Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:55 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਗੁਜਰਾਤੀ ਅੰਕਿਤ ਪਟੇਲ ਹੋਇਆ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ

ਭਾਰਤੀ ਗੁਜਰਾਤੀ ਅੰਕਿਤ ਪਟੇਲ ਹੋਇਆ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ

ਭਾਰਤੀ ਗੁਜਰਾਤੀ ਅੰਕਿਤ ਪਟੇਲ ਹੋਇਆ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ
ਨਿਊਯਾਰਕ : ਟੈਨੇਸੀ ਰਾਜ ਦੇ ਇਕ ਭਾਰਤੀ ਗੁਜਰਾਤੀ ਅੰਕਿਤ ਪਟੇਲ ਨੂੰ ਪੁਲਸ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੰਕਿਤ `ਤੇ ਉਸ ਦੇ ਸਟੋਰ ਵਿੱਚ ਕੰਮ ਕਰਨ ਵਾਲੀ ਇੱਕ ਨਾਬਾਲਗ ਕੁੜੀ ਨਾਲ ਸਰੀਰਕ ਸਬੰਧ ਬਣਾਉਣ ਦਾ ਦੋਸ਼ ਹੈ। ਅਮਰੀਕੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅੰਕਿਤ ਪਟੇਲ ਪੁਟਨਮ ਕਾਊਂਟੀ ਦੇ ਮੋਂਟੇਰੀ ਟਾਊਨ `ਚ ਆਪਣਾ ਸਟੋਰ ਚਲਾਉਂਦਾ ਹੈ, ਜਿੱਥੇ ਉਸ ਦੇ ਸਟੋਰ `ਚ ਇਕ ਨਾਬਾਲਗ ਕੁੜੀ ਵੀ ਕੰਮ ਕਰਦੀ ਸੀ, ਜਿਸ ਨਾਲ ਕਥਿਤ ਤੌਰ `ਤੇ ਦੋਸ਼ੀ ਪਟੇਲ ਦਾ ਸਬੰਧ ਸੀ। ਪੁਲਸ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਅੰਕਿਤ ਪਟੇਲ ਦਾ ਕੁੜੀ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ। ਬੀਤੀ 16 ਅਗਸਤ ਨੂੰ ਪੁਲਸ ਵੱਲੋਂ ਅੰਕਿਤ ਤੋਂ ਪੁੱਛਗਿੱਛ ਕੀਤੀ ਗਈ, ਜਿਸ `ਚ ਉਸ ਨੇ ਆਪਣੇ `ਤੇ ਲੱਗੇ ਦੋਸ਼ਾਂ ਨੂੰ ਕਬੂਲ ਕੀਤਾ ਅਤੇ ਨਾਲ ਹੀ ਉਸ ਨੇ ਮੰਨਿਆ ਕਿ ਸਟੋਰ `ਤੇ ਕੰਮ ਕਰਨ ਵਾਲੀ ਕੁੜੀ ਨਾਲ ਉਸ ਦੇ ਸਬੰਧ ਸਨ।ਉਸ ਤੋਂ ਬਾਅਦ ਉਸ ਖ਼ਿਲਾਫ਼ ਜਾਂਚ ਸ਼ੁਰੂ ਹੋ ਗਈ । ਜਾਂਚ ਕਰਨ ਤੋਂ ਬਾਅਦ ਅੰਕਿਤ ਪਟੇਲ ਨੂੰ 16 ਅਗਸਤ ਨੂੰ ਗ੍ਰਿਫ਼ਤਾਰ ਕਰਕੇ ਪੁਟਨਮ ਕਾਊਂਟੀ ਜੇਲ੍ਹ ਭੇਜ ਦਿੱਤਾ ਗਿਆ। ਅੰਕਿਤ ਪਟੇਲ `ਤੇ ਨਾਬਾਲਗ ਕੁੜੀ ਨਾਲ ਬਲਾਤਕਾਰ ਤੋਂ ਇਲਾਵਾ ਦੋ ਹੋਰ ਦੋਸ਼ ਵੀ ਲੱਗੇ ਹਨ। ਇਨ੍ਹਾਂ ਤਿੰਨ ਦੋਸ਼ਾਂ `ਚ ਅੰਕਿਤ ਪਟੇਲ `ਤੇ ਕੁੱਲ 1 ਲੱਖ 10 ਹਜਾਰ ਡਾਲਰ ਦਾ ਬਾਂਡ ਰੱਖਿਆ ਗਿਆ ਹੈ, ਜਿਸ `ਚ ਬਲਾਤਕਾਰ ਦੇ ਮਾਮਲੇ `ਚ 20 ਹਜ਼ਾਰ ਡਾਲਰ ਅਤੇ ਹੋਰ ਦੋ ਦੋਸ਼ਾਂ `ਚ 45-45 ਹਜ਼ਾਰ ਡਾਲਰ ਦਾ ਬਾਂਡ ਸ਼ਾਮਲ ਹੈ। ਅੰਕਿਤ ਪਟੇਲ ਨੂੰ ਹੁਣ 23 ਸਤੰਬਰ 2024 ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਦੋਸ਼ੀ ਦੇ ਖ਼ਿਲਾਫ਼ ਦੋਸ਼ ਕਲਾਸ ਈ ਸੰਗੀਨ ਦੀ ਸ਼੍ਰੇਣੀ ਵਿੱਚ ਆਉਂਦਾ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ `ਤੇ ਉਸ ਨੂੰ ਇੱਕ ਤੋਂ 6 ਸਾਲ ਦੀ ਸਜ਼ਾ ਅਤੇ 3 ਹਜ਼ਾਰ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ ।

Advertisement
Advertisement
Advertisement
Advertisement
Scroll to Top