Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ

ਅੱਜ ਦਾ ਹੁਕਮਨਾਮਾ
ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

ਅਰਥ : (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।

Advertisement
Advertisement
Advertisement
Advertisement
Scroll to Top