂਟੀ ਰੈਗਿੰਗ ਕਮੇਟੀ ਦੇ ਸਾਰੇ ਮੈਂਬਰ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top