Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:42 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ
-ਮਸ਼ੀਨਰੀ ਦੀ ਮੈਪਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ : ਏ.ਡੀ.ਸੀ.
ਪਟਿਆਲਾ, 23 ਅਗਸਤ: ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਈਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਅਰੰਭੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਸਹਿਕਾਰੀ ਸਭਾਵਾਂ, ਖੁਰਾਕ ਤੇ ਸਿਵਲ ਸਪਲਾਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸਮੇਤ ਵੱਖ ਵੱਖ ਜ਼ਿਲ੍ਹੇ ਦੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਨ ਲਾਈਨ ਬੈਠਕ ਕਰਕੇ ਹੁਣ ਤੱਕ ਕੀਤੀ ਗਈ ਤਿਆਰੀ ਦਾ ਜਾਇਜ਼ਾ ਲਿਆ ਗਿਆ।
ਮੈਡਮ ਕੰਚਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਕਰਨ ਵਾਲੀਆਂ ਮਸ਼ੀਨਾਂ ਦੀ ਮੈਪਿੰਗ ਦਾ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਜਿਹੜੀ ਮਸ਼ੀਨਰੀ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਕੋਲ ਮੌਜੂਦ ਹੈ ਉਸ ਦੀ ਮੁਰੰਮਤ ਦਾ ਕੰਮ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਉਪਲਬੱਧ ਮਸ਼ੀਨਰੀ ਸਬੰਧੀ ਵੀ ਖੇਤੀਬਾੜੀ ਵਿਭਾਗ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਮੈਪਿੰਗ ਨੂੰ ਕਰਨਾ ਯਕੀਨੀ ਬਣਾਉਣ । ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਕਰਨ ਨਾਲ ਹੋਣ ਵਾਲੇ ਫਾਇਦਿਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਨਿਰੰਤਰ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਬ ਡਵੀਜ਼ਨ ਪੱਧਰ ‘ਤੇ ਲਗਾਏ ਜਾਂਦੇ ਕੈਂਪਾਂ ਵਿੱਚ ਐਸ.ਡੀ.ਐਮਜ਼ ਵੀ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਨੂੰ ਵਾਤਾਵਰਣ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨਾਲ ਹੁੰਦੇ ਨੁਕਸਾਨ ਪ੍ਰਤੀ ਸੁਚੇਤ ਕੀਤਾ ਜਾਵੇ । ਮੀਟਿੰਗ ਦੌਰਾਨ ਐਸ.ਡੀ.ਐਮ. ਸਮਾਣਾ ਰੀਚਾ ਗੋਇਲ, ਐਸ.ਡੀ.ਐਮ. ਪਾਤੜਾਂ ਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਡੀ.ਡੀ.ਪੀ.ਓ., ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top