Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:26 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਿਹਾ ਐਂਟੀ ਰੈਗਿੰਗ ਹਫਤਾ ਸਫਲਤਾ ਪੂਰਵਕ ਸੰਪੰਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਿਹਾ ਐਂਟੀ ਰੈਗਿੰਗ ਹਫਤਾ ਸਫਲਤਾ ਪੂਰਵਕ ਸੰਪੰਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਿਹਾ ਐਂਟੀ ਰੈਗਿੰਗ ਹਫਤਾ ਸਫਲਤਾ ਪੂਰਵਕ ਸੰਪੰਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਐਂਟੀ ਰੈਗਿੰਗ ਸੈੱਲ ਨੇ ਪੂਰੇ ਹਫ਼ਤੇ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਦੇ ਨਾਲ ਐਂਟੀ ਰੈਗਿੰਗ ਹਫ਼ਤੇ ਦੀ ਸਫਲਤਾਪੂਰਵਕ ਸਮਾਪਤੀ ਕੀਤੀ। ਸਮਾਪਤੀ ਸਮਾਗਮ ਦੀ ਸ਼ੁਰੂਆਤ ਡਾ. ਧਰਮਿੰਦਰ ਸਿੰਘ ਉੱਭਾ ਦੇ ਸਮਾਪਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਰੈਗਿੰਗ-ਮੁਕਤ ਕੈਂਪਸ ਦੀ ਮਰਿਆਦਾ ਨੂੰ ਕਾਇਮ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਰਚਨਾਤਮਿਕ ਯੋਗਦਾਨ ਲਈ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਸੰਪੂਰਨ ਸ਼ਖਸੀਅਤ ਨੂੰ ਵਿਕਸਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਐਂਟੀ ਰੈਗਿੰਗ ਸੈੱਲ ਦੇ ਕਨਵੀਨਰ ਡਾ: ਰੂਬਲ ਬਰਾੜ ਨੇ ਹਾਜ਼ਰੀਨ ਨੂੰ ਦੱਸਿਆ ਕਿ ਰੈਗਿੰਗ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਲੋਗੋ ਡਿਜ਼ਾਈਨਿੰਗ ਅਤੇ ਰੀਲ ਮੇਕਿੰਗ ਮੁਕਾਬਲੇ ਕਰਵਾਏ ਗਏ। ਪ੍ਰੋ: ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਂਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨੌਜਵਾਨਾਂ ਨੂੰ ਯੁਵਕ ਮੇਲਿਆਂ ਵਿੱਚ ਵੀ ਸਰਗਰਮ ਭਾਗ ਲੈਣ ਲਈ ਪ੍ਰੇਰਨਾ ਦਿੱਤੀ।ਹਫਤਾ ਪਰ ਚੱਲੇ ਮੁਕਾਬਲਿਆਂ ਵਿੱਚ ਸਲੋਗਨ ਰਾਈਟਿੰਗ ਵਿੱਚ ਹਰਪ੍ਰੀਤ ਕੌਰ ਬੀ.ਐਸ.ਸੀ. ਐਗਰੀਕਲਚਰ-1 ਨੇ ਪਹਿਲਾ ਸਥਾਨ, ਬੀ.ਏ. (ਆਨਰਜ਼) ਅੰਗਰੇਜ਼ੀ-3 ਦੀ ਇਸ਼ਲੀਨ ਕੌਰ ਨੇ ਦੂਜਾ ਸਥਾਨ ’ਤੇ ਅਤੇ ਬੀ.ਐੱਸ.ਸੀ. ਦੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਵਿੱਚ ਬੀਏ (ਆਨਰਜ਼) ਸੋਸ਼ਲ ਸਾਇੰਸਜ਼-1 ਦੀ ਤਨਵੀਰ ਕੌਰ ਨੇ ਪਹਿਲਾ, ਬੀਏ-1 ਦੇ ਸਿਮਰਨਜੀਤ ਸਿੰਘ ਨੇ ਦੂਜਾ, ਲੋਗੋ ਡਿਜ਼ਾਈਨਿੰਗ ਵਿੱਚ ਬੀ.ਐਸ.ਸੀ (ਐਗਰੀਕਲਚਰ)-1 ਦੇ ਲਵਪ੍ਰੀਤ ਸਿੰਘ ਨੇ ਪਹਿਲਾ ਸਥਾਨ, ਬੀ.ਏ.-1 ਦੀ ਅਤੀਸ਼ਾ ਨੇ ਦੂਜਾ, ਬੀਏ (ਆਨਰਜ਼) ਸੋਸ਼ਲ ਸਾਇੰਸਜ਼ ਦੇ ਡੈਨੀਅਲ ਨੇ ਲੇਖ ਲਿਖਣ ਵਿੱਚ ਪਹਿਲਾ ਸਥਾਨ, ਬੀ.ਏ.-1 ਦੀ ਕਿਰਨਪ੍ਰੀਤ ਕੌਰ ਅਤੇ ਹੁਸਨਪ੍ਰੀਤ ਕੌਰ ਨੇ ਦੂਜਾ ਸਥਾਨ, ਰੀਲ ਮੇਕਿੰਗ ਵਿੱਚ ਬੀ.ਏ.-3 ਦੀ ਦੀ ਰਾਣੀ ਨੇ ਪਹਿਲਾ ਸਥਾਨ, ਬੀ.ਏ.(ਆਨਰ) ਅੰਗਰੇਜ਼ੀ-3 ਦੀ ਅਰਸ਼ਦੀਪ ਕੌਰ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦੇ ਚਿੰਨ੍ਹ ਵਜੋਂ ਸਰਟੀਫਿਕੇਟ ਅਤੇ ਪੁਰਸਕਾਰ ਦਿੱਤੇ ਗਏ। ਸਟੇਜ ਦਾ ਸੰਚਾਲਨ ਡਾ: ਸਤਵਿੰਦਰ ਕੌਰ ਨੇ ਬਾਖੂਬੀ ਨਿਭਾਇਆ। ਸਮਾਗਮ ਦੀ ਸਮਾਪਤੀ ਡਾ: ਰੂਬਲ ਬਰਾੜ ਦੇ ਧੰਨਵਾਦੀ ਮਤੇ ਨਾਲ ਹੋਈ। ਇਸ ਮੌਕੇ ਕਾਲਜ ਦੇ ਡਿਪਟੀ ਪਿ੍ਰੰਸੀਪਲ ਡਾ: ਜਸਲੀਨ ਕੌਰ, ਵਾਈਸ ਪਿ੍ਰੰਸੀਪਲ ਡਾ: ਗੁਰਮੀਤ ਸਿੰਘ, ਡਾ: ਗੁਰਸ਼ਰਨ ਸਿੰਘ ਗਿੱਲ, ਡੀਨ ਸਪੋਰਟਸ, ਪ੍ਰੋ: ਜਸਪ੍ਰੀਤ ਕੌਰ, ਰਜਿਸਟਰਾਰ ਅਤੇ ਕੰਟਰੋਲਰ ਪ੍ਰੀਖਿਆਵਾਂ ਅਤੇ ਡਾ: ਮਨਵੀਰ ਕੌਰ ਅਤੇ ਐਂਟੀ ਰੈਗਿੰਗ ਸੈੱਲ ਦੇ ਸਾਰੇ ਮੈਂਬਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top