Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:15 pm

+91 90915 01313 , +91 90916 01313

punjabbanni@gmail.com
punjabbani@yahoo.com

ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ

ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ

ਸੱਸ ਤੇ ਸਹੁਰੇ ਨੂੰ ਬੇਹੋਸ਼ ਕਰਕੇ ਆਸ਼ਕ ਨਾਲ ਫਰਾਰ ਹੋਈ ਨੂੰਹ, ਘਰੋਂ ਲੈ ਗਈ ਲੱਖਾਂ ਦੇ ਗਹਿਣੇ
ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਵਿਖੇ ਇੱਕ ਨੂੰਹ ਆਪਣੇ ਸੱਸ ਸਹੁਰੇ ਨੂੰ ਬੇਹੋਸ਼ ਕਰਕੇ ਘਰੋਂ ਆਸ਼ਕ ਨਾਲ ਫਰਾਰ ਹੋ ਗਈ ਸੀ, ਜਿਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਅਵਾਣ ਦਾ ਇਹ ਮਾਮਲਾ ਹੈ ਜਿੱਥੇ ਇੱਕ ਨੂੰਹ ਆਪਣੀ ਸੱਸ ਅਤੇ ਸਹੁਰੇ ਨੂੰ ਨਸ਼ੀਲੀ ਚੀਜ ਦੇਕੇ ਰਾਤ ਸਮੇਂ ਘਰੋਂ ਆਪਣੇ ਆਸ਼ਕ ਨਾਲ ਫਰਾਰ ਹੋ ਗਈ ਸੀ। ਇਹ ਜਾਂਦੀ ਹੋਈ ਆਪਣੇ ਨਾਲ 8 ਲੱਖ 63 ਹਜ਼ਾਰ ਦਾ ਸੋਨਾ, 2 ਪਾਸਪੋਰਟ, 4 ਏਟੀਐੱਮ ਅਤੇ ਗੱਡੀ ਲੈਕੇ ਫਰਾਰ ਹੋਈ ਸੀ, ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਨੂੰਹ ਅਤੇ ਉਸ ਦੇ ਆਸ਼ਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਨੇ ਕਾਰਵਾਈ ਕਰਦੇ ਹੋਏ ਇਹਨਾਂ ਕੋਲੋਂ ਸੋਨੇ ਦੇ ਗਹਿਣੇ ਪਾਸਪੋਰਟ ਅਤੇ ਏਟੀਐਮ ਕਾਰਡ ਬਰਾਮਦ ਕੀਤੇ ਗਏ ਉਹਨਾਂ ਦੱਸਿਆ ਕਿ ਇਸ ਲੜਕੀ ਦਾ ਪਤੀ ਵਿਦੇਸ਼ ਰਹਿੰਦਾ ਸੀ। ਉਹਨਾਂ ਦੱਸਿਆ ਕਿ ਇਸ ਉੱਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
Advertisement
Advertisement
Scroll to Top