Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:27 pm

+91 90915 01313 , +91 90916 01313

punjabbanni@gmail.com
punjabbani@yahoo.com

ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਤੇ ਪੰਛੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ ਵਰਕਸ਼ਾਪ

ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਤੇ ਪੰਛੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ ਵਰਕਸ਼ਾਪ

ਪਸ਼ੂ ਪਾਲਣ ਵਿਭਾਗ ਨੇ ਜਾਨਵਰਾਂ ਤੇ ਪੰਛੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਕਰਵਾਈ ਟਰੇਨਿੰਗ ਵਰਕਸ਼ਾਪ
ਪਟਿਆਲਾ, 23 ਅਗਸਤ : ਪਸ਼ੂ ਪਾਲਣ ਵਿਭਾਗ ਪਟਿਆਲਾ ਦੇ ਕੈਟਲ ਫਾਰਮ ਰੌਣੀ ਵਿਖੇ ਮੀਟ ਦੀਆਂ ਦੁਕਾਨਾਂ ਦੇ ਮਾਲਕਾਂ ਤੇ ਕਾਮਿਆਂ ਨੂੰ ਸਾਫ਼-ਸੁਥਰਾ ਮੀਟ ਪੈਦਾ ਕਰਨ ਅਤੇ ਜਾਨਵਰਾਂ ਤੇ ਪੰਛੀਆਂ ਦੇ ਮੀਟ ਤੋਂ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਲਗਾਈ ਗਈ। ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਨਿਰਦੇਸ਼ਾਂ ਅਨੁਸਾਰ ਲਗਾਈ ਗਈ ਇਸ ਵਰਕਸ਼ਾਪ ਵਿੱਚ ਕੁੱਲ 37 ਮੀਟ ਸ਼ਾਪ ਮਾਲਕਾਂ ਨੇ ਭਾਗ ਲਿਆ । ਵਰਕਸ਼ਾਪ ਦੌਰਾਨ ਡਾ. ਹਸਨਦੀਪ ਸਿੰਘ ਸੋਹੀ ਵੈਟਨਰੀ ਪੈਥੋਲੋਜਿਸਟ ਪਟਿਆਲਾ ਨੇ ਮੀਟ ਸ਼ਾਪ ਮਾਲਕਾਂ ਨੂੰ ਪਸ਼ੂਆਂ ਤੇ ਪੰਛੀਆਂ ਦੇ ਮੀਟ ਤੋਂ ਕਾਮਿਆਂ ਨੂੰ ਹੋ ਸਕਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ ਅਤੇ ਉਨ੍ਹਾਂ ਤੋਂ ਬਚਾਅ ਦੇ ਤਰੀਕੇ ਦੱਸੇ। ਇਸ ਦੌਰਾਨ ਡਾ ਸੋਹੀ ਨੇ ਪੀ.ਪੀ.ਟੀ. ਰਾਹੀਂ ਫੋਟੋਆਂ ਦਿਖਾ ਕੇ ਮੀਟ ਸ਼ਾਪ ਮਾਲਕਾਂ ਨੂੰ ਪਸ਼ੂਆਂ ਤੇ ਪੰਛੀਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਜ਼ੂਨੌਟਿਕ ਬਿਮਾਰੀਆਂ ਦੇ ਕਾਰਨ ਮੀਟ ਵਿੱਚ ਆਉਂਦੀਆਂ ਨਿਸ਼ਾਨੀਆਂ ਬਾਰੇ ਵਿਸਥਾਰ ਨਾਲ ਦੱਸਿਆ। ਡਾ. ਗੁਰਦਰਸ਼ਨ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੇ ਸਾਫ਼-ਸੁਥਰਾ ਅਤੇ ਬਿਮਾਰੀ ਰਹਿਤ ਮੀਟ ਦੀ ਮਹੱਤਤਾ ਬਾਰੇ ਦੱਸਿਆ। ਡਾ. ਜਤਿੰਦਰ ਸਿੰਘ ਵੈਟਨਰੀ ਅਫ਼ਸਰ ਪੋਲਟਰੀ ਵਿੰਗ ਨੇ ਪਸ਼ੂਆਂ ਤੇ ਪੰਛੀਆਂ ਤੇ ਅੱਤਿਆਚਾਰ ਰੋਕੂ ਕਾਨੂੰਨਾਂ ਅਤੇ ਇਸ ਸਬੰਧੀ ਕਾਰਜਸ਼ੀਲ ਐਸ.ਪੀ.ਸੀ.ਏ ਬਾਰੇ ਮੀਟ ਸ਼ਾਪ ਮਾਲਕਾਂ ਨੂੰ ਜਾਣਕਾਰੀ ਦਿੱਤੀ। ਟ੍ਰੇਨਿੰਗ ਦੌਰਾਨ ਡਾ. ਸੋਨਿੰਦਰ ਕੌਰ ਸਹਾਇਕ ਡਾਇਰੈਕਟਰ ਅਤੇ ਡਾ. ਜੀਵਨ ਕੁਮਾਰ ਗੁਪਤਾ ਵੈਟਨਰੀ ਅਫ਼ਸਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top