Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:43 am

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗਾਜਰ ਘਾਹ ਦੇ ਖਾਤਮੇ ਸਬੰਧੀ ਮਨਾਇਆ ਜਾਗਰੂਕਤਾ ਹਫ਼ਤਾ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗਾਜਰ ਘਾਹ ਦੇ ਖਾਤਮੇ ਸਬੰਧੀ ਮਨਾਇਆ ਜਾਗਰੂਕਤਾ ਹਫ਼ਤਾ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਗਾਜਰ ਘਾਹ ਦੇ ਖਾਤਮੇ ਸਬੰਧੀ ਮਨਾਇਆ ਜਾਗਰੂਕਤਾ ਹਫ਼ਤਾ
ਪਟਿਆਲਾ, 23 ਅਗਸਤ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵੱਲੋਂ ਗਾਜਰ ਘਾਹ ਦੇ ਖਾਤਮੇ ਸਬੰਧੀ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭੀਖੀ ਦੀ ਅਗਵਾਈ ਹੇਠ ਗਾਜਰ ਘਾਹ ਦੇ ਖਾਤਮੇ ਲਈ ਮਿਤੀ 16 ਤੋ 22 ਅਗਸਤ, 2024 ਤੱਕ ਮੁfਹੰਮ ਚਲਾਈ ਗਈ। ਇਹ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ੁਰੂ ਕੀਤੀ ਗਈ ਅਤੇ ਕਿਸਾਨਾਂ ਅਤੇ ਸਥਾਨਕ ਵਿਅਕਤੀਆਂ ਨੂੰ ਗਾਜਰ ਘਾਹ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਗਿਆ । ਡਾ. ਹਰਦੀਪ ਸਿੰਘ ਸਭੀਖੀ ਨੇ ਦੱਸਿਆ ਕਿ ਗਾਜਰ ਘਾਹ ਦਾ ਬੂਟਾ ਹਰ ਤਰ੍ਹਾਂ ਦੇ ਵਾਤਾਵਰਣ ਵਿਚ ਉੱਗਣ ਦੀ ਸਮਰੱਥਾ ਰੱਖਦਾ ਹੈ, ਇਸ ਲਈ ਇਹ ਇੱਕ ਸਾਲ ਵਿੱਚ 2-3 ਪੀੜ੍ਹੀਆਂ ਪੂਰੀਆਂ ਕਰ ਲੈਂਦਾ ਹੈ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਨੇ ਗਾਜਰ ਘਾਹ ਦੇ ਉੱਗਣ ਅਤੇ ਫੈਲਣ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਦੱਸਿਆ ਕਿ ਜਿਥੇ ਵੀ ਕਿਸੇ ਨੂੰ ਗਾਜਰ ਘਾਹ ਦਾ ਬੂਟਾ ਨਜ਼ਰ ਆਵੇ, ਉਸ ਨੂੰ ਜੜ੍ਹ ਸਮੇਤ ਪੁੱਟ ਦਿੱਤਾ ਜਾਵੇ ਜਾ ਫੇਰ ਨਦੀਨ ਨਾਸ਼ਕ ਦੀ ਸਪਰੇਅ ਕੀਤੀ ਜਾਵੇ । ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗਾਜਰ ਘਾਹ ਨਾ ਕੇਵਲ ਮਨੁੱਖਾਂ ਨੂੰ, ਬਲਕਿ ਪਸ਼ੂਆਂ ਦੀ ਵੀ ਸਿਹਤ ਲਈ ਹਾਨੀਕਾਰਕ ਹੈ। ਇਸ ਲਈ ਇਸ ਜ਼ਹਿਰੀਲੀ ਬੂਟੀ ਦਾ ਖਾਤਮਾ ਬੇਹੱਦ ਜ਼ਰੂਰੀ ਹੈ ।

Advertisement
Advertisement
Advertisement
Advertisement
Scroll to Top